Sukhbir Singh Badal : ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਕੀਤਾ ਮਨਜੂਰ, ਜਾਣੋ ਕਦੋਂ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ
Sukhbir Badal Astifa Manzoor : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸ਼ੁੱਕਰਵਾਰ ਵੱਡਾ ਫੈਸਲਾ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਮਨਜੂਰ ਕਰ ਲਿਆ ਹੈ। ਇਸ ਮੌਕੇ ਅਸਤੀਫਾ ਮਨਜੂਰ ਕਰਨ 'ਤੇ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਵੱਜੋਂ ਆਪਣੀਆਂ ਸੇਵਾਵਾਂ ਦੇਣ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ 2024 ਨੂੰ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫਾ ਭੇਜਿਆ ਸੀ।
ਇਸਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਡਾ. ਦਲਜੀਤ ਸਿੰਘ ਚੀਮਾ ਸਮੇਤ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਰਹੇ। ਸੀਨੀਅਰ ਅਕਾਲੀ ਆਗੂਆਂ ਵੱਲੋਂ ਇਸ ਮੌਕੇ ਪਾਰਟੀ ਦੀ ਨਵੀਂ ਮੈਂਬਰਸ਼ਿਪ ਦੇ ਪ੍ਰੋਗਰਾਮ ਸਮੇਤ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ।
1 ਮਾਰਚ ਨੂੰ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ, ਜੋ ਕਿ ਪਾਰਟੀ ਨੂੰ ਇਕਜੁਟਤਾ ਨਾਲ ਅੱਗੇ ਲੈ ਕੇ ਜਾ ਸਕੇ। ਮੀਟਿੰਗ ਦੌਰਾਨ ਵਰਕਿੰਗ ਕਮੇਟੀ ਦੇ ਆਗੂਆਂ ਵੱਲੋਂ 20 ਜਨਵਰੀ ਤੋਂ ਪਾਰਟੀ ਦੀ ਮੈਂਬਰਸ਼ਿਪ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਜੋ ਕਿ 20 ਜਨਵਰੀ ਤੋਂ ਲੇ ਕੇ 20 ਫਰਵਰੀ ਤੱਕ ਭਰਤੀ ਜਾਰੀ ਰਹੇਗੀ।
ਉਪਰੰਤ 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੌਰਾਨ ਜਥੇਬੰਦਕ ਚੋਣ ਲਈ ਮੁੱਖ ਚੋਣ ਅਫਸਰ ਵੱਜੋਂ ਗੁਲਜ਼ਾਰ ਸਿੰਘ ਰਣੀਕੇ ਮੁੱਖ ਭੂਮਿਕਾ ਨਿਭਾਉਣਗੇ, ਜਦਕਿ ਡਾ. ਦਲਜੀਤ ਸਿੰਘ ਚੀਮਾ ਉਨ੍ਹਾਂ ਦਾ ਸਾਥ ਦੇਣਗੇ। ਵਰਕਿੰਗ ਕਮੇਟੀ ਵੱਲੋਂ ਵੱਖ ਵੱਖ ਥਾਂਵਾਂ 'ਤੇ ਪਾਰਟੀ ਦੀ ਭਰਤੀ ਮੁਹਿੰਮ ਲਈ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
- PTC NEWS