Punjab Assembly Winter Session ਨਾ ਹੋਣ 'ਤੇ ਡਾ. ਦਲਜੀਤ ਸਿੰਘ ਚੀਮਾ ਨੇ ਘੇਰੀ ਪੰਜਾਬ ਸਰਕਾਰ; ਕਿਹਾ-ਪਹਿਲਾਂ ਘਟਾਏ ਦਿਨ ਹੁਣ ਸੈਸ਼ਨ ਕੀਤਾ ਖ਼ਤਮ
Punjab Assembly Winter Session : ਪੰਜਾਬ ਵਿਧਾਨਸਭਾ ਦਾ ਸਰਦ ਰੁੱਤ ਇਜਲਾਸ ਨਾ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਘੇਰਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੌਜੂਦਾ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪਹਿਲਾਂ ਸੈਸ਼ਨ ਦੇ ਦਿਨ ਘਟਾਏ ਗਏ ਹੁਣ ਵਿਧਾਨ ਸਭਾ ਸੈਸ਼ਨ ਹੀ ਖਤਮ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਵੱਡੇ ਅਹੁਦਿਆਂ ’ਤੇ ਨਿਯੁਕਤੀਆਂ ਤੇ ਹੋਰ ਫੈਸਲੇ ਦਿੱਲੀ ਤੋਂ ਹੁੰਦੇ ਹਨ। ਚੰਡੀਗੜ੍ਹ ਮੁੱਖ ਸਕੱਤਰ ਨਿਯੁਕਤੀ ਦਾ ਪੰਜਾਬ ਸਰਕਾਰ ਨੇ ਵਿਰੋਧ ਨਹੀਂ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਸੈਸ਼ਨ ਨਾ ਹੋਣ ’ਤੇ ਉਨ੍ਹਾਂ ਨੇ ਵੀ ਚੁੱਪੀ ਧਾਰੀ ਹੋਈ ਹੈ। ਪੰਜਾਬ ਸਰਕਾਰ ਇਸ ਸਮੇਂ ਹਰ ਫਰੰਟ ’ਤੇ ਫੇਲ੍ਹ ਹੋਈ ਪਈ ਹੈ। ਸੂਬੇ ਭਰ ’ਚ ਕਾਨੂੰਨ ਵਿਵਸਥਾ ਦਿਨੋਂ ਦਿਨ ਵਿਗੜ ਰਹੀ ਹੈ। ਪੰਜਾਬ ਦੇ ਮੁੱਦਿਆਂ ’ਤੇ ਚਰਚਾ ਕਰਨ ਦੀ ਬਜਾਏ ਪੰਜਾਬ ਦੀ ਮਾਨ ਸਰਕਾਰ ਕੇਜਰੀਵਾਲ ਦੇ ਹੁਕਮਾਂ ਦੀ ਗੁਲਾਮੀ ਕਰ ਰਹੀ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਵਿਧਾਇਕ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਕੁੱਲ 95 ਵਿਧਾਇਕ ਹਨ। ਪਿਛਲੇ ਸਾਲ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋਈਆਂ ਸਨ। ਇਨ੍ਹਾਂ ਵਿੱਚੋਂ, ਬਰਨਾਲਾ ਸੀਟ ਨੂੰ ਛੱਡ ਕੇ, ਤਿੰਨੋਂ ਸੀਟਾਂ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ, 'ਆਪ' ਨੇ ਕਬਜ਼ਾ ਕਰ ਲਿਆ ਹੈ। ਹਾਲਾਂਕਿ ਪਹਿਲਾਂ ਤਿੰਨੋਂ ਸੀਟਾਂ ਕਾਂਗਰਸ ਕੋਲ ਸਨ। ਇਨ੍ਹਾਂ ਚਾਰਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਗਏ ਸੀ। ਜਿਸ ਕਾਰਨ ਚੋਣਾਂ ਕਰਵਾਈਆਂ ਗਈਆਂ ਸੀ।
ਇਹ ਵੀ ਪੜ੍ਹੋ : Delhi Kooch : ਕਿਸਾਨਾਂ ਵੱਲੋਂ ਮੁੜ 'ਦਿੱਲੀ ਕੂਚ' ਦਾ ਐਲਾਨ, 101 ਕਿਸਾਨਾਂ ਦਾ ਜਥਾ ਦਿੱਲੀ ਲਈ ਹੋਵੇਗਾ ਰਵਾਨਾ
- PTC NEWS