Mon, Jul 1, 2024
Whatsapp

SGPC (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 29 ਜੂਨ ਤੇ 30 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ

DC ਥੋਰੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ।

Written by  KRISHAN KUMAR SHARMA -- June 28th 2024 03:25 PM
SGPC (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 29 ਜੂਨ ਤੇ 30 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ

SGPC (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 29 ਜੂਨ ਤੇ 30 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ

SGPC Board Election : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ (Registration for Voting) ਲਈ 29 ਜੂਨ ਦਿਨ ਸ਼ਨੀਵਾਰ ਅਤੇ 30 ਜੂਨ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।

ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਵੱਲੋਂ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ  29 ਜੂਨ ਦਿਨ ਸ਼ਨੀਵਾਰ ਅਤੇ 30 ਜੂਨ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ। ਉਨ੍ਹਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ।


DC ਥੋਰੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮੂਹ ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੀ ਸਪੈਸ਼ਲ ਕੈਪੇਨ ਤਹਿਤ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣਗੇ।

ਬੂਥ ਲੈਵਲ ਅਫ਼ਸਰ ਰਾਹੀਂ ਫਾਰਮ ਵੈਰੀਫਾਈ ਕਰਨ ਹਿੱਤ ਬਿਨੈਕਾਰ ਦਾ ਨਾਮ ਵਿਧਾਨ ਸਭਾ ਵੋਟਰ ਸੂਚੀ ਵਿੱਚੋਂ ਟਰੇਸ ਕਰਕੇ ਸਬੰਧਤ ਬਿਨੈਕਾਰ ਦਾ ਮਕਾਨ ਨੰਬਰ ਅਤੇ ਵੋਟਰ ਕਾਰਡ ਨੰਬਰ ਬੀ.ਐਲ.ਓ. ਵੱਲੋਂ ਫਾਰਮ ਉੱਪਰ ਆਪਣੀ ਵੈਰੀਫਿਕੇਸ਼ਨ ਰਿਪੋਰਟ ਵਿੱਚ ਲਿਖਿਆ ਜਾਵੇ। ਜਿੰਨ੍ਹਾਂ ਵੋਟਰਾਂ ਦੇ ਨਾਮ ਵਿਧਾਨ ਸਭਾ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਨ ਉਨ੍ਹਾਂ ਦੀ ਘਰ ਘਰ ਜਾ ਕੇ ਵੈਰੀਫਿਕੇਸ਼ਨ ਕਰਨ ਦੀ ਲੋੜ ਨਹੀਂ ਹੈ। ਜਿੰਨ੍ਹਾਂ ਬਿਨੈਕਾਰਾਂ ਦਾ ਨਾਮ ਵਿਧਾਨ ਸਭਾ ਸੂਚੀ ਵਿੱਚ ਵੀ ਦਰਜ ਨਹੀਂ ਹੈ, ਉਨ੍ਹਾਂ ਦੇ ਗੁਰਦੁਆਰਾ ਵੋਟਰ ਸੂਚੀ ਵਾਲੇ ਫਾਰਮ ਦੇ ਨਾਲ ਨਾਲ ਵਿਧਾਨ ਸਭਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ ਲਈ ਫਾਰਮ ਨੰ. 6 ਵੀ ਭਰਵਾ ਲਏ ਜਾਣ। ਇਸ ਤਰ੍ਹਾਂ ਜਦੋਂ ਆਪ ਫਾਰਮ ਨੰ. 6 ਦੀ ਵੈਰੀਫਿਕੇਸ਼ਨ ਕਰੋਗੇ ਤਾਂ ਗੁਰਦੁਆਰਾ ਵੋਟਰ ਸੂਚੀ ਫਾਰਮ ਵੀ ਵੈਰੀਫਾਈ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜਾਨਾ ਪੱਧਰ ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜਾਨਾ ਰਾਬਤਾ ਕਰੇਗਾ ਅਤੇ ਬੂਥ ਲੈਵਲ ਅਫ਼ਸਰ ਪਾਸ ਜਾ ਕੇ ਪ੍ਰਾਪਤ ਹੋਏ ਫਾਰਮ ਕੁਲੈਕਟ ਕਰੇਗਾ ਅਤੇ ਆਪਣਾ ਪਿੰਡ-ਵਾਈਜ਼ ਰਜਿਸਟਰ ਮੇਨਟੇਨ ਕਰੇਗਾ।

ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਹਿਰੀ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਪ੍ਰਾਪਤ ਹੋਏ ਫਾਰਮ (ਨਿਯਮ 3(1) ਵੈਰੀਫਿਕੇਸ਼ਨ ਉਪਰੰਤ ਸਬੰਧਤ ਸੈਕਟਰ ਅਫ਼ਸਰ ਰਾਹੀਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸ ਇਕੱਤਰ ਕੀਤੇ ਜਾਣਗੇ, ਜਿੱਥੇ ਕਿ ਚੋਣ ਕਾਨੂੰਗੋ ਅਤੇ ਇਲੈਕਸ਼ਨ ਸੈਲ ਸਟਾਫ ਰਾਹੀਂ ਇਨ੍ਹਾਂ ਫਾਰਮਾਂ ਦੀ ਬੋਰਡ ਚੋਣ ਹਲਕੇਵਾਈਜ਼ ਵੰਡ ਕਰਕੇ ਸਬੰਧਤ ਰਿਵਾਈਜਿੰਗ ਅਥਾਰਟੀਜ਼ ਨੂੰ ਇਸ ਦਫ਼ਤਰ ਦੀ ਸੂਚਨਾ ਹੇਠ ਭੇਜੇ ਜਾਣਗੇ।ਖ਼

- PTC NEWS

Top News view more...

Latest News view more...

PTC NETWORK