Moosewala Lock Song release : ਸਿੱਧੂ ਮੂਸੇਵਾਲਾ ਦਾ 'ਲੌਕ' ਗੀਤ ਹੋਇਆ ਰਿਲੀਜ਼, 15 ਮਿੰਟਾਂ 'ਚ 2 ਲੱਖ ਵਿਊਜ਼ ਤੋਂ ਟੱਪਿਆ
Moosewala New Song News : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਦੀ ਖ਼ਬਰ ਹੈ। ਗਾਇਕ ਦਾ ਨਵਾਂ ਗੀਤ 'ਲੌਕ' ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਬੇਸਬਰੀ ਨਾਲ ਉਡੀਕੇ ਜਾ ਰਹੇ ਗੀਤ ਨੂੰ 15 ਮਿੰਟਾਂ ਦੇ ਅੰਦਰ ਹੀ 2 ਲੱਖ ਤੋਂ ਵੱਧ ਵੇਖਿਆ ਜਾ ਚੁੱਕਾ ਹੈ।
ਇਸ ਗਾਣੇ ਦਾ ਨਿਰਮਾਤਾ 'ਦ ਕਿਡ' ਕੰਪਨੀ ਹੈ, ਜੋ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਕਈ ਗੀਤ ਤਿਆਰ ਕਰ ਚੁੱਕਾ ਹੈ। ਇਹ ਵੀਡੀਓ ਨਵਕਰਨ ਬਰਾੜ ਵੱਲੋਂ ਬਣਾਈ ਗਈ ਹੈ। ਇਸਤੋਂ ਪਹਿਲਾਂ ਗਾਣੇ ਦਾ ਪੋਸਟਰ ਵੀ ਦੋਵਾਂ ਦੇ ਪੇਜਾਂ 'ਤੇ ਜਾਰੀ ਕੀਤਾ ਗਿਆ ਸੀ। ਨਿਰਮਾਤਾ 'ਦ ਕਿਡ' ਨੇ ਪੋਸਟਰ ਸਾਂਝਾ ਕਰਦਿਆਂ ਲਿਖਿਆ ਸੀ - ਆਲੇ ਦੁਆਲੇ ਦੇਖੋ, ਅਸੀਂ ਨੇਤਾ ਹਾਂ। ਅਸੀਂ ਜੋ ਵੀ ਕਰਾਂਗੇ, ਅਸੀਂ ਉਹ ਦੇਖਾਂਗੇ ਅਤੇ ਬਾਕੀ ਸਾਰੇ ਵੀ ਅਜਿਹਾ ਹੀ ਕਰਨ ਦੀ ਕੋਸ਼ਿਸ਼ ਕਰਨਗੇ।
ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਏ ਗਾਣੇ
ਸਿੱਧੂ ਮੂਸੇਵਾਲਾ ਨੇ 29 ਮਈ, 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਅਗਲੇ ਹੀ ਮਹੀਨੇ, 23 ਜੂਨ, 2022 ਨੂੰ, ਉਸਦਾ ਪਹਿਲਾ ਗੀਤ 'SYL' ਰਿਲੀਜ਼ ਹੋਇਆ। ਉਸਦਾ ਦੂਜਾ ਗੀਤ 'ਵਾਰ' 8 ਨਵੰਬਰ, 2022 ਨੂੰ ਰਿਲੀਜ਼ ਹੋਇਆ ਸੀ। ਤੀਜਾ ਗੀਤ 'ਮੇਰਾ ਨਾ' 7 ਅਪ੍ਰੈਲ, 2023 ਨੂੰ ਰਿਲੀਜ਼ ਹੋਇਆ ਸੀ।
ਮੂਸੇਵਾਲਾ ਦੇ ਚੌਥੇ ਗੀਤ ਦਾ ਨਾਮ 'ਚੋਰਨੀ' ਸੀ, ਜੋ 7 ਜੁਲਾਈ, 2023 ਨੂੰ ਰਿਲੀਜ਼ ਹੋਇਆ। ਉਸਦਾ ਪੰਜਵਾਂ ਗੀਤ 'ਵਾਚਆਊਟ' ਸੀ। ਇਹ 12 ਨਵੰਬਰ, 2023 ਨੂੰ ਰਿਲੀਜ਼ ਹੋਣ ਵਾਲੀ ਹੈ। ਸਿੱਧੂ ਦਾ 6ਵਾਂ ਗੀਤ 'ਡ੍ਰਿਪੀ' 2 ਫਰਵਰੀ, 2024 ਨੂੰ, 7ਵਾਂ ਗੀਤ '410' 11 ਅਪ੍ਰੈਲ, 2024 ਨੂੰ ਅਤੇ 8ਵਾਂ ਗੀਤ 'ਅਟੈਚ' 30 ਅਗਸਤ ਨੂੰ ਰਿਲੀਜ਼ ਹੋਇਆ।
- PTC NEWS