Thu, Jan 23, 2025
Whatsapp

ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, SGPC ਵੋਟਰ ਸੂਚੀਆਂ 'ਚ ਧਾਂਦਲੀ ਦਾ ਚੁੱਕਿਆ ਮੁੱਦਾ, ਨਿਰਪੱਖ ਜਾਂਚ ਦੀ ਕੀਤੀ ਮੰਗ

SGPC Voter List Issue : ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀਰਵਾਰ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ 'ਚ ਧਾਂਦਲੀ ਦਾ ਮੁੱਦਾ ਚੁੱਕਿਆ ਗਿਆ। ਵਫ਼ਦ ਵੱਲੋਂ ਇਸ ਦੌਰਾਨ ਮਾਮਲੇ ਦੀ ਨਿਰਪੱਖ ਜਾਂਚ ਅਤੇ ਮਾਮਲੇ 'ਚ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ।

Reported by:  PTC News Desk  Edited by:  KRISHAN KUMAR SHARMA -- January 23rd 2025 12:47 PM -- Updated: January 23rd 2025 01:14 PM
ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, SGPC ਵੋਟਰ ਸੂਚੀਆਂ 'ਚ ਧਾਂਦਲੀ ਦਾ ਚੁੱਕਿਆ ਮੁੱਦਾ, ਨਿਰਪੱਖ ਜਾਂਚ ਦੀ ਕੀਤੀ ਮੰਗ

ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, SGPC ਵੋਟਰ ਸੂਚੀਆਂ 'ਚ ਧਾਂਦਲੀ ਦਾ ਚੁੱਕਿਆ ਮੁੱਦਾ, ਨਿਰਪੱਖ ਜਾਂਚ ਦੀ ਕੀਤੀ ਮੰਗ

SGPC Voter List Issue : ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀਰਵਾਰ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ 'ਚ ਧਾਂਦਲੀ ਦਾ ਮੁੱਦਾ ਚੁੱਕਿਆ ਗਿਆ। ਮੁਲਾਕਾਤ ਦੌਰਾਨ ਅਕਾਲੀ ਦਲ ਦੇ ਵਫਦ ਵਿੱਚ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਸਮੇਤ ਵਫ਼ਦ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। 

ਮੁਲਾਕਾਤ ਦੌਰਾਨ ਅਕਾਲੀ ਆਗੂਆਂ ਵੱਲੋਂ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਡਾ. ਦਲਜੀਤ ਸਿੰਘ ਚੀਮਾ ਸਮੇਤ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਫ਼ਦ ਵੱਲੋਂ ਵੋਟਰ ਸੂਚੀਆਂ 'ਚ ਕਥਿਤ ਧਾਂਦਲੀ ਨੂੰ ਲੈ ਕੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਨਾਲ ਹੀ ਵੋਟਾਂ ਬਣਾਉਣ ਲਈ ਚੋਣ ਕਮਿਸ਼ਨ ਤੋਂ 31 ਮਾਰਚ ਤੱਕ ਦੇ ਸਮੇਂ ਦੀ ਮੰਗ ਕੀਤੀ ਗਈ ਹੈ।


ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ 'ਚ ਧਾਂਦਲੀਆਂ ਦੇ ਸਬੂਤ ਵੀ ਉਹ ਗੁਰਦੁਆਰਾ ਚੋਣ ਕਮਿਸ਼ਨ ਨੂੰ ਦਿੱਤੇ ਹਨ, ਜਿਸ ਵਿੱਚ ਪਤਿਤ ਸਿੱਖਾਂ ਦੀਆਂ ਵੋਟਾਂ ਵੀ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਧਰਮ ਦਾ ਆਪਣਾ ਮਸਲਾ ਹੈ, ਸਿੱਖ ਧਰਮ ਵਿੱਚ ਮੁੰਡੇ ਦੇ ਨਾਂ ਪਿੱਛੇ 'ਸਿੰਘ' ਅਤੇ ਕੁੜੀ ਦੇ ਨਾਂ ਪਿੱਛੇ 'ਕੌਰ' ਲਗਾਇਆ ਜਾਂਦਾ ਹੈ, ਪਰ ਵੋਟਰ ਸੂਚੀਆਂ 'ਚ ਵੋਟਾਂ ਦੇ ਪਿਛੇ ਸਿੰਘ ਜਾਂ ਕੌਰ ਨਹੀਂ ਲਗਾਇਆ ਜਾਂਦਾ। ਇਸ ਲਈ ਅਸੀਂ ਸਾਰੀਆਂ ਵੋਟਾਂ ਦੀ ਨਿਰਪੱਖ ਪੜਤਾਲ ਕਰਵਾਉਣ ਲਈ ਕਿਹਾ ਹੈ।

ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ 'ਚ ਵੱਡੀ ਧਾਂਦਲੀ ਹੋਈ ਹੈ। ਅਸੀਂ ਧਾਂਦਲੀਆਂ ਦੇ ਹਜ਼ਾਰਾਂ ਕੇਸਾਂ ਬਾਰੇ ਚੋਣ ਕਮਿਸ਼ਨ ਨੂੰ ਦੱਸਿਆ। ਡਾ. ਚੀਮਾ ਨੇ ਕਿਹਾ ਕਿ ਸਰਕਾਰੀ ਦਖਲ ਅੰਦਾਜ਼ੀ ਨਾਲ ਧਾਂਦਲੀਆਂ ਦੀ ਵੱਡੀ ਸਾਜਿਸ਼ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਇਸ਼ਾਰੇ 'ਤੇ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵੋਟਰਾਂ ਨੂੰ ਲੈ ਕੇ ਜਾਂਦੇ ਸਨ ਪਰ ਉਸ 'ਤੇ ਇਤਰਾਜ਼ ਜਤਾਇਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸਾਡੀ ਰਹਿਤ ਮਰਿਆਦਾ ਨੂੰ ਨਜ਼ਰ-ਅੰਦਾਜ ਕੀਤਾ ਗਿਆ ਹੈ ਅਤੇ ਸਾਡੀ ਧਾਰਮਿਕ ਆਜ਼ਾਦੀ 'ਚ ਦਖਲ ਦਿੱਤਾ ਗਿਆ ਹੈ।

- PTC NEWS

Top News view more...

Latest News view more...

PTC NETWORK