Mon, Sep 16, 2024
Whatsapp

ਕੰਗਨਾ ਰਣੌਤ ਨੂੰ ਬੰਬੇ ਹਾਈਕੋਰਟ ਤੋਂ ਝਟਕਾ, 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ ਫਿਲਮ 'ਐਮਰਜੈਂਸੀ'

ਕੰਗਨਾ ਰਣੌਤ ਨੂੰ ਬੰਬੇ ਹਾਈਕੋਰਟ ਨੇ ਝਟਕਾ ਦਿੱਤਾ ਹੈ। ਹੁਣ 6 ਸਤੰਬਰ ਨੂੰ ਫਿਲਮ 'ਐਮਰਜੈਂਸੀ' ਰਿਲੀਜ਼ ਨਹੀਂ ਹੋਵੇਗੀ। ਪੜ੍ਹੋ ਪੂਰੀ ਖਬਰ...

Reported by:  PTC News Desk  Edited by:  Dhalwinder Sandhu -- September 04th 2024 04:45 PM
ਕੰਗਨਾ ਰਣੌਤ ਨੂੰ ਬੰਬੇ ਹਾਈਕੋਰਟ ਤੋਂ ਝਟਕਾ, 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ ਫਿਲਮ 'ਐਮਰਜੈਂਸੀ'

ਕੰਗਨਾ ਰਣੌਤ ਨੂੰ ਬੰਬੇ ਹਾਈਕੋਰਟ ਤੋਂ ਝਟਕਾ, 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ ਫਿਲਮ 'ਐਮਰਜੈਂਸੀ'

Kangana Ranaut Emergency Controversy : ਬਾਲੀਵੁੱਡ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਫਿਲਮ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ। ਇਸ ਦੌਰਾਨ ਜ਼ੀ ਐਂਟਰਟੇਨਮੈਂਟ ਇੰਟਰਪ੍ਰਾਈਜਿਜ਼ ਨੇ ਫਿਲਮ ਲਈ ਸੈਂਸਰ ਸਰਟੀਫਿਕੇਟ ਦੀ ਮੰਗ ਕਰਦੇ ਹੋਏ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਸੀ। ਤਾਂ ਜੋ ਇਸ ਨੂੰ 6 ਸਤੰਬਰ ਨੂੰ ਰਿਲੀਜ਼ ਕਰਨ ਦਾ ਫੈਸਲਾ ਲਿਆ ਜਾ ਸਕੇ। ਬੰਬੇ ਹਾਈ ਕੋਰਟ ਨੇ ਫਿਲਮ ਨੂੰ CBFC ਸਰਟੀਫਿਕੇਟ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਅਸਮਰੱਥਾ ਜ਼ਾਹਰ ਕੀਤੀ ਹੈ।

ਅਦਾਲਤ ਨੇ ਕਿਹਾ ਕਿ ਇਸ ਮਾਮਲੇ 'ਚ ਇੰਨੀ ਜਲਦੀ ਹੁਕਮ ਨਹੀਂ ਦਿੱਤੇ ਜਾ ਸਕਦੇ, ਇਸ ਮਾਮਲੇ 'ਚ 18 ਸਤੰਬਰ ਤੱਕ ਫੈਸਲਾ ਲਿਆ ਜਾਵੇਗਾ। ਜਿਸ ਤੋਂ ਬਾਅਦ 19 ਸਤੰਬਰ ਨੂੰ ਅਦਾਲਤ 'ਚ ਮਾਮਲੇ ਦੀ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸੀਬੀਐਫਸੀ ਨੂੰ ਵੀ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਫਿਲਮ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਹੈ, ਸੀਬੀਐਫਸੀ ਗਣਪਤੀ ਤਿਉਹਾਰ ਦੇ ਨਾਂ 'ਤੇ ਛੁੱਟੀ ਦਾ ਕਹਿ ਕੇ ਸਰਟੀਫਿਕੇਟ ਦੇ ਮੁੱਦੇ 'ਤੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।


ਦਰਅਸਲ, ਜ਼ੀ ਐਂਟਰਟੇਨਮੈਂਟ ਇਸ ਮਾਮਲੇ ਵਿੱਚ ਪਟੀਸ਼ਨਰ ਹੈ ਜੋ ਫਿਲਮ ਨਾਲ ਇੱਕ ਐਸੋਸੀਏਟ ਮੇਕਰ ਯਾਨੀ ਸਹਿ-ਨਿਰਮਾਤਾ ਵਜੋਂ ਜੁੜਿਆ ਹੋਇਆ ਹੈ। ਉਨ੍ਹਾਂ ਵੱਲੋਂ ਸੀਨੀਅਰ ਵਕੀਲ ਵੈਂਕਟੇਸ਼ ਢੌਂਡ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਅਭਿਨਵ ਚੰਦਰਚੂੜ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਵੱਲੋਂ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਨੇ ਸੈਂਸਰ ਬੋਰਡ ਨੂੰ ਨਿਰਦੇਸ਼ ਦਿੱਤਾ ਕਿ ਉਹ ਫਿਲਮ ਬਾਰੇ ਪੇਸ਼ ਇਤਰਾਜ਼ਾਂ 'ਤੇ ਵਿਚਾਰ ਕਰੇ ਅਤੇ 18 ਸਤੰਬਰ ਤੱਕ ਇਸ ਦਾ ਸਰਟੀਫਿਕੇਟ ਜਾਰੀ ਕਰੇ।

ਫਿਲਮ ਦੀ ਰਿਲੀਜ਼ ਦੋ ਹਫਤਿਆਂ ਲਈ ਟਾਲ ਦਿੱਤੀ 

ਅਦਾਲਤ ਦੇ ਇਸ ਹੁਕਮ ਤੋਂ ਬਾਅਦ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ। ਇਸ ਦੀ ਰਿਲੀਜ਼ ਨੂੰ ਦੋ ਹਫ਼ਤਿਆਂ ਲਈ ਟਾਲ ਦਿੱਤਾ ਗਿਆ ਹੈ। ਜ਼ੀ ਐਂਟਰਟੇਨਮੈਂਟ ਇੰਟਰਪ੍ਰਾਈਜਿਜ਼ ਨੇ ਬਾਂਬੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਫਿਲਮ ਨੂੰ ਤੈਅ ਤਰੀਕ 'ਤੇ ਰਿਲੀਜ਼ ਕਰਨ ਦੀ ਮੰਗ ਕੀਤੀ ਸੀ। ਜਿਸ ਵਿੱਚ ਫਿਲਮ ਐਮਰਜੈਂਸੀ ਲਈ ਸਰਟੀਫਿਕੇਟ ਜਾਰੀ ਕਰਨ ਦੀ ਮੰਗ ਕੀਤੀ ਗਈ। ਪਟੀਸ਼ਨ 'ਚ ਕਿਹਾ ਗਿਆ ਸੀ ਕਿ ਸੈਂਸਰ ਬੋਰਡ ਕੋਲ ਸਰਟੀਫਿਕੇਟ ਤਿਆਰ ਹੈ ਪਰ ਕਾਨੂੰਨ ਵਿਵਸਥਾ ਵਿਗੜਨ ਦੇ ਡਰ ਕਾਰਨ ਉਹ ਇਸ ਨੂੰ ਜਾਰੀ ਨਹੀਂ ਕਰ ਰਿਹਾ ਹੈ।

CBFC ਨੂੰ ਅਦਾਲਤ ਨੇ ਫਟਕਾਰ ਲਗਾਈ

ਜਸਟਿਸ ਬੀਪੀ ਕੋਲਾਬਾਵਾਲਾ ਅਤੇ ਜਸਟਿਸ ਫਿਰਦੌਸ ਪੂਨਾਵਾਲਾ ਦੇ ਬੈਂਚ ਨੇ ਨਿਰਮਾਤਾ ਦੀ ਦਲੀਲ ਨੂੰ ਸਵੀਕਾਰ ਕਰ ਲਿਆ ਕਿ ਸਰਟੀਫਿਕੇਟ ਤਿਆਰ ਹੈ ਪਰ ਜਾਰੀ ਨਹੀਂ ਕੀਤਾ ਗਿਆ। ਬੈਂਚ ਨੇ ਕਿਹਾ ਕਿ ਜਦੋਂ ਫਿਲਮ ਦੇ ਨਿਰਮਾਤਾਵਾਂ ਨੂੰ ਪਹਿਲਾਂ ਆਨਲਾਈਨ ਸਰਟੀਫਿਕੇਟ ਜਾਰੀ ਕੀਤਾ ਗਿਆ ਸੀ, ਤਾਂ ਸੀਬੀਐਫਸੀ ਦੀ ਇਹ ਦਲੀਲ ਕਿ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਕਿਉਂਕਿ ਇਸ 'ਤੇ ਚੇਅਰਮੈਨ ਦੇ ਦਸਤਖਤ ਨਹੀਂ ਸਨ।

ਇਹ ਵੀ ਪੜ੍ਹੋ : Khanna ED Raid : ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਈਡੀ ਦਾ ਛਾਪਾ, ਟੈਂਡਰ ਘੁਟਾਲੇ ਨਾਲ ਸਬੰਧਤ ਮਾਮਲਾ

- PTC NEWS

Top News view more...

Latest News view more...

PTC NETWORK