Mon, Jan 20, 2025
Whatsapp

Sopore Encounter : ਸੋਪੋਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਜਵਾਨ ਸ਼ਹੀਦ, ਫ਼ੌਜ ਨੇ ਕੀਤੀ ਘੇਰੇਬੰਦੀ

Sopore Encounter : ਗੁਜਰਪਤੀ ਜਲੂਰਾ ਇਲਾਕੇ 'ਚ ਤਲਾਸ਼ੀ ਮੁਹਿੰਮ ਦੌਰਾਨ ਇੱਥੇ ਲੁਕੇ ਹੋਏ ਅੱਤਵਾਦੀਆਂ ਨੇ ਫੌਜ ਅਤੇ ਪੁਲਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇੱਥੇ ਦੋ ਅੱਤਵਾਦੀਆਂ ਦੇ ਘਿਰੇ ਹੋਣ ਦੀ ਸੂਚਨਾ ਹੈ, ਜਿਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- January 20th 2025 04:43 PM -- Updated: January 20th 2025 04:48 PM
Sopore Encounter : ਸੋਪੋਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਜਵਾਨ ਸ਼ਹੀਦ, ਫ਼ੌਜ ਨੇ ਕੀਤੀ ਘੇਰੇਬੰਦੀ

Sopore Encounter : ਸੋਪੋਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਜਵਾਨ ਸ਼ਹੀਦ, ਫ਼ੌਜ ਨੇ ਕੀਤੀ ਘੇਰੇਬੰਦੀ

Sopore Encounter : ਉੱਤਰੀ ਕਸ਼ਮੀਰ ਦੇ ਸੋਪੋਰ 'ਚ ਐਤਵਾਰ ਦੇਰ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਗੁਜਰਪਤੀ ਜਲੂਰਾ ਇਲਾਕੇ 'ਚ ਤਲਾਸ਼ੀ ਮੁਹਿੰਮ ਦੌਰਾਨ ਇੱਥੇ ਲੁਕੇ ਹੋਏ ਅੱਤਵਾਦੀਆਂ ਨੇ ਫੌਜ ਅਤੇ ਪੁਲਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇੱਥੇ ਦੋ ਅੱਤਵਾਦੀਆਂ ਦੇ ਘਿਰੇ ਹੋਣ ਦੀ ਸੂਚਨਾ ਹੈ, ਜਿਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ।

ਸੀਨੀਅਰ ਪੁਲਿਸ ਅਧਿਕਾਰੀਆਂ ਮੁਤਾਬਕ, ਫੌਜ ਦੀ 22 ਰਾਸ਼ਟਰੀ ਰਾਈਫਲਜ਼ (ਆਰ.ਆਰ.) ਅਤੇ ਜੰਮੂ-ਕਸ਼ਮੀਰ ਪੁਲਿਸ ਐਤਵਾਰ ਦੁਪਹਿਰ ਨੂੰ ਸੋਪੋਰ ਦੇ ਗੁਜਰਪਤੀ ਜਲੂਰਾ ਇਲਾਕੇ 'ਚ ਸਾਂਝੀ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਇਸ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ।


ਅਧਿਕਾਰੀਆਂ ਮੁਤਾਬਕ ਤਲਾਸ਼ੀ ਮੁਹਿੰਮ ਜਾਰੀ ਹੈ। ਸੋਮਵਾਰ ਸਵੇਰੇ ਪਹਿਲੀ ਰੋਸ਼ਨੀ ਨਾਲ ਮੁਹਿੰਮ ਤੇਜ਼ ਕਰ ਦਿੱਤੀ ਜਾਵੇਗੀ। ਪੁਲਿਸ ਨੇ ਸੁਰੱਖਿਆ ਕਾਰਨਾਂ ਕਰਕੇ ਸਥਾਨਕ ਲੋਕਾਂ ਨੂੰ ਮੁਕਾਬਲੇ ਵਾਲੀ ਥਾਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ।

ਇੱਕ ਦਿਨ ਪਹਿਲਾਂ ਕਿਸ਼ਤਵਾੜ ਵਿੱਚ ਚਾਰ ਅੱਤਵਾਦੀਆਂ ਦੇ ਪੋਸਟਰ ਹੋਏ ਸਨ ਜਾਰੀ

ਜੰਮੂ ਡਿਵੀਜ਼ਨ ਦੇ ਕਿਸ਼ਤਵਾੜ ਜ਼ਿਲੇ 'ਚ ਸ਼ਨੀਵਾਰ ਨੂੰ ਚਾਰ ਸਰਗਰਮ ਅੱਤਵਾਦੀਆਂ ਦੇ ਪੋਸਟਰ ਜਾਰੀ ਕੀਤੇ ਗਏ। ਇਨ੍ਹਾਂ ਅੱਤਵਾਦੀਆਂ 'ਚ ਸੈਫੱਲਾ, ਫਰਮਾਨ, ਆਦਿਲ ਅਤੇ ਇਕ ਹੋਰ ਬਾਸ਼ਾ ਸ਼ਾਮਲ ਹੈ। ਪੁਲਿਸ ਨੇ ਇਸ ਸਭ ਦੀ ਜਾਣਕਾਰੀ ਦੇਣ ਵਾਲੇ ਨੂੰ 5-5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

- PTC NEWS

Top News view more...

Latest News view more...

PTC NETWORK