Mon, Dec 23, 2024
Whatsapp

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ' Watch Out' ਹੋਇਆ ਰਿਲੀਜ਼, ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਉਪਲੱਬਧ

Reported by:  PTC News Desk  Edited by:  Shameela Khan -- November 12th 2023 11:05 AM -- Updated: November 13th 2023 06:35 PM
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ' Watch Out' ਹੋਇਆ ਰਿਲੀਜ਼, ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਉਪਲੱਬਧ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ' Watch Out' ਹੋਇਆ ਰਿਲੀਜ਼, ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਉਪਲੱਬਧ

ਮਰਹੂਮ ਪੰਜਾਬੀ  ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ।  ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ 'ਤੇ ਰਿਲੀਜ਼ ਕੀਤਾ ਸੀ। ਜਿਸ ਤੋਂ ਬਾਅਦ ਪ੍ਰਸ਼ੰਸਕ ਵੀ ਇਸ ਗਾਣੇ ਦਾ ਬੇਹਦ ਇੰਤਜ਼ਾਰ ਕਰ ਰਹੇ ਸੀ। ਹੁਣ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਦਾ ਇਹ ਇੰਤਜ਼ਾਰ ਖ਼ਤਮ ਹੋ ਚੁੱਕਿਆ ਹੈ ਉਹ ਹੁਣ ਇਹ ਗੀਤ ਸੁਣ ਸਕਣਗੇ। ਦੱਸ ਦਈਏ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਅੱਜ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਹੋ ਗਿਆ ਹੈ। ਇਸ ਗਾਣੇ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਤਕਰੀਬਨ 14 ਮਿੰਟਾਂ ਵਿੱਚ ਇਸ ਉੱਤੇ 1 ਮਿਲੀਅਨ ਵਿਊਜ਼ ਆ ਚੁੱਕੇ ਹਨ।

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਮੈਸੇਜ ਵੀ ਲਿਖਿਆ, " ਆ ਗਿਆ ਮੇਰਾ ਬੱਬਰ ਸ਼ੇਰ ਤੇ ਤੁਹਾਡਾ ਭਰਾ।ਇਸ ਨੂੰ ਪਿੱਛੇ ਧਕਣਾ ਸੌਖਾ ਨਹੀਂ, ਬਿਹਤਰ ਹੋਵੇਗਾ ਰਾਹ ਸਾਫ ਕਰ ਦਿਓ।"



ਪੁੱਤਰ ਦੇ ਗੀਤ ਨੂੰ ਲੈ ਕੇ ਪਿਓ ਬਲਕੌਰ ਸਿੰਘ ਨੇ ਕਿਹਾ ਕਿ ਇਹ ਗੀਤ ਬਿਲਬੋਰਡ ’ਤੇ ਧੂਮ ਪਾਵੇਗਾ। ਸਿੱਧੂ ਦੇ ਚਾਹਣ ਵਾਲੇ ਲਗਾਤਾਰ ਨਵੇਂ ਗੀਤ ਦੀ ਮੰਗ ਕਰ ਰਹੇ ਸੀ।


ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।


ਦੱਸ ਦਈਏ ਕਿ ਪਿਛਲੇ ਸਾਲ ਮਈ ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ, ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲੇ ਸਨ, ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਇਆ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।



- PTC NEWS

Top News view more...

Latest News view more...

PTC NETWORK