Punjab News: ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਦੀਆ ਪ੍ਰਪਾਤੀਆ ਤੇ ਹੋਈਆ ਗਲ਼ਤੀਆ ਦਾ ਜਿਕਰ ਕਰਦਿਆ ਆਸ ਪ੍ਰਗਟਾਈ ਹੈ ਕਿ ਆਉਣ ਵਾਲਾ ਸਮਾ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਹੀ ਹੋਵੇਗਾ ਵਿਸਥਾਰਪੂਰਵਕ ਇੰਟਰਵਿਊ ਦੌਰਾਨ ਅਕਾਲੀ ਦਲ ਦੇ ਚਰਚਿੱਤ ਸੀਨੀਅਰ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਸਥਾਪਨਾ ਦੀ ਪਹਿਲੀ ਸ਼ਤਾਬਦੀ ਪੂਰੀ ਕਰ ਚੁੱਕਾਇਹ ਇਤਿਹਾਸਕ ਇਤਫ਼ਾਕ ਹੈ ਕਿ ਜਿਸ ਵੇਲੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਥਾਪਨਾ ਦੀ ਪਹਿਲੀ ਸ਼ਤਾਬਦੀ ਪੂਰੀ ਕਰ ਚੁੱਕਾ ਹੈ, ਉਸ ਵੇਲੇ ਦੇਸ਼ ਦੀ ਸਭ ਤੋਂ ਪੁਰਾਣੀ ਇਹ ਖੇਤਰੀ ਪਾਰਟੀ ਆਪਣੀ ਹੋਂਦ-ਹਸਤੀ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ ਕਿਉਕਿ ਇੱਕ ਗਹਿਰੀ ਸਾਜਿਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਵਰਗੀ ਇਤਿਹਾਸਕ ਧਾਰਮਿਕ ਰਾਜਨੀਤਕ ਪਾਰਟੀ ਦੀ ਲੀਡਰਸ਼ਿਪ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ । 14 ਦਸੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਵਿਸ਼ਾਲ ਪੰਥਕ ਇਕੱਠ ਵਿਚੋਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਵਿਧਾਨ ਦੀ ਸਿਰਜਣਾ ਦੇ ਮੁੱਖ ਮੰਤਵ, ਗੁਰਦੁਆਰਿਆਂ ਦਾ ਇਮਾਨਦਾਰਾਨਾ ਸੰਗਤੀ ਪ੍ਰਬੰਧ ਕਾਇਮ ਕਰਨਾ, ਸਿੱਖ ਧਰਮ ਦਾ ਪ੍ਰਚਾਰ-ਪ੍ਰਸਾਰ ਅਤੇ ਅਨਮਤ ਦੇ ਹਮਲਿਆਂ ਦਾ ਪ੍ਰਹਾਰ ਕਰਨਾ, ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਦੁਆਰਾ ਸਥਾਪਤ ਨਿਆਰਾ ਤੇ ਸੁਤੰਤਰ ਕੌਮੀ ਹਸਤੀ ਵਾਲਾ ਪੰਥ ਤੇ ਦੇਸ਼ ਵਿਚ ਸਿੱਖਾਂ ਲਈ ਸਨਮਾਨਜਨਕ ਖ਼ੁਦਮੁਖ਼ਤਿਆਰ ਰਾਜਸੀ ਸਥਾਨ ਦੀ ਪ੍ਰਾਪਤੀ ਕਰਨਾ ਸੀ।ਸ਼੍ਰੋਮਣੀ ਅਕਾਲੀ ਦਲ ਦੇ ਤੀਜੇ ਪ੍ਰਧਾਨ ਮਾਸਟਰ ਤਾਰਾ ਸਿੰਘ ਆਜ਼ਾਦੀ ਤੋਂ ਬਾਅਦ ਭਾਰਤ ਅੰਦਰ ਸਿੱਖਾਂ ਨਾਲ ਹੋ ਰਹੇ ਸਿਆਸੀ ਵਿਤਕਰਿਆਂ ਖ਼ਿਲਾਫ਼ ਵੀ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਸੰਘਰਸ਼ਸ਼ੀਲ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਤੀਜੇ ਪ੍ਰਧਾਨ ਮਾਸਟਰ ਤਾਰਾ ਸਿੰਘ ਆਜ਼ਾਦ ਭਾਰਤ ਅੰਦਰ ਪਹਿਲੇ ਸਿਆਸੀ ਕੈਦੀ ਸਨ, ਜਿਨ੍ਹਾਂ ਨੇ ਸਿੱਖਾਂ ਨਾਲ ਹੋਈ ਵਾਅਦਾ-ਖ਼ਿਲਾਫ਼ੀ ਵਿਰੁੱਧ 19 ਫ਼ਰਵਰੀ 1949 ਨੂੰ ਦਿੱਲੀ ਦੇ ਨਰੇਲਾ ਸਟੇਸ਼ਨ 'ਤੇ ਗ੍ਰਿਫ਼ਤਾਰੀ ਦਿੱਤੀ ਸੀ। ਇਸੇ ਤਰ੍ਹਾਂ ਸੂਬਿਆਂ ਦੇ ਭਾਸ਼ਾਈ ਆਧਾਰ 'ਤੇ ਪੁਨਰਗਠਨ ਵੇਲੇ ਵੀ ਪੰਜਾਬ ਨੂੰ ਵਿਚਾਰਿਆ ਨਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬੀ ਸੂਬਾ ਬਣਾਉਣ ਲਈ ਪਹਿਲਾਂ ਸੰਨ 1955 ਤੇ ਫਿਰ 1960 ਵਿਚ ਲਗਾਏ ਮੋਰਚਿਆਂ ਵਿਚ ਹਜ਼ਾਰਾਂ ਸਿੱਖਾਂ ਨੇ ਗ੍ਰਿਫ਼ਤਾਰੀ ਦਿੱਤੀ ਤੇ ਅਨੇਕਾਂ ਸਿੱਖ ਸ਼ਹੀਦ ਹੋ ਗਏ। ਅਖੀਰ 'ਚ ਸੰਨ 1966 ਵਿਚ ਪੰਜਾਬੀ ਸੂਬਾ ਬਣਾਇਆ ਗਿਆ ਪਰ ਉਹ ਵੀ ਅੱਧ-ਅਧੂਰਾ ਅਤੇ ਰਾਜਧਾਨੀ ਚੰਡੀਗੜ੍ਹ ਤੋਂ ਪੰਜਾਬ ਦਾ ਹੱਕ ਖ਼ਤਮ ਕਰਨ ਵਾਲਾ ਅਤੇ ਅਨੇਕਾਂ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਤੋਂ ਬਾਹਰ ਕਰਨ ਵਾਲਾ। ਦਰਿਆਈ ਪਾਣੀ, ਡੈਮ ਪ੍ਰਬੰਧ ਅਤੇ ਯੂਨੀਵਰਸਿਟੀ ਵਰਗੇ ਮਾਮਲੇ ਵਿਚਾਰੇ ਹੀ ਨਾ ਗਏ।ਧਰਮ ਯੁੱਧ ਮੋਰਚਾ ਦੇਸ਼ ਵਿਚ ਸੰਘੀ ਢਾਂਚੇ ਦਾ ਨਿਰਮਾਣ ਕਰਕੇ ਪੰਜਾਬ ਨੂੰ ਖ਼ੁਦਮੁਖ਼ਤਿਆਰੀ ਦੇਣ, ਦਰਿਆਈ ਪਾਣੀਆਂ, ਰਾਜਧਾਨੀ ਚੰਡੀਗੜ੍ਹ, ਪੰਜਾਬ ਬੋਲਦੇ ਇਲਾਕੇ ਪੰਜਾਬ ਹਵਾਲੇ ਕਰਨ ਸਮੇਤ ਹੋਰ ਅਨੇਕਾਂ ਪੰਜਾਬ ਦੇ ਹੱਕਾਂ ਦੀ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ ਨੇ 4 ਅਗਸਤ 1982 ਵਿਚ ਧਰਮ ਯੁੱਧ ਮੋਰਚਾ ਲਗਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਕੌਮ ਦੀ ਭਾਰਤ ਅੰਦਰ ਵੱਖਰੀ ਕੌਮੀਅਤ ਅਤੇ ਪਛਾਣ 'ਚ ਅੜਚਣ ਬਣਨ ਵਾਲੀ 'ਸੰਵਿਧਾਨ ਦੀ ਧਾਰਾ-25-ਬੀ' ਦਾ ਵੀ ਡੱਟਵਾਂ ਵਿਰੋਧ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਹਿਯੋਗ ਨਾਲ ਢਾਈ ਲੱਖ ਦੇ ਕਰੀਬ ਸਿੱਖਾਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ ਅਤੇ ਅਸਹਿ-ਅਕਹਿ ਤਸ਼ੱਦਦ ਝੱਲੇ। ਗ੍ਰਿਫ਼ਤਾਰੀਆਂ ਦੇਣ ਲਈ ਸਭ ਤੋਂ ਪਹਿਲਾ ਜਥਾ ਸਵ: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਗਿਆ। ਕੇਂਦਰ ਦੀ ਕਾਂਗਰਸ ਸਰਕਾਰ ਨੇ ਇਸ ਮੋਰਚੇ ਨੂੰ ਕੁੱਚਲਣ ਲਈ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲਾ ਕਰ ਦਿੱਤਾ। ਪੰਜਾਬ 'ਚ 9 ਵਾਰੀ ਸ਼੍ਰੋਮਣੀ ਅਕਾਲੀ ਦਲ ਸੱਤਾ 'ਚ ਆਇਆਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪੰਜਾਬ 'ਚ 9 ਵਾਰੀ ਸ਼੍ਰੋਮਣੀ ਅਕਾਲੀ ਦਲ ਸੱਤਾ 'ਚ ਤਾਂ ਆਇਆ ਪਰ 1997 ਵਿਚ ਪਹਿਲੀ ਵਾਰ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨਾਲ ਪੂਰੇ ਪੰਜ ਸਾਲ ਸਰਕਾਰ ਚਲਾਈ। ਸਾਲ 2007 ਅਤੇ 2012 ਵਿਚ ਲਗਾਤਾਰ 10 ਸਾਲ ਅਕਾਲੀ ਦਲ ਸੱਤਾ 'ਚ ਰਿਹਾ। ਇਸ ਦੌਰਾਨ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨੇ ਸੜਕਾਂ, ਪੁਲਾਂ ਅਤੇ ਬੁਨਿਆਦੀ ਢਾਂਚੇ ਦੀ ਉਸਾਰੀ ਦੇ ਮਾਮਲੇ 'ਚ ਬੇਤਹਾਸ਼ਾ ਵਿਕਾਸ ਕੀਤਾ । ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗੱਠਜੋੜ ਦੌਰਾਨ ਬੇਸ਼ੱਕ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਵਿਵਾਦਗ੍ਰਸਤ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨੀ ਸੰਘਰਸ਼ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਨਾਲੋਂ 23 ਸਾਲ ਪੁਰਾਣਾ ਨਾਤਾ ਤੋੜ ਲਿਆ ਆਪਣੇ ਰਵਾਇਤੀ ਪੰਥਕ ਵੋਟ ਬੈਂਕ ਦੀ ਨਰਾਜ਼ਗੀ ਤੇ ਬੇਵਿਸ਼ਵਾਸੀ ਕਾਰਨ 2017 ਤੋਂ ਬਾਅਦ 2022 'ਚ ਵੀ ਅਕਾਲੀ ਦਲ ਸੱਤਾ ਤੋਂ ਬਾਹਰ ਰਿਹਾ। ਬੀਤੇ ਵਿੱਚ ਹੋਈਆ ਕੁੱਝ ਅਹਿਮ ਗਲਤੀਆ ਕਾਰਣ ਅਸੀ ਸੱਤਾ ਵਿੱਚ ਨਹੀ ਰਹੇ ਪਰ ਗਲਤੀਆ ਤੋ ਸਬਕ ਸਿੱਖਕੇ ਅਸੀ ਅੱਗੇ ਵਧਾਗੇ। SAD 1975 ਦੀ ਐਮਰਜੈਂਸੀ ਵਰਗੇ ਹਾਲਾਤਾਂ 'ਚ ਦੇਸ਼ ਦੀ ਜਮਹੂਰੀਅਤ ਲਈ ਅੱਗੇ ਹੋ ਕੇ ਲੜਿਆਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1975 ਦੀ ਐਮਰਜੈਂਸੀ ਵਰਗੇ ਹਾਲਾਤਾਂ 'ਚ ਦੇਸ਼ ਦੀ ਜਮਹੂਰੀਅਤ ਲਈ ਅੱਗੇ ਹੋ ਕੇ ਲੜਿਆ ਅਤੇ ਜਿਹੜਾ ਅਕਾਲੀ ਦਲ ਹਮੇਸ਼ਾ ਸੂਬਿਆਂਦੇ ਵੱਧ ਅਧਿਕਾਰਾਂ ਅਤੇ ਸੰਘੀ ਢਾਂਚੇ ਲਈ ਸੰਘਰਸ਼ਸ਼ੀਲ ਰਹਿੰਦਾ ਸੀ, ਉਹ ਅਕਾਲੀ ਦਲ ਭਾਜਪਾ ਗਠਜੋੜ ਕਰਕੇ 'ਸੱਤਾ ਲਈ ਵੋਟਾਂ ਅਤੇ ਵੋਟਾਂ ਲਈ ਸੱਤਾ' ਦੇ ਮਨੋਰਥ ਤੱਕ ਹੀ ਸੀਮਤ ਹੋਕੇ ਰਹਿਣ ਕਾਰਨ ਦੇਸ਼ ਦੇ ਰਾਜਸੀ ਦ੍ਰਿਸ਼ 'ਚੋਂ ਅੱਜ ਲਗਪਗ ਗੈਰ-ਪ੍ਰਸੰਗਿਕ ਹੁੰਦਾ ਜਾ ਰਿਹਾ ਸੀ ਪਰ ਸੁਖਬੀਰ ਸਿੰਘ ਬਾਦਲ ਨੇ ਕੇਦਰੀ ਕੈਬਨਿਟ ਵਿੱਚੋ ਆਪਣੀ ਧਰਮਸੁਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਪਾਸੋ ਅਸਤੀਫਾ ਕਰਵਾਕੇ ਇੱਕ ਇਤਿਹਾਸਕ ਫੈਸਲਾ ਲਿਆ। ਪਿਛਲੇ ਸਮੇਂ ਦੌਰਾਨ ਜਿਸ ਤਰੀਕੇ ਨਾਲ ਭਾਰਤ ਅੰਦਰਫ਼ਿਰਕਾਪ੍ਰਸਤੀ, ਘੱਟ-ਗਿਣਤੀਆਂ ਨਾਲ ਵਧੀਕੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ 'ਤੇ ਹਮਲੇ, ਰਾਜਸੀ ਅਧਿਕਾਰਾਂ ਦੇ ਕੇਂਦਰੀਕਰਨ ਅਤੇ ਸੂਬਿਆਂ, ਖ਼ਿੱਤਿਆਂ, ਸੱਭਿਆਚਾਰਾਂ ਤੇ ਬੋਲੀਆਂ ਦੀ ਵੰਨ-ਸੁਵੰਨਤਾ ਨੂੰ ਖ਼ਤਮ ਕਰਕੇ ਸਾਰੇ ਦੇਸ਼ 'ਚ ਇਕ ਬੋਲੀ, ਇਕ ਸਭਿਆਚਾਰ ਤੇ ਇਕ ਮਜ਼੍ਹਬ ਨੂੰ ਪ੍ਰਫੁਲਿਤ ਕਰਨ ਦੀਆਂਸਰਗਰਮੀਆਂ ਚੱਲ ਰਹੀਆਂ ਹਨ, ਪੰਜਾਬ ਦੇ ਖੇਤਰੀ ਅਧਿਕਾਰਾਂ ਨਾਲ ਵਿਤਕਰਾ ਵੱਧਦਾ ਜਾ ਰਿਹਾ ਹੈ, ਰਾਜਧਾਨੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹਅਤੇ ਭਾਖੜਾ ਡੈਮ ਵਿਚੋਂ ਜਿਸ ਤਰੀਕੇ ਨਾਲ ਪੰਜਾਬ ਦੇ ਅਧਿਕਾਰਾਂ ਨੂੰ ਮਨਸੂਖ ਕਰਕੇ ਉਨ੍ਹਾਂ ਨੂੰ ਕੇਂਦਰੀ ਪ੍ਰਬੰਧਾਂ ਵਿਚ ਲਿਆ ਗਿਆ, ਉਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਰਗੀ ਜਥੇਬੰਦੀ ਦਾ ਇਤਿਹਾਸ ਇਸ ਨੂੰ ਦੇਸ਼ ਦੀ ਜਮਹੂਰੀਅਤ ਅਤੇ ਖੇਤਰੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਉਠਾਉਣ ਲਈ ਪ੍ਰੇਰਿਤ ਕਰਦਾ ਰਿਹਾ ਪਰ ਅਕਾਲੀ ਦਲ ਆਪਣੀ ਲੀਡਰਸ਼ਿਪ ਦੇ ਸੰਕਟ ਵਿਚ ਫਸਿਆ ਹੋਣ ਕਾਰਨ ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਵਰਗੇ ਆਗੂਆ ਦੀ ਵਿਸ਼ਵਾਸ਼ਘਾਤੀ ਭੂਮਿਕਾ ਕਾਰਣ ਆਪਣੀ ਬਣਦੀ ਭੂਮਿਕਾ ਨਹੀਂ ਨਿਭਾਅ ਸਕਿਆ ਇਹ ਆਗੂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨਾਲ ਹੱਥ ਮਿਲਾਕੇ ਸ਼੍ਰੋਮਣੀ ਅਕਾਲੀ ਦਲ ਦਾ ਬਦਲ ਬਣਨ ਲਈ ਕੁੱਝ ਵੀ ਕਰਨ ਨੂੰ ਤਿਆਰ ਹਨ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਿਸ ਤਰੀਕੇ ਨਾਲ ਭਾਰਤ ਅੰਦਰ ਫ਼ਿਰਕਾਪ੍ਰਸਤੀ, ਘੱਟ-ਗਿਣਤੀਆਂ ਨਾਲ ਵਧੀਕੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ 'ਤੇ ਹਮਲੇ, ਰਾਜਸੀ ਅਧਿਕਾਰਾਂ ਦੇ ਕੇਂਦਰੀਕਰਨ ਅਤੇ ਸੂਬਿਆਂ, ਖ਼ਿੱਤਿਆਂ, ਸੱਭਿਆਚਾਰਾਂ ਤੇ ਬੋਲੀਆਂ ਦੀ ਵੰਨ-ਸੁਵੰਨਤਾ ਨੂੰ ਖ਼ਤਮ ਕਰਕੇ ਸਾਰੇ ਦੇਸ਼ 'ਚ ਇਕ ਬੋਲੀ, ਇਕ ਸਭਿਆਚਾਰ ਤੇ ਇਕ ਮਜ਼੍ਹਬ ਨੂੰ ਪ੍ਰਫੁਲਿਤ ਕਰਨ ਦੀਆਂ ਸਰਗਰਮੀਆਂ ਚੱਲ ਰਹੀਆਂ ਹਨ, ਉਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਰਗੀ ਜਥੇਬੰਦੀ ਦਾ ਇਤਿਹਾਸ ਸਾਨੂੰ ਪ੍ਰੇਰਣਾ ਦਿੰਦਾ ਹੈ ਕਿ ਅਸੀ ਸਰਬੱਤ ਦੇ ਭਲੇ ਲਈ ਅਵਾਜ਼ ਬੁਲੰਦ ਕਰੀਏ । ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਤੇ ਸਿੱਖਾਂ ਦੀ ਰਾਜਸੀ ਪ੍ਰਤੀਨਿਧਤਾ ਬਣਾਈ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਿਆ ਤੇ ਬੇਗਾਨਿਆ ਨਾਲ ਦੋਹਰੀ ਲੜਾਈ ਲੜਨੀ ਪੈ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਪਾਰਟੀ ਹੈਬੇਸ਼ੱਕ ਕੁਝ ਆਪਣੀ ਲੀਡਰਸ਼ਿਪ ਦੀਆਂ ਕਮਜ਼ੋਰੀਆਂ ਅਤੇ ਕੁਝ ਖੇਤਰੀ ਰਾਜਨੀਤੀ ਨੂੰ ਪ੍ਰਭਾਵਹੀਣ ਕਰਨ ਦੀ ਨੀਅਤ ਨਾਲ ਕੇਂਦਰੀ ਪਾਰਟੀਆਂ ਵੱਲੋਂ ਸਿਰਜੇ ਸੂਖਮ ਰਾਜਨੀਤਕ ਬਿਰਤਾਂਤਾਂ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਰਾਜਨੀਤੀ ਵਿੱਚੋ ਹਾਸ਼ੀਏ 'ਤੇ ਚਲਾ ਗਿਆ ਸੀ ਪਰ ਅਜੋਕੇ ਕੌਮੀ ਪ੍ਰਸੰਗ 'ਚ ਸਿੱਖਾਂ ਅਤੇ ਪੰਜਾਬ ਦੇ ਸਰਬਪੱਖੀ ਹਿਤਾਂ ਦੀ ਦੇਸ਼ ਅੰਦਰ ਸੁਰੱਖਿਆ ਅਤੇ ਪ੍ਰਤੀਨਿਧਤਾ ਲਈ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਗੀ ਬਹੁਤ ਜ਼ਰੂਰੀ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਮਜ਼ਬੂਤ ਰਾਸ਼ਟਰਵਾਦ ਨੂੰ ਪ੍ਰਣਾਈ ਹੋਈ ਅਤੇ ਕਾਂਗਰਸ ਵੀ ਮਜ਼ਬੂਤ ਕੇਂਦਰ ਦੀ ਹਾਮੀ ਪਾਰਟੀ ਹੋਣ ਕਾਰਨ ਦੇਸ਼ ਦੀ ਖੇਤਰੀ, ਭਾਸ਼ਾਈ, ਸਭਿਆਚਾਰਕ ਅਤੇ ਧਾਰਮਿਕ ਵੰਨ-ਸੁਵੰਨਤਾ ਅਤੇ ਸੂਬਿਆਂ ਦੇ ਰਾਜਸੀ ਅਧਿਕਾਰਾਂ ਦੀ ਰਖਵਾਲੀ ਲਈ ਖੇਤਰੀ ਰਾਜਨੀਤੀ ਦੇ ਬਿਰਤਾਂਤ ਨੂੰ ਉਭਾਰਨ ਦੀ ਬੇਹੱਦ ਲੋੜ ਹੈ ਅਤੇ ਇਸ ਪ੍ਰਸੰਗ 'ਚ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਪਾਰਟੀ ਹੈ, ਜੋ ਆਪਣੇ ਸ਼ਾਨਾਮੱਤੇ ਇਤਿਹਾਸ, ਵਿਚਾਰਧਾਰਾ ਅਤੇ ਪਰੰਪਰਾ ਤੋਂ ਸੇਧ ਲੈ ਕੇ ਅਗਵਾਈ ਕਰ ਸਕਦਾ ਹੈ। ਉਹਨਾਂ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਵਭੀਸਨ ਦੀ ਭੂਮਿਕਾ ਨਿਭਾਉਣ ਤੋ ਗੁਰੇਜ ਕਰਨ ਦੀ ਅਪੀਲ ਵੀ ਕੀਤੀ।