Singer Diljit Dosanjh ਦੀ ਫਿਲਮ 'ਪੰਜਾਬ 95' ਦੀ ਤਰੀਕ ਦਾ ਐਲਾਨ; ਜਾਣੋ ਕਦੋਂ ਤੇ ਕਿੱਥੇ ਰਿਲੀਜ ਹੋਵੇਗੀ ਫਿਲਮ ਤੇ ਕੀ ਹੈ ਇਸ ਫਿਲਮ ’ਚ ਖ਼ਾਸ
Singer Diljit Dosanjh Movie : ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਨਵੀਂ ਮਸ਼ਹੂਰ ਫਿਲਮ 'ਪੰਜਾਬ-95' ਅਗਲੇ ਮਹੀਨੇ 7 ਫਰਵਰੀ ਨੂੰ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਫਿਲਮ ਦੀ ਰਿਲੀਜ਼ ਬਾਰੇ ਜਾਣਕਾਰੀ ਦਿੰਦੇ ਹੋਏ ਦਿਲਜੀਤ ਨੇ ਲਿਖਿਆ ਕਿ ਪੂਰੀ ਫਿਲਮ, ਕੋਈ ਕੱਟ ਨਹੀਂ। ਨਾਲ ਹੀ ਫਿਲਮ ਦਾ ਟ੍ਰੇਲਰ ਵੀ ਰਿਲੀਜ ਕੀਤਾ ਗਿਆ ਹੈ।
ਇਸ ਫਿਲਮ ਨੂੰ ਰਿਲੀਜ਼ ਹੋਣ ਲਈ ਲਗਭਗ 2 ਸਾਲ ਦਾ ਇੰਤਜ਼ਾਰ ਕਰਨਾ ਪਿਆ ਸੀ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBSE) ਨੇ ਇਸ ਤੋਂ ਪਹਿਲਾਂ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ, ਜਿਸ ਨਾਲ ਵਿਵਾਦ ਛਿੜ ਗਿਆ ਸੀ। ਦਿਲਜੀਤ ਦੀ ਪੋਸਟ ਤੋਂ ਸਾਫ ਹੈ ਕਿ ਇਹ ਫਿਲਮ ਹੁਣ ਬਿਨਾਂ ਕੱਟਾਂ ਦੇ ਰਿਲੀਜ਼ ਹੋ ਰਹੀ ਹੈ।
ਦੱਸ ਦਈਏ ਕਿ ਇਹ ਫਿਲਮ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ ਅਤੇ ਅੱਤਵਾਦ ਦੇ ਦੌਰ ਨੂੰ ਦਰਸਾਉਂਦੀ ਹੈ।
ਜਾਣੋ ਕੌਣ ਹਨ ਭਾਈ ਜਸਵੰਤ ਸਿੰਘ ਖਾਲੜਾ
ਇਹ ਫਿਲਮ ਜਸਵੰਤ ਸਿੰਘ ਖਾਲੜਾ ’ਤੇ ਬਣੀ ਹੋਈ ਹੈ। ਜਿਸ ਦੀ ਭੂਮਿਕਾ ਦਿਲਜੀਤ ਦੋਸਾਂਝ ਨਿਭਾ ਰਹੇ ਹਨ। ਦੱਸ ਦਈਏ ਕਿ ਦਿਲਜੀਤ ਦੋਸਾਂਝ ਇਸ ਫਿਲਮ ’ਚ ਅਹਿਮ ਕਿਰਦਾਰ ਨਿਭਾ ਰਹੇ ਹਨ। ਉਨ੍ਹਾਂ ਨੇ 'ਗੁੱਡ ਨਿਊਜ਼', ਚਮਕੀਲਾ ਅਤੇ ਜੋਗੀ ਵਰਗੇ ਫਿਲਮਾਂ ’ਚ ਵਧੀਆ ਅਦਾਕਾਰੀ ਕੀਤੀ ਹੈ। ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ਪੰਜਾਬ 95 ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਸ਼ਾਨਦਾਰ ਫਿਲਮਾਂ ਚੋਂ ਫਿਲਮ ਹੋਣ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਉਹ ਸ਼ਖ਼ਸ ਸਨ, ਜੋ 1980-90 ਵਿਆਂ ਦੌਰਾਨ ਪੰਜਾਬ ਵਿੱਚ ਚੱਲੀ ਹਿੰਸਕ ਖਾੜਕੂ ਲਹਿਰ ਦੌਰਾਨ ਲਾਪਤਾ ਲੋਕਾਂ ਦੀ ਭਾਲ ਕਰਦਿਆਂ 6 ਸਤੰਬਰ 1995 ਦੇ ਦਿਨ ਖ਼ੁਦ ਹੀ ਲਾਪਤਾ ਹੋ ਗਏ ਸਨ।
ਇਹ ਵੀ ਪੜ੍ਹੋ : TV Actor Aman Jaiswal Died : ਟੀਵੀ ਇੰਡਸਟਰੀ ਦੇ ਇਸ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ ’ਚ ਹੋਈ ਮੌਤ, ਟਰੱਕ ਨੇ ਮਾਰੀ ਸੀ ਬਾਈਕ ਨੂੰ ਟੱਕਰ
- PTC NEWS