SKM KMM Farmers ਦਾ ਪੰਜਾਬ ਸਰਕਾਰ ਖਿਲਾਫ਼ ਹੱਲਾ-ਬੋਲ, ਸੂਬੇ ਭਰ ਦੇ ਵੱਖ-ਵੱਖ ਥਾਂਵਾਂ ’ਤੇ ਕੀਤੇ ਜਾ ਰਹੇ ਧਰਨੇ
SKM KMM Farmers Protest News : ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੈ। ਦੱਸ ਦਈਏ ਕਿ ਕਿਸਾਨਾਂ ਵੱਲੋਂ ਸ਼ਾਮ 4 ਵਜੇ ਤੱਕ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ।
ਤਲਵੰਡੀ ਸਾਬੋ
ਇਸੇ ਲੜੀ ਤਹਿਤ ਤਲਵੰਡੀ ਸਾਬੋ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਜਿੰਦਰ ਕੌਰ ਦੇ ਘਰ ਅੱਗੇ ਕਿਸਾਨਾਂ ਵੱਲੋਂ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਸਾਨਾਂ ਦੇ ਨਾਲ ਨਾਲ ਕਿਸਾਨ ਬੀਬੀਆਂ ਨੇ ਵੀ ਸ਼ਰਕਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 19 ਮਾਰਚ ਨੂੰ ਖਨੌਰੀ ਬਾਰਡਰ ’ਤੇ ਚੱਲ ਰਿਹਾ ਹੈ। ਕਿਸਾਨਾਂ ਦੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਮੀਟਿੰਗ ਬੁਲਾ ਕੇ ਪਿੱਠ ਚ ਛੁਰਾ ਮਾਰਨ ਦਾ ਸੋਚੀ ਸਮਝੀ ਸਾਜਿਸ਼ ਤਹਿਤ ਕੰਮ ਕੀਤਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਆਮ ਵਿਧਾਇਕਾਂ ਦਾ ਕਿਰਾਓ ਕੀਤਾ ਜਾਵੇਗਾ।
ਲੁਧਿਆਣਾ
ਦੂਜੇ ਪਾਸੇ ਲੁਧਿਆਣਾ ਦੇ ਸਾਹਨੇਵਾਲ ਹਲਕੇ ਦੇ ਵਿਧਾਇਕ ਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਫਤਰ ਬਾਹਰ ਕਿਸਾਨਾਂ ਨੇ ਧਰਨਾ ਲਗਾਇਆ ਗਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਹੁਸ਼ਿਆਰਪੁਰ
ਹੁਸ਼ਿਆਰਪੁਰ ਵਿਖ਼ੇ ਮੰਤਰੀ ਡਾਕਟਰ ਰਵਜੋਤ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਸ਼ਦੱਦ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਨਹੀ ਸੁਣੀ ਤਾਂ ਮੀਟਿੰਗ ਕਰ ਅਣਮਿੱਥੇ ਸਮੇਂ ਲਈ ਸੰਘਰਸ਼ ਉਲੀਕਾਂਗੇ।
- PTC NEWS