ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਮੀਟਿੰਗ
Panchayat Elections 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ ਪੰਚਾਇਤੀ ਚੋਣਾਂ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। 13 ਅਕਤੂਬਰ ਨੂੰ ਸੱਦੀ ਗਈ ਮੀਟਿੰਗ ਦੀ ਅਗਵਾਈ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਐਕਸ ਰਾਹੀਂ ਪੋਸਟ ਕਰਕੇ ਦਿੱਤੀ।
ਡਾ. ਚੀਮਾ ਨੇ ਟਵੀਟ ਕਰਦਿਆਂ ਦੱਸਿਆ, ''ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ 13 ਅਕਤੂਬਰ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ।''
ਉਨ੍ਹਾਂ ਅੱਗੇ ਦੱਸਿਆ, ''ਕਮੇਟੀ ਪੰਚਾਇਤੀ ਚੋਣਾਂ 'ਚ ਲੋਕਤੰਤਰ ਦੇ ਕਤਲ, ਝੋਨੇ ਦੀ ਖਰੀਦ ਦੇ ਵੱਡੇ ਸੰਕਟ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ ਕਰੇਗੀ।''SAD Working President S Balwinder Singh Bhundar has convened an important meeting of Core Committee of the party on October 13 at 1200 hours at party head office in Chandigarh.
The committee will discuss the murder of democracy in panchayat elections, major crisis of… — Dr Daljit S Cheema (@drcheemasad) October 11, 2024
- PTC NEWS