Shiromani Akali Dal President Sukhbir Singh Badal : ਅਕਾਲੀ ਦਲ ਦੀ ਪ੍ਰਧਾਨਗੀ ਮੁੜ ਮਿਲਣ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ- NDA ਦਾ ਸਾਥ ਛੱਡਣ ਤੋਂ ਬਾਅਦ ਸ਼ੁਰੂ ਹੋਈ ਸਾਜਿਸ਼
Apr 12, 2025 02:35 PM
ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਸੰਬੋਧਨ
Apr 12, 2025 02:25 PM
ਸੁਖਬੀਰ ਸਿੰਘ ਬਾਦਲ ਦੇ ਹੱਥ ਮੁੜ ਆਈ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ
Apr 12, 2025 02:23 PM
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
Apr 12, 2025 02:19 PM
ਸ਼੍ਰੋਮਣੀ ਅਕਾਲੀ ਦਲ ਦਾ ਮਤਲਬ ਹੀ 'ਸਰਬੱਤ ਦਾ ਭਲਾ'
Apr 12, 2025 02:16 PM
ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਸੰਬੋਧਨ
Apr 12, 2025 02:12 PM
ਪੀਟੀਸੀ ਨਿਊਜ਼ ’ਤੇ ਦੇਖੋ ਲਾਈਵ ਤਸਵੀਰਾਂ
Apr 12, 2025 02:11 PM
ਸੁਖਬੀਰ ਸਿੰਘ ਬਾਦਲ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ
ਸੁਖਬੀਰ ਸਿੰਘ ਬਾਦਲ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ। ਜੈਕਾਰਿਆਂ ਦੀ ਗੂੰਜ ’ਚ ਸਮੂਹ ਡੈਲੀਗੇਟਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਮੁੱਖ ਚੋਣ ਅਧਿਕਾਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਸਮੂਹ ਹਾਊਸ ਦੀ ਰਾਏ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ।
Apr 12, 2025 01:57 PM
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਦੀ ਪ੍ਰਕਿਰਿਆ ਸ਼ੁਰੂ
ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂਅ ਦਾ ਰੱਖਿਆ ਮਤਾ
Apr 12, 2025 01:05 PM
ਤੇਜਾ ਸਮੁੰਦਰੀ ਹਾਲ ਦੇ ਅੰਦਰ ਦੀਆਂ ਤਸਵੀਰਾਂ
Apr 12, 2025 12:00 PM
ਤੇਜਾ ਸਿੰਘ ਸਮੁੰਦਰੀ ਹਾਲ ਤੋਂ ਦੇਖੋ Live ਤਸਵੀਰਾਂ
Apr 12, 2025 11:59 AM
ਇਜਲਾਸ ਦੌਰਾਨ ਮਤੇ ਕੀਤੇ ਜਾ ਰਹੇ ਪੇਸ਼
Apr 12, 2025 11:49 AM
ਜਰਨਲ ਡੈਲੀਗੇਡ ਇਜਲਾਸ ਹੋਇਆ ਸ਼ੁਰੂ
ਤੇਜਾ ਸਿੰਘ ਸਮੁੰਦਰੀ ਹਾਲ ’ਚ ਅਰਦਾਸ ਮਗਰੋਂ ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਸ਼ੁਰੂ ਹੋਇਆ
Apr 12, 2025 11:42 AM
ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ
Apr 12, 2025 11:07 AM
ਸੁਖਬੀਰ ਸਿੰਘ ਬਾਦਲ ਦੀ 'ਪ੍ਰਧਾਨਗੀ' ਸਫ਼ਰ
Apr 12, 2025 10:52 AM
Shiromani Akali Dal ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ
Apr 12, 2025 10:50 AM
ਡੈਲੀਗੇਟ ਦੀ ਪਾਰਦਰਸ਼ੀ ਢੰਗ ਨਾਲ ਚੋਣ ਹੋਈ- ਐਡਵੋਕੇਟ ਅਰਸ਼ਦੀਪ ਸਿੰਘ ਕਲੇਰ
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਡੈਲੀਗੇਟ ਦੀ ਪਾਰਦਰਸ਼ੀ ਢੰਗ ਨਾਲ ਚੋਣ ਹੋਈ ਹੈ। ਚੋਣ ਕਮਿਸ਼ਨ ਕੋਲ ਸਾਡਾ ਸਾਰਾ ਰਿਕਾਰਡ ਮੌਜੂਦ ਹੈ।
Apr 12, 2025 10:41 AM
ਸਰਬਜੀਤ ਝਿੰਜਰ ਨੇ ਸੁਖਜਿੰਦਰ ਸਿੰਘ ਰੰਧਾਵਾ ’ਤੇ ਚੁੱਕੇ ਸਵਾਲ
Apr 12, 2025 10:18 AM
ਥੋੜ੍ਹੀ ਦੇਰ ’ਚ ਜਨਰਲ ਹਾਊਸ ਦੀ ਕਾਰਵਾਈ ਹੋਵੇਗੀ ਸ਼ੁਰੂ
Apr 12, 2025 09:41 AM
ਬਾਗੀ ਧੜਾ ਸਿੱਖ ਕੌਮ ਦੀ ਸਭ ਤੋਂ ਵੱਡੀ ਦੁਸ਼ਮਣ ਕਾਂਗਰਸ ਪਾਰਟੀ ਕੋਲ ਪਹੁੰਚਿਆ- ਡਾਕਟਰ ਦਲਜੀਤ ਸਿੰਘ ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਮੌਕੇ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਬਾਗੀ ਧੜਾ ਸਿੱਖ ਕੌਮ ਦੀ ਸਭ ਤੋਂ ਵੱਡੀ ਦੁਸ਼ਮਣ ਕਾਂਗਰਸ ਪਾਰਟੀ ਕੋਲ ਪਹੁੰਚਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਚਿੱਠੀ ਨੂੰ ਸਾਂਝੀ ਵੀ ਕੀਤਾ।
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਨਾਲ ਸਾਡੇ ਜਜਬਾਤ ਜੁੜੇ ਹਨ। ਇਸ ਲਈ ਪੁਰਾਤਨ ਸਮੇਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦਾ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋ ਰਿਹਾ ਹੈ।
Apr 12, 2025 09:18 AM
ਅੰਮ੍ਰਿਤਸਰ 'ਚ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ ਡੈਲੀਗੇਟ ਇਜਲਾਸ
Apr 12, 2025 09:09 AM
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ
Shiromani Akali Dal New President Live Updates : ਸ਼੍ਰੋਮਣੀ ਅਕਾਲੀ ਦਲ ਪਾਰਟੀ ਅੱਜ ਦੁਪਹਿਰ 11 ਵਜੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਪਣਾ ਜਨਰਲ ਡੈਲੀਗੇਟ ਇਜਲਾਸ ਕਰੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਵੀ ਮਿਲੇਗਾ।
ਦੱਸ ਦਈਏ ਕਿ ਇਹ ਫੈਸਲਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ ਵਿਸਾਖੀ ਦੇ ਮੌਕੇ 'ਤੇ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਇੱਕ ਰਾਜਨੀਤਿਕ ਕਾਨਫਰੰਸ ਕੀਤੀ ਜਾਵੇਗੀ।
ਸਵੇਰੇ 11 ਵਜੇ ਅੰਮ੍ਰਿਤਸਰ ਵਿੱਚ ਪਾਰਟੀ ਡੈਲੀਗੇਟ ਸ੍ਰੀ ਦਰਬਾਰ ਸਾਹਿਬ ਦੇ ਅਹਾਤੇ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਨਵੇਂ ਪ੍ਰਧਾਨ ਦੀ ਚੋਣ ਕਰਨਗੇ। ਨਵੇਂ ਪ੍ਰਧਾਨ ਦੇ ਨਾਂ ਦੇ ਐਲਾਨ ਦੇ ਨਾਲ ਹੀ ਅਹੁਦੇਦਾਰਾਂ ਤੋਂ ਇਲਾਵਾ ਇੱਕ ਨਵੀਂ ਵਰਕਿੰਗ ਕਮੇਟੀ ਵੀ ਬਣਾਈ ਜਾਵੇਗੀ।
- PTC NEWS