Fri, Nov 8, 2024
Whatsapp

Sidhu Moosewala : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਿੱਕੇ ਸਿੱਧੂ ਦੀ ਦਸਤਾਰ ਬੰਨ੍ਹੀ ਤਸਵੀਰ ਕੀਤੀ ਸਾਂਝੀ

Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜ ਵੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਭੁੱਲ ਨਹੀਂ ਸਕੇ ਹਨ।

Reported by:  PTC News Desk  Edited by:  Amritpal Singh -- November 08th 2024 08:26 AM
Sidhu Moosewala : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਿੱਕੇ ਸਿੱਧੂ ਦੀ ਦਸਤਾਰ ਬੰਨ੍ਹੀ ਤਸਵੀਰ ਕੀਤੀ ਸਾਂਝੀ

Sidhu Moosewala : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਿੱਕੇ ਸਿੱਧੂ ਦੀ ਦਸਤਾਰ ਬੰਨ੍ਹੀ ਤਸਵੀਰ ਕੀਤੀ ਸਾਂਝੀ

Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜ ਵੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਭੁੱਲ ਨਹੀਂ ਸਕੇ ਹਨ। ਹੁਣ ਵੀਰਵਾਰ ਰਾਤ ਨੂੰ ਸਿੱਧੂ ਮੂਸੇਵਾਲਾ ਦੇ ਪੇਜ 'ਤੇ ਇੱਕ ਤਸਵੀਰ ਪੋਸਟ ਕੀਤੀ ਗਈ। ਜਿਸ 'ਚ ਸਿੱਧੂ ਮੂਸੇਵਾਲਾ ਨਹੀਂ ਸੀ, ਪਰ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੇ ਹੱਥ 'ਚ ਛੋਟਾ ਭਰਾ ਸਨ। ਇਸ ਤਸਵੀਰ 'ਚ ਖਾਸ ਗੱਲ ਇਹ ਸੀ ਕਿ ਛੋਟੇ ਮੂਸੇਵਾਲਾ ਨੇ ਪੱਗ ਬੰਨ੍ਹੀ ਹੋਈ ਸੀ।

ਜਿਵੇਂ ਹੀ ਤਸਵੀਰ ਪੋਸਟ ਕੀਤੀ ਗਈ, ਇੱਕ ਘੰਟੇ ਦੇ ਅੰਦਰ ਇਸ ਨੂੰ ਲਗਭਗ 1.45 ਮਿਲੀਅਨ ਲਾਈਕਸ ਮਿਲ ਗਏ। ਜਿਵੇਂ ਹੀ ਇਹ ਫੋਟੋ ਸੋਸ਼ਲ ਮੀਡੀਆ 'ਤੇ ਆਈ, ਮੂਸੇਵਾਲਾ ਟ੍ਰੈਂਡ ਕਰਨ ਲੱਗਾ। ਮੂਸੇਵਾਲਾ ਸੋਸ਼ਲ ਮੀਡੀਆ 'ਤੇ 6ਵੇਂ ਨੰਬਰ 'ਤੇ ਹੈ ਫੋਟੋ ਪੋਸਟ ਕਰਦੇ ਸਮੇਂ ਇੱਕ ਸੰਦੇਸ਼ ਵੀ ਲਿਖਿਆ ਗਿਆ ਸੀ।


ਜਿਸ ਵਿੱਚ ਕਿਹਾ ਗਿਆ ਸੀ- ਨਜ਼ਰਾ ਵਿੱਚ ਇਕ ਖਾਸ ਗਹਿਰਾਈ ਹੈ , ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ ,ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋ ਪਰੇ ਇਕ ਅਣਮੁੱਲਾ ਨੂਰ ਹੈ , ਜੋ ਹਮੇਸ਼ਾ ਇਹ ਮਹਿਸੂਸ ਕਰਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿੱਚ ਫੇਰ ਤੋ ਦੀਦਾਰ ਕਰ ਰਹੇ ਹਾਂ, ਅਸੀ ਵਾਹਿਗੁਰੂ ਦੀ ਸਾਡੇ ਤੇ ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ। 

ਬਚਪਨ ਦੀ ਤਸਵੀਰ ਵੀ ਸਾਂਝੀ ਕੀਤੀ

ਮੂਸੇਵਾਲਾ ਦੇ ਭਰਾ ਦੀ ਤਸਵੀਰ ਜਿਵੇਂ ਹੀ ਸੋਸ਼ਲ ਮੀਡੀਆ 'ਤੇ ਸ਼ੇਅਰ ਹੋਈ ਤਾਂ ਪ੍ਰਸ਼ੰਸਕ ਵੀ ਸਰਗਰਮ ਹੋ ਗਏ। ਇੱਕ ਫੈਨ ਨੇ ਸਿੱਧੂ ਮੂਸੇਵਾਲਾ ਦੀ ਬਚਪਨ ਦੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਵਿੱਚ ਸਿੱਧੂ ਅਤੇ ਉਨ੍ਹਾਂ ਦੇ ਭਰਾ ਨੇ ਵੀ ਪੱਗਾਂ ਬੰਨ੍ਹੀਆਂ ਹੋਈਆਂ ਸਨ। ਇੰਨਾ ਹੀ ਨਹੀਂ ਦੋਵਾਂ ਦੀਆਂ ਪੱਗਾਂ ਵੀ ਇੱਕੋ ਰੰਗ ਦੀਆਂ ਸਨ। ਪ੍ਰਸ਼ੰਸਕਾਂ ਨੇ ਮੂਸੇਵਾਲਾ-2.0 ਲਿਖਿਆ।

ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ ਦੋ ਮੁਲਜ਼ਮ ਮੁਕਾਬਲੇ ਵਿੱਚ ਮਾਰੇ ਗਏ ਸਨ ਅਤੇ 5 ਨੂੰ ਭਾਰਤ ਤੋਂ ਬਾਹਰੋਂ ਲਿਆਂਦਾ ਜਾਣਾ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿੱਚ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਗੈਂਗ ਦਾ ਗੋਲਡੀ ਬਰਾੜ ਹੈ।

- PTC NEWS

Top News view more...

Latest News view more...

PTC NETWORK