Mon, Oct 7, 2024
Whatsapp
ਪHistory Of Haryana Elections
History Of Haryana Elections

ਤਰਨਤਾਰਨ 'ਚ ਚਿੱਟੇ ਦਿਨ ਨੌਜਵਾਨ ਦੇ ਮਾਰੀਆਂ ਗੋਲੀਆਂ, ਮੌਕੇ ’ਤੇ ਹੋਈ ਮੌਤ

Punjab News: ਪੱਟੀ ਸ਼ਹਿਰ ਤੋਂ ਕੁਝ ਦੂਰੀ ’ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

Reported by:  PTC News Desk  Edited by:  Amritpal Singh -- October 07th 2024 03:05 PM -- Updated: October 07th 2024 03:46 PM
ਤਰਨਤਾਰਨ 'ਚ ਚਿੱਟੇ ਦਿਨ ਨੌਜਵਾਨ ਦੇ ਮਾਰੀਆਂ ਗੋਲੀਆਂ, ਮੌਕੇ ’ਤੇ ਹੋਈ ਮੌਤ

ਤਰਨਤਾਰਨ 'ਚ ਚਿੱਟੇ ਦਿਨ ਨੌਜਵਾਨ ਦੇ ਮਾਰੀਆਂ ਗੋਲੀਆਂ, ਮੌਕੇ ’ਤੇ ਹੋਈ ਮੌਤ

Punjab News: ਪੱਟੀ ਸ਼ਹਿਰ ਤੋਂ ਕੁਝ ਦੂਰੀ ’ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ’ਤੇ ਮੋਤ ਹੋ ਗਈ ਅਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੀ ਐਸ. ਸੀ. ਸਰਪੰਚ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿੱਤੀ ਗਈ ਸੀ। ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ।



- PTC NEWS

Top News view more...

Latest News view more...

PTC NETWORK