Sat, Apr 12, 2025
Whatsapp

Shiromani Gurdwara Parbandhak Committee ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1942 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਨੂੰ ਦੂਤਾਵਾਸ ਵੱਲੋਂ ਵੀਜ਼ਾ ਜਾਰੀ ਕੀਤਾ ਗਿਆ ਹੈ।

Reported by:  PTC News Desk  Edited by:  Aarti -- April 07th 2025 06:25 PM
Shiromani Gurdwara Parbandhak Committee ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

Shiromani Gurdwara Parbandhak Committee ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

Shiromani Gurdwara Parbandhak Committee : ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1942 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਨੂੰ ਦੂਤਾਵਾਸ ਵੱਲੋਂ ਵੀਜ਼ਾ ਜਾਰੀ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। 


ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।

ਇਸੇ ਦੌਰਾਨ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਵੀਜ਼ਾਂ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਸੀ ਦਿੱਤਾ ਜਾਂਦਾ, ਜਿਸ ਨਾਲ ਸ਼ਰਧਾਲੂਆਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਸੀ। 

ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਮੁੱਖ ਸਕੱਤਰ ਸ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਖੁਲ੍ਹਦਿਲੀ ਨਾਲ ਵੀਜ਼ਾਂ ਦੇਣ ਲਈ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦੇ ਨਾਲ ਨਾਲ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਵੀ ਧੰਨਵਾਦ ਕਰਦੇ ਹਨ। 

ਇਹ ਵੀ ਪੜ੍ਹੋ : Chandigarh ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਖਿਲਾਫ ਦਾਇਰ ਪਟੀਸ਼ਨ 'ਤੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਠੇਕਾ ਮਾਲਕਾਂ ਨੂੰ ਨੋਟਿਸ ਜਾਰੀ

- PTC NEWS

Top News view more...

Latest News view more...

PTC NETWORK