ਮੁਨੀਸ਼ ਗਰਗ, (ਤਲਵੰਡੀ ਸਾਬੋ, 1 ਦਸੰਬਰ): ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ 'ਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ ਦੀ ਲੜੀ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾ. ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਦਸਤਖ਼ਤ ਕਰਨ ਦੇ ਨਾਲ ਹੀ ਉਕਤ ਮੁਹਿੰਮ ਰਸਮੀ ਤੌਰ 'ਤੇ ਆਰੰਭ ਹੋ ਗਈ ਹੈ। ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਤੋਂ ਇੱਕ ਕਾਉੰਟਰ ਸਥਾਪਿਤ ਕਰਕੇ ਰਿਹਾਈ ਦੀ ਮੰਗ ਸਬੰਧੀ ਪ੍ਰੋਫਾਰਮੇ 'ਤੇ ਸੰਗਤਾਂ ਦੇ ਦਸਤਖ਼ਤ ਕਰਵਾਏ ਜਾਣਗੇ ਅਤੇ ਰਾਜਪਾਲ ਪੰਜਾਬ ਰਾਹੀਂ ਉਕਤ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜੇ ਜਾਣਗੇ।SGPC ਬੰਦੀ ਸਿੰਘਾਂ ਦੀ ਰਿਹਾਈ ਲਈ 1 ਦਸੰਬਰ ਤੋਂ ਸ਼ੁਰੂ ਕਰੇਗੀ ਦਸਤਖ਼ਤ ਮੁਹਿੰਮਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਗਰਮ ਮੁਹਿੰਮ ਅੱਗੇ ਵਧਾਈ ਜਾਵੇਗੀ। ਇਸ ਤਹਿਤ ਬੰਦੀ ਸਿੰਘਾਂ ਦੇ ਕੇਸਾਂ ਅਤੇ ਭੁਗਤੀਆਂ ਸਜ਼ਾਵਾਂ ਬਾਰੇ ਸੰਗਤ ਨੂੰ ਜਾਗਰੂਕਤਾ ਦੇ ਨਾਲ-ਨਾਲ ਪ੍ਰੋਫਾਰਮੇ ਭਰਵਾਏ ਜਾਣਗੇ। ਇਸ ਲਹਿਰ ਨੂੰ ਦੇਸ਼ ਵਿਆਪੀ ਬਣਾਉਣ ਲਈ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਅਤੇ ਗੁਰਦੁਆਰਾ ਕਮੇਟੀਆਂ ਰਾਹੀਂ ਵੱਖ-ਵੱਖ ਸੂਬਿਆਂ ਤੱਕ ਪਹੁੰਚ ਬਣਾਈ ਜਾਵੇਗੀ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ...