ਸੁਖਬੀਰ ਸਿੰਘ ਬਾਦਲ ਖਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਚੇਤਾਵਨੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣ-ਬੁਝ ਕੇ ਸੰਗਤ ਵਿੱਚ ਗਲਤ-ਫਹਿਮੀਆਂ ਪੈਦਾ ਕਰਨ ਲਈ ਸੋਸ਼ਲ ਮੀਡੀਆ 'ਤੇ ਜਾਣ-ਬੁੱਝ ਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ। ਉਨ੍ਹਾਂ ਇੱਕ ਪੰਫ਼ਲੇਟ ਸ਼ੇਅਰ ਕਰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋਂ ਜਾਣ-ਬੁਝ ਕੇ ਸੁਖਬੀਰ ਬਾਦਲ ਦੇ ਪੋਸਟਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਫੋਟੋ ਇਕੱਠੀ ਲਗਾ ਕੇ ਸੰਗਤ ਵਿੱਚ ਗਲਤ ਫਹਿਮੀਆਂ ਪੈਦਾ ਕਰਨ ਲਈ ਗਲਤ ਅਤੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਅਜਿਹੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੀ ਲੀਗਲ ਟੀਮ ਨਾਲ ਸਲਾਹ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਹ ਪੂਰਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ।
ਡਾਕਟਰ ਚੀਮਾ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਮੌਕੇ ਸੂਬਾ ਸਰਕਾਰ ਦੇ ਖਿਲਾਫ ਕਿਹਾ ਕੇ ਧਰਨਿਆਂ ਵਿੱਚੋਂ ਨਿਕਲੀ ਪਾਰਟੀ ਦੀ ਸਰਕਾਰ ਹੁਣ ਕਿਸਾਨ ਲੀਡਰ ਜੋ ਆਪਣੀਆਂ ਮੰਗਾਂ ਲਈ ਧਰਨੇ 'ਤੇ ਬੈਠਦੇ ਹਨ, ਉਨ੍ਹਾਂ 'ਤੇ ਪੁਲਸੀਆ ਕਾਰਵਾਈਆਂ ਕਰਵਾ ਰਹੀ ਹੈ। ਉਨ੍ਹਾਂ ਜੰਮ ਕੇ ਸੂਬਾ ਸਰਕਾਰ ਦੀ ਇਸ ਮਾਮਲੇ 'ਚ ਆਲੋਚਨਾ ਕੀਤੀ।
ਇੱਕ ਸਵਾਲ ਦੇ ਜਵਾਬ ਡਾਕਟਰ ਚੀਮਾ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਵਿੱਚ ਹਾਰੀਆਂ ਪਾਰਟੀਆਂ ਵੱਲੋਂ ਖੁਦ ਸੂਬੇ ਅੰਦਰ ਕੁਝ ਨਹੀਂ ਕੀਤਾ ਗਿਆ ਤੇ ਹੁਣ ਆਪਣੀ ਹਾਰ ਦਾ ਠੀਕਰਾ ਬੇਸ਼ਕ ਅਕਾਲੀ ਦਲ ਦੇ ਸਿਰ 'ਤੇ ਭੰਨ ਰਹੇ ਹਨ ਪਰੰਤੂ ਅਕਾਲੀ ਦਲ ਨੇ ਚੋਣਾਂ ਤੋਂ ਪਹਿਲਾਂ ਹੀ ਇਹ ਚੀਜ਼ ਕਲੀਅਰ ਕਰ ਦਿੱਤੀ ਸੀ ਕਿ ਅਕਾਲੀ ਦਲ ਵੱਲੋਂ ਚੋਣਾਂ ਵਿੱਚ ਭਾਗ ਨਹੀਂ ਲਿਆ ਜਾਵੇਗਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਸੱਚਾਈ ਵੀ ਲੋਕਾਂ ਸਾਹਮਣੇ ਆ ਚੁੱਕੀ ਹੈ ਤੇ 2027 ਦੀਆਂ ਚੋਣਾਂ ਵਿੱਚ ਸਾਰਾ ਕੁਝ ਇਸ ਪਾਰਟੀ ਦੇ ਆਗੂਆਂ ਨੂੰ ਪਤਾ ਲੱਗ ਜਾਵੇਗਾ ਕਿ ਲੋਕ, ਅਸਲ ਵਿੱਚ ਉਨ੍ਹਾਂ ਬਾਰੇ ਕੀ ਸੋਚਦੇ ਹਨ।The SAD warned the mischievous persons & anti panthic forces to desist from posting false, fabricated, malicious & politically motivated material to mislead the Sikh Sangat on the issue under kind consideration of Sri Akal Takhat Sahib.
With such condemnable actions these… pic.twitter.com/FwIeMe5Spd — Dr Daljit S Cheema (@drcheemasad) November 26, 2024
- PTC NEWS