Tue, Sep 24, 2024
Whatsapp

Newyork ’ਚ ਸਿੱਖ ਵਫਦ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਿਹਾ- ਸਰਕਾਰ ਨੇ ਸਿੱਖ ਭਾਈਚਾਰੇ ਲਈ ਕੀਤੇ ਕਈ ਵੱਡੇ ਕੰਮ

'ਸਿੱਖਸ ਆਫ ਅਮਰੀਕਾ' ਸੰਸਥਾ ਦੇ ਜਸਦੀਪ ਸਿੰਘ ਜੱਸੀ ਨੇ ਸੋਮਵਾਰ ਨੂੰ ਨਿਊਯਾਰਕ 'ਚ ਪੀਐੱਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ, 'ਅਸੀਂ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਬਹੁਤ ਖੁਸ਼ ਹਾਂ ਅਤੇ ਬਹੁਤ ਸਕਾਰਾਤਮਕ ਭਾਵਨਾ ਮਹਿਸੂਸ ਹੋਈ।'

Reported by:  PTC News Desk  Edited by:  Aarti -- September 24th 2024 04:01 PM
Newyork ’ਚ ਸਿੱਖ ਵਫਦ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਿਹਾ- ਸਰਕਾਰ ਨੇ ਸਿੱਖ ਭਾਈਚਾਰੇ ਲਈ ਕੀਤੇ ਕਈ ਵੱਡੇ ਕੰਮ

Newyork ’ਚ ਸਿੱਖ ਵਫਦ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਿਹਾ- ਸਰਕਾਰ ਨੇ ਸਿੱਖ ਭਾਈਚਾਰੇ ਲਈ ਕੀਤੇ ਕਈ ਵੱਡੇ ਕੰਮ

Sikh Delegation Meets with PM Modi :  ਪੀਐਮ ਮੋਦੀ ਨੇ ਅਮਰੀਕਾ ਦੌਰੇ ਦੌਰਾਨ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਭਾਈਚਾਰੇ ਲਈ ਭਾਰਤ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

'ਸਿੱਖਸ ਆਫ ਅਮਰੀਕਾ' ਸੰਸਥਾ ਦੇ ਜਸਦੀਪ ਸਿੰਘ ਜੱਸੀ ਨੇ ਸੋਮਵਾਰ ਨੂੰ ਨਿਊਯਾਰਕ 'ਚ ਪੀਐੱਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ, 'ਅਸੀਂ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਬਹੁਤ ਖੁਸ਼ ਹਾਂ ਅਤੇ ਬਹੁਤ ਸਕਾਰਾਤਮਕ ਭਾਵਨਾ ਮਹਿਸੂਸ ਹੋਈ।' ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪ੍ਰਧਾਨ ਮੰਤਰੀ ਕਮਰੇ ਵਿੱਚ ਦਾਖਲ ਹੋਏ ਤਾਂ ਉਨ੍ਹਾਂ ਦਾ ਸਿੱਖ ਜੈਕਾਰੇ 'ਜੋ ਬੋਲੇ ​​ਸੋ ਨਿਹਾਲ' ਨਾਲ ਸਵਾਗਤ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਬੜੀ ਨਿਮਰਤਾ ਨਾਲ ਜਵਾਬ ’ਚ 'ਸਤਿ ਸ੍ਰੀ ਅਕਾਲ' ਕਿਹਾ।


ਵਿਸਕਾਨਸਿਨ ਦੇ ਉੱਘੇ ਸਿੱਖ ਆਗੂ ਦਰਸ਼ਨ ਸਿੰਘ ਧਾਲੀਵਾਲ ਨੇ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਉਨ੍ਹਾਂ ਨੇ ਇੱਕ ਮੀਡੀਆ ਅਦਾਰੇ ਨੂੰ ਦੱਸਿਆ ਕਿ “ਸਾਡੀ ਚਰਚਾ ਬਹੁਤ ਵਧੀਆ ਰਹੀ। ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਲਈ ਬਹੁਤ ਕੁਝ ਕੀਤਾ ਹੈ।'' ਉਨ੍ਹਾਂ ਅੱਗੇ ਕਿਹਾ ਕਿ, ''ਮੈਨੂੰ ਨਹੀਂ ਲੱਗਦਾ ਕਿ ਕਿਸੇ ਹੋਰ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਲਈ ਉਨ੍ਹਾਂ ਕੰਮ ਕੀਤਾ ਹੈ ਜਿਨ੍ਹਾਂ ਕੰਮ ਪ੍ਰਧਾਨ ਮੰਤਰੀ ਕਰ ਰਹੇ ਹਨ। ਜਿਸ ’ਚ ਸ੍ਰੀ ਕਰਤਾਰਪੁਰ ਲਾਂਘੇ ਉਦਘਾਟਨ, ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ, ਬਲੈਕ ਲਿਸਟ ਵਿੱਚੋਂ ਸਿੱਖਾਂ ਦੇ ਨਾਂ ਹਟਾਉਣਾ ਅਤੇ 1984 ਵਿੱਚ ਕਾਂਗਰਸ ਸਰਕਾਰ ਵੇਲੇ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਸ਼ਾਮਲ ਹੈ।

ਦੱਸ ਦਈਏ ਕਿ ਉਨ੍ਹਾਂ ਇਹ ਗੱਲ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਦੋ ਸਿੱਖ ਸੁਰੱਖਿਆ ਮੁਲਾਜ਼ਮਾਂ ਵੱਲੋਂ ਕਤਲ ਕੀਤੇ ਜਾਣ ਤੋਂ ਬਾਅਦ ਹੋਏ ਸਿੱਖ ਵਿਰੋਧੀ ਦੰਗਿਆਂ ਦਾ ਜ਼ਿਕਰ ਕਰਦਿਆਂ ਆਖੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਅਮਰੀਕਾ ਦੇ "ਸਫਲ ਦੌਰੇ" ਲਈ ਵਧਾਈ ਦਿੰਦੇ ਹੋਏ ਕਿਹਾ, "ਅਸੀਂ ਸਿੱਖ ਭਾਈਚਾਰੇ ਲਈ ਕੀਤੇ ਗਏ ਕੰਮਾਂ ਲਈ ਅੱਜ ਉਹਨਾਂ ਦਾ ਧੰਨਵਾਦ ਕਰਦੇ ਹਾਂ ਅਤੇ ਅਸੀਂ ਜਲਦੀ ਹੀ ਉਨ੍ਹਾਂ ਦੇ ਨਾਲ ਮੁਲਾਕਾਤ ਦੇ ਲਈ ਇੱਕ ਹੋਰ ਵਫਦ ਨੂੰ ਭਾਰਤ ਲੈ ਕੇ ਜਾ ਰਹੇ ਹਨ। 

- PTC NEWS

Top News view more...

Latest News view more...

PTC NETWORK