Sun, Jan 19, 2025
Whatsapp

Gurdaspur News: ਪਾਣੀ ਕਾਰਨ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤ

ਬਟਾਲਾ ਵਿੱਚ ਆਪਸੀ ਰੰਜ਼ਿਸ਼ ਕਾਰਨ 2 ਧਿਰਾਂ ਵਿਚਾਲੇ ਗੋਲੀਆਂ ਚੱਲ ਗਈਆਂ, ਇਸ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਹੈ।

Reported by:  PTC News Desk  Edited by:  Dhalwinder Sandhu -- July 08th 2024 09:12 AM -- Updated: July 08th 2024 09:37 AM
Gurdaspur News: ਪਾਣੀ ਕਾਰਨ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤ

Gurdaspur News: ਪਾਣੀ ਕਾਰਨ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤ

Shot fired in Batala: ਸ੍ਰੀਹਰਗੋਬਿੰਦਪੁਰ ਦੇ ਹਲਕਾ ਚੌਂਕ ਵਿਖੇ ਸਰਕਾਰੀ ਪਾਣੀ ਵਾਲੀ ਖਾਲ (ਰਾਜਬਾਹਾ) ਨੂੰ ਲੈ ਕੇ ਦੇਰ ਸ਼ਾਮ ਨੂੰ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਕਰੀਬ 60 ਰਾਉਂਡ ਫਾਇਰ ਕੀਤੇ। ਗੋਲੀਬਾਰੀ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਲੋਕ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮ੍ਰਿਤਕਾਂ ਦੀ ਪਛਾਣ ਪਹਿਲੀ ਧਿਰ ਦੇ ਸ਼ਮਸ਼ੇਰ ਸਿੰਘ ਅਤੇ ਬਲਜੀਤ ਸਿੰਘ ਵਾਸੀ ਪਿੰਡ ਵਿਠਵਾਂ ਵਜੋਂ ਹੋਈ ਹੈ, ਜਦਕਿ ਦੂਜੀ ਧਿਰ ਦੇ ਨਿਰਮਲ ਸਿੰਘ ਵਾਸੀ ਪਿੰਡ ਮੂੜ ਅਤੇ ਬਲਰਾਜ ਸਿੰਘ ਵਾਸੀ ਪਿੰਡ ਵਿਠਵਾਂ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ।


4 ਦੀ ਮੌਤ ਕਈ ਜ਼ਖ਼ਮੀ

ਜਾਣਕਾਰੀ ਮੁਤਾਬਿਕ ਪਿੰਡ ਵਿਠਵਾਂ ਦੇ ਦੋ ਧੜਿਆਂ ਵਿੱਚ ਰੰਜਿਸ਼ ਚੱਲ ਰਹੀ ਸੀ। ਰੰਜ਼ਿਸ਼ ਕਾਰਨ ਇਹ ਝੜਪ ਹੋਈ ਸੀ ਤੇ ਝੜਪ ਦੌਰਾਨ ਹੀ ਦੋਵਾਂ ਧਿਰਾਂ ਨੇ ਇੱਕ ਦੂਜੇ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ 4 ਲੋਕਾਂ ਦੀ ਮੌਤ ਹੋ ਗਈ ਜਦਕਿ ਕੁਝ ਵਿਅਕਤੀ ਗੰਭੀਰ ਜ਼ਖਮੀ ਹਨ, ਜਿਹਨਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।  

ਪੁਲਿਸ ਨੇ ਕੁਝ ਲੋਕ ਕੀਤੇ ਗ੍ਰਿਫ਼ਤਾਰ

ਫਿਲਹਾਲ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਧਿਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਦੋਵਾਂ ਧਿਰਾਂ ਦੇ ਕੁਝ ਲੋਕਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ ਤੇ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Mumbai Rain: ਭਾਰੀ ਮੀਂਹ ਕਾਰਨ ਮੁੰਬਈ 'ਚ ਹੜ੍ਹ ! ਸੜਕਾਂ ਤੇ ਰੇਲਵੇ ਟ੍ਰੈਕ ਡੁੱਬੇ, ਬਦਲੇ ਰੂਟ

ਇਹ ਵੀ ਪੜ੍ਹੋ: Punjab Weather: ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ 

- PTC NEWS

Top News view more...

Latest News view more...

PTC NETWORK