ਮੂਸਾ ਪਿੰਡ ’ਚ ਪਰਤੀ ਖੁਸ਼ੀ; ਮਾਤਾ ਚਰਨ ਕੌਰ ਨੇ ਪੁੱਤਰ ਨੂੰ ਦਿੱਤਾ ਜਨਮ, ਦੇਖੋ ਤਸਵੀਰ
Sidhu Moosewala Mother Gave Birth Son: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ 'ਚ ਰੌਣਕ ਹੈ। ਉਸ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ।
ਇਸ ਗੱਲ ਦੀ ਜਾਣਕਾਰੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।
ਉਨ੍ਹਾਂ ਲਿਖਿਆ ਹੈ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਮੇਹਰ ਨਾਲ ਅਕਾਲ ਪੁਰਖ ਨੇ ਸ਼ੁਭਦੀਪ ਦੇ ਛੋਟੇ ਵੀਰ ਨੂੰ ਸਾਡੀ ਗੋਦ ਵਿੱਚ ਰੱਖਿਆ ਹੈ। ਪਰਿਵਾਰ ਤੰਦਰੁਸਤ ਹੈ। ਮੈਂ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦੀ ਹਾਂ।
ਕਿਆਸ ਲਗਾਈਆਂ ਜਾ ਰਹੀਆਂ ਸੀ ਮਾਤਾ ਚਰਨ ਕੌਰ ਵਿਦੇਸ਼ ’ਚ ਹਨ ਉੱਥੇ ਹੀ ਉਹ ਆਪਣੇ ਬੱਚੇ ਨੂੰ ਜਨਮ ਦੇਣਗੇ। ਪਰ ਹੁਣ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਰਾਹੀ ਪਤਾ ਲੱਗਿਆ ਹੈ। ਉਹ ਵਿਦੇਸ਼ ਚ ਨਹੀਂ ਸਗੋਂ ਪੰਜਾਬ ’ਚ ਹੀ ਹਨ। ਦਰਅਸਲ ਬਠਿੰਡਾ ਦੇ ਜਿੰਦਲ ਹਸਪਤਾਲ ’ਚ ਮਾਤਾ ਚਰਨ ਕੌਰ ਨੇ ਆਪਣੇ ਪੁੱਤ ਨੂੰ ਜਨਮ ਦਿੱਤਾ ਹੈ।ਨਾਲ ਹੀ ਜਨਮ ਮਗਰੋਂ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਦੱਸ ਦਈਏ ਕਿ ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ। ਉਹ ਪਿਛਲੇ 3-4 ਮਹੀਨਿਆਂ ਤੋਂ ਘਰੋਂ ਬਾਹਰ ਵੀ ਨਹੀਂ ਨਿਕਲੇ ਸੀ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 29 ਮਈ 2022 ਨੂੰ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ। ਇਸ ਤੋਂ ਬਾਅਦ ਉਸ ਨੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ।
ਇਹ ਵੀ ਪੜ੍ਹੋ: ਮੁੰਬਈ 'ਚ ਵਿਸ਼ਾਲ ਰੈਲੀ ਨਾਲ ਹੋਵੇਗੀ ਯਾਤਰਾ ਦੀ ਸਮਾਪਤੀ, I.N.D.I.A ਗਠਜੋੜ ਦੇ ਇਹ ਆਗੂ ਲੈਣਗੇ ਹਿੱਸਾ
-