Fri, Jan 10, 2025
Whatsapp

ਸਰਹਿੰਦ ਫੀਡਰ ਨਹਿਰ ਦੀ ਬੰਦੀ ਨੂੰ ਲੈ ਕੇ ਹੁਕਮ ਜਾਰੀ

ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫਸਲੀ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ 10 ਜਨਵਰੀ ਤੋਂ 10 ਫਰਵਰੀ, 2025 ਤੱਕ (ਦੋਵੇਂ ਦਿਨ ਸ਼ਾਮਲ) ਤੱਕ ਸਰਹਿੰਦ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਨਹਿਰ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- January 09th 2025 09:20 PM
ਸਰਹਿੰਦ ਫੀਡਰ ਨਹਿਰ ਦੀ ਬੰਦੀ ਨੂੰ ਲੈ ਕੇ ਹੁਕਮ ਜਾਰੀ

ਸਰਹਿੰਦ ਫੀਡਰ ਨਹਿਰ ਦੀ ਬੰਦੀ ਨੂੰ ਲੈ ਕੇ ਹੁਕਮ ਜਾਰੀ

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹਿੰਦ ਫੀਡਰ ਨਹਿਰ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫਸਲੀ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ 10 ਜਨਵਰੀ ਤੋਂ 10 ਫਰਵਰੀ, 2025 ਤੱਕ (ਦੋਵੇਂ ਦਿਨ ਸ਼ਾਮਲ) ਤੱਕ ਸਰਹਿੰਦ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਨਹਿਰ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਐਂਡ ਡਰੇਨੇਜ ਐਕਟ, 1873 (1873 ਦਾ ਐਕਟ 8) ਤਹਿਤ ਜਾਰੀ ਨਿਯਮਾਂ ਦੇ ਨਿਯਮ 63 ਤਹਿਤ ਜਾਰੀ ਕੀਤਾ ਗਿਆ ਹੈ।

- PTC NEWS

Top News view more...

Latest News view more...

PTC NETWORK