ਬਾਬਾ ਸਾਹਿਬ ਦੀ ਮੂਰਤੀ ਤੋੜਨ ਦੀ ਘਟਨਾ ਸ਼ਰਮਨਾਕ, ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ : ਸ਼੍ਰੋਮਣੀ ਅਕਾਲੀ ਦਲ
Akali Dal on Amritsar Incident : ਸ਼੍ਰੋਮਣੀ ਅਕਾਲੀ ਦਲ ਨੇ ਉਸ ਦੁਖਦਾਈ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ, ਜਿਸ ਵਿੱਚ ਇੱਕ ਵਿਅਕਤੀ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਵਿਰਾਸਤੀ ਮਾਰਗ 'ਤੇ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਅਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।
ਦੱਸ ਦਈਏ ਕਿ ਅੰਮ੍ਰਿਤਸਰ 'ਚ ਗਣਤੰਤਰ ਦਿਵਸ 'ਤੇ ਹੈਰੀਟੇਜ ਸਟੀਰੀਟ 'ਚ ਇੱਕ ਸ਼ਖਸ ਵੱਲੋਂ ਪੌੜੀ ਲਗਾ ਕੇ ਮੂਰਤੀ ਦੀ ਹਥੌੜੇ ਨਾਲ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਸੀ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਸੀ। ਘਟਨਾ ਦੇ ਰੋਸ ਵੱਜੋਂ ਵਾਲਮੀਕੀ ਭਾਈਚਾਰੇ ਵੱਲੋਂ 27 ਜਨਵਰੀ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ।
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟਰ ਐਕਸ ਲਿਖਿਆ, ''ਇਹ ਇੱਕ ਸ਼ਰਮਨਾਕ ਘਟਨਾ ਹੈ ਅਤੇ ਇਸਨੇ ਦੁਨੀਆ ਭਰ ਦੇ ਲੱਖਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਸੂਬੇ ਵਿੱਚ ਕਾਨੂੰਨ ਦੀ ਵਿਵਸਥਾ ਨੂੰ ਉਜਾਗਰ ਕਰ ਦਿੱਤਾ ਹੈ। ਇਹ ਹੈਰਾਨੀ ਵਾਲੀ ਗੱਲ ਹੈ ਕਿ ਇਹ ਘਟਨਾ ਸ਼ਹਿਰ ਦੇ ਸਭ ਤੋਂ ਵਿਅਸਤ ਸਥਾਨਾਂ ਵਿੱਚੋਂ ਇੱਕ 'ਤੇ ਵਾਪਰੀ ਅਤੇ ਉਹ ਵੀ ਇਤਿਹਾਸਕ ਗਣਤੰਤਰ ਦਿਵਸ 'ਤੇ ਜਦੋਂ ਸਰਕਾਰ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਵੱਧ ਤੋਂ ਵੱਧ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ। ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਕਾਰਵਾਈ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਲੋੜ ਹੈ।''
- PTC NEWS