'6 ਮਾਰਚ ਨੂੰ ਦਿੱਲੀ ਪਹੁੰਚੋ' ਦੀ ਕਾਲ ਕਿਹੜੇ ਕਿਸਾਨਾਂ ਲਈ ? ਕਿਸਾਨ ਆਗੂ ਸਰਵਣ ਪੰਧੇਰ ਨੇ ਕੀਤਾ ਸਪੱਸ਼ਟ
SKM Delhi Chalo Call: ਸੰਯੁਕਤ ਕਿਸਾਨ ਮੋਰਚੇ (ਗ਼ੈਰ-ਰਾਜਨੀਤਕ) ਵੱਲੋਂ ਕਿਸਾਨ ਅੰਦੋਲਨ ਦੇ ਮੱਦੇਨਜ਼ਰ 6 ਤਰੀਕ ਨੂੰ ਦੇਸ਼ ਭਰ ਦੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਅੰਦੋਲਨ ਕਰ ਰਹੇ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਬੈਠੇ ਕਿਸਾਨ ਮੋਰਚੇ 'ਤੇ ਡੱਟੇ ਰਹਿਣਗੇ। ਉਨ੍ਹਾਂ ਕਿਹਾ ਕਿ 6 ਮਾਰਚ ਨੂੰ ਦੇਸ਼ ਭਰ ਦੇ ਦੂਜੇ ਰਾਜਾਂ ਦੇ ਕਿਸਾਨਾਂ ਨੂੰ ਰੇਲਵੇ, ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨ ਸੰਯੁਕਤ ਮੋਰਚੇ (SKM) ਵੱਲੋਂ ਸ਼ਹੀਦ ਸ਼ੁਭਕਰਨ ਸਿੰਘ ਦੀ ਅਰਦਾਸ ਮੌਕੇ ਅੰਦੋਲਨ ਭਵਿੱਖੀ ਰਣਨੀਤੀ ਸਬੰਧੀ ਵੱਡਾ ਐਲਾਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਸੀ ਕਿ 6 ਮਾਰਚ ਨੂੰ ਦੇਸ਼ ਭਰ ਦੇ ਕਿਸਾਨ, ਮਜ਼ਦੂਰ ਅਤੇ ਆਦਿਵਾਸੀ ਦਿੱਲੀ ਵੱਲ ਮਾਰਚ ਕਰਨਗੇ, ਇਹ ਮਾਰਚ ਰੇਲਾਂ ਅਤੇ ਬੱਸਾਂ ਰਾਹੀਂ ਹੋਵੇਗਾ। ਸਰਕਾਰ ਦਾ ਕਹਿਣਾ ਹੈ ਕਿ ਕਿਸਾਨ ਬਿਨਾਂ ਟਰੈਕਟਰ-ਟਰਾਲੀਆਂ ਦੇ ਆਉਣ, ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਜਿਹੜੇ ਲੋਕ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਆ ਰਹੇ ਸਨ, ਉਹ ਹੁਣ ਸਿੱਧਾ ਦਿੱਲੀ ਆਉਣ।
#WATCH | Farmer leader Sarwan Singh Pandher says, "...The farmers from Punjab and Haryana will remain here (Khanauri and Shambhu border), we will not move forward without our tractors and trolleys...We have not changed our decision to march towards Delhi, we will wait until the… pic.twitter.com/n1u71GhG64 — ANI (@ANI) March 4, 2024
ਇਸਤੋਂ ਇਲਾਵਾ 10 ਮਾਰਚ ਨੂੰ ਦੇਸ਼ ਭਰ ਵਿੱਚ ‘ਰੇਲ ਰੋਕੋ’ ਪ੍ਰਦਰਸ਼ਨ ਕੀਤਾ ਜਾਵੇਗਾ, ਇਹ ਰੇਲ ਰੋਕੋ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ, ਪੰਜਾਬ ਅਤੇ ਹਰਿਆਣਾ ਦੇ ਕਿਸਾਨ ਇੱਥੇ (ਖਨੌਰੀ ਅਤੇ ਸ਼ੰਭੂ ਬਾਰਡਰ) ਰਹਿਣਗੇ, ਅਸੀਂ ਆਪਣੇ ਟਰੈਕਟਰਾਂ ਅਤੇ ਟਰਾਲੀਆਂ ਤੋਂ ਬਿਨਾਂ ਅੱਗੇ ਨਹੀਂ ਵਧਾਂਗੇ ...ਅਸੀਂ ਦਿੱਲੀ ਵੱਲ ਮਾਰਚ ਕਰਨ ਦਾ ਆਪਣਾ ਫੈਸਲਾ ਨਹੀਂ ਬਦਲਿਆ, ਅਸੀਂ ਉਦੋਂ ਤੱਕ ਇੰਤਜ਼ਾਰ ਕਰਾਂਗੇ ਜਦੋਂ ਤੱਕ ਸਰਕਾਰ ਸੜਕਾਂ ਦੁਬਾਰਾ ਨਹੀਂ ਖੋਲ੍ਹਦੀ।'' ਉਨ੍ਹਾਂ ਅੱਗੇ ਕਿਹਾ, ''ਅਸੀਂ ਦੂਜੇ ਰਾਜਾਂ ਦੇ ਕਿਸਾਨਾਂ ਨੂੰ 6 ਮਾਰਚ ਨੂੰ ਰੇਲਵੇ, ਬੱਸਾਂ ਜਾਂ ਕਿਸੇ ਹੋਰ ਵਾਹਨ ਦੀ ਵਰਤੋਂ ਕਰਕੇ ਦਿੱਲੀ ਵੱਲ ਮਾਰਚ (ਪਹੁੰਚਣ) ਲਈ ਕਿਹਾ ਹੈ।''
-