Sat, Dec 21, 2024
Whatsapp

Zira Firing : ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ੀਰਾ ’ਚ ਚੱਲੀ ਗੋਲੀ, ਝੜਪ ਦੌਰਾਨ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਹੋਏ ਜ਼ਖ਼ਮੀ

ਜ਼ੀਰਾ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰਨ ਮੌਕੇ 2 ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਦੌਰਾਨ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਜ਼ਖ਼ਮੀ ਹੋ ਗਏ।

Reported by:  PTC News Desk  Edited by:  Dhalwinder Sandhu -- October 01st 2024 03:42 PM -- Updated: October 01st 2024 04:05 PM
Zira Firing : ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ੀਰਾ ’ਚ ਚੱਲੀ ਗੋਲੀ, ਝੜਪ ਦੌਰਾਨ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਹੋਏ ਜ਼ਖ਼ਮੀ

Zira Firing : ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ੀਰਾ ’ਚ ਚੱਲੀ ਗੋਲੀ, ਝੜਪ ਦੌਰਾਨ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਹੋਏ ਜ਼ਖ਼ਮੀ

Zira Firing News :  ਪੰਚਾਇਤੀ ਚੋਣਾਂ ਨੂੰ ਲੈ ਪੰਜਾਬ ਵਿੱਚ ਲਗਾਤਾਰ ਮਾਹੌਲ ਭਖਦਾ ਜਾ ਰਿਹਾ ਹੈ ਤੇ ਹਰ ਪਾਸੇ ਤੋਂ ਲੜਾਈ-ਝਗੜੇ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਨਾਮਜ਼ਦਗੀ ਭਰਨ ਮੌਕੇ 2 ਧਿਰਾਂ ਵਿਚਾਲੇ ਝੜਪ ਹੋ ਗਈ ਤੇ ਮਾਮਲਾ ਇੰਨਾਂ ਜਿਆਦਾ ਵਧ ਗਿਆ ਕਿ ਝੜਪ ਦੌਰਾਨ ਗੋਲੀ ਚੱਲ ਗਈ।

ਕਾਂਗਰਸੀ ਆਗੂ ਕੁਲਬੀਰ ਜ਼ੀਰਾ ਹੋਏ ਜ਼ਖ਼ਮੀ


ਦੱਸ ਦਈਏ ਕਿ 2 ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਇੱਟਾਂ ਰੋੜੇ ਚੱਲੇ ਹਨ ਤੇ ਕਈ ਲੋਕ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਵੀ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਉਹਨਾਂ ਨੇ ਪੀਏ ਨੇ ਦਿੱਤੀ ਹੈ। ਦੱਸ ਦਈਏ ਕਿ ਸੂਬੇ ਵਿੱਚ 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਿੰਗ ਹੋਵੇਗੀ। ਇਸ ਸਮੇਂ ਪੰਜਾਬ ਵਿੱਚ 13937 ਗ੍ਰਾਮ ਪੰਚਾਇਤਾਂ ਹਨ।

ਚੋਣਾਂ ਬੈਲਟ ਬਾਕਸ ਰਾਹੀਂ ਕਰਵਾਈਆਂ ਜਾਣਗੀਆਂ। ਪੰਚ ਅਤੇ ਸਰਪੰਚ ਲਈ 100 ਰੁਪਏ ਨਾਮਜ਼ਦਗੀ ਫੀਸ ਅਦਾ ਕਰਨੀ ਪਵੇਗੀ। SC BC ਨੂੰ 50 ਫੀਸਦੀ ਛੋਟ ਮਿਲਦੀ ਹੈ। ਸਰਪੰਚ ਦੀ ਖਰਚ ਦੀ ਹੱਦ 30 ਹਜ਼ਾਰ ਰੁਪਏ ਤੋਂ ਵਧਾ ਕੇ 40 ਹਜ਼ਾਰ ਰੁਪਏ ਅਤੇ ਪੰਚ ਦੀ ਖਰਚ ਦੀ ਹੱਦ 20 ਹਜ਼ਾਰ ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਨੂੰ ਸੰਭਾਲਣ ਲਈ ਰਿਟਰਨਿੰਗ ਅਫ਼ਸਰਾਂ ਦੀ ਡਿਊਟੀ ਲਾਈ ਗਈ ਹੈ।

ਇਹ ਵੀ ਪੜ੍ਹੋ : Panchayat Election 2024 : ਹਾਈਕੋਰਟ 'ਚ 5 ਹੋਰ ਪਟੀਸ਼ਨਾਂ ਦਾਖ਼ਲ, ਪੰਜਾਬ ਸਰਕਾਰ ਨੂੰ 3 ਅਕਤੂਬਰ ਤੱਕ ਰਿਕਾਰਡ ਪੇਸ਼ ਕਰਨ ਦੇ ਹੁਕਮ

- PTC NEWS

Top News view more...

Latest News view more...

PTC NETWORK