Fri, Sep 20, 2024
Whatsapp

ਸ਼੍ਰੋਮਣੀ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 21 ਸਤੰਬਰ ਤੇ 22 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

SGPC Board elections : ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਾਂ ਬਣਾਉਣ ਦੀ ਆਖਰੀ ਮਿਤੀ 31 ਅਕਤੂਬਰ, 2024 ਹੈ।

Reported by:  PTC News Desk  Edited by:  KRISHAN KUMAR SHARMA -- September 20th 2024 07:33 PM -- Updated: September 20th 2024 07:37 PM
ਸ਼੍ਰੋਮਣੀ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 21 ਸਤੰਬਰ ਤੇ 22 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਸ਼੍ਰੋਮਣੀ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 21 ਸਤੰਬਰ ਤੇ 22 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 21 ਸਤੰਬਰ ਦਿਨ ਸ਼ਨੀਵਾਰ ਅਤੇ 22 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।

ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਰਾਹੀਂ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ  21 ਸਤੰਬਰ ਦਿਨ (ਸ਼ਨੀਵਾਰ) ਅਤੇ  22 ਸਤੰਬਰ ਦਿਨ (ਐਤਵਾਰ) ਨੂੰ ਸਵੇਰੇ 09-00 ਵਜੇ ਤੋਂ ਸ਼ਾਮ 04-00 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ।


ਉਨ੍ਹਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਾਂ ਬਣਾਉਣ ਦੀ ਆਖਰੀ ਮਿਤੀ 31 ਅਕਤੂਬਰ, 2024 ਹੈ। 

ਮੈਡਮ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ।

ਬੂਥ ਲੈਵਲ ਅਫ਼ਸਰ ਦੁਆਰਾ ਫਾਰਮ ਵੈਰੀਫਾਈ ਕਰਨ ਹਿੱਤ ਬਿਨੈਕਾਰ ਦਾ ਨਾਮ ਵਿਧਾਨ ਸਭਾ ਵੋਟਰ ਸੂਚੀ ਵਿੱਚੋਂ ਟਰੇਸ ਕਰਕੇ ਸਬੰਧਤ ਬਿਨੈਕਾਰ ਦਾ ਮਕਾਨ ਨੰਬਰ ਅਤੇ ਵੋਟਰ ਕਾਰਡ ਨੰਬਰ ਬੀ.ਐਲ.ਓ. ਦੁਆਰਾ ਫਾਰਮ ਉੱਪਰ ਆਪਣੀ ਵੈਰੀਫਿਕੇਸ਼ਨ ਰਿਪੋਰਟ ਵਿੱਚ ਲਿਖਿਆ ਜਾਵੇ। ਜਿੰਨ੍ਹਾਂ ਵੋਟਰਾਂ ਦੇ ਨਾਮ ਵਿਧਾਨ ਸਭਾ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਨ ਉਨ੍ਹਾਂ ਦੀ ਘਰ ਘਰ ਜਾ ਕੇ ਵੈਰੀਫਿਕੇਸ਼ਨ ਕਰਨ ਦੀ ਲੋੜ ਨਹੀਂ ਹੈ। ਜਿੰਨ੍ਹਾਂ ਬਿਨੈਕਾਰਾਂ ਦਾ ਨਾਮ ਵਿਧਾਨ ਸਭਾ ਸੂਚੀ ਵਿੱਚ ਵੀ ਦਰਜ ਨਹੀਂ ਹੈ, ਉਨ੍ਹਾਂ ਦੇ ਗੁਰਦੁਆਰਾ ਵੋਟਰ ਸੂਚੀ ਵਾਲੇ ਫਾਰਮ ਦੇ ਨਾਲ ਨਾਲ ਵਿਧਾਨ ਸਭਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ ਲਈ ਫਾਰਮ ਨੰ. 6 ਵੀ ਭਰਵਾ ਲਏ ਜਾਣ। ਇਸ ਤਰ੍ਹਾਂ ਜਦੋਂ ਆਪ ਫਾਰਮ ਨੰ. 6 ਦੀ ਵੈਰੀਫਿਕੇਸ਼ਨ ਕਰੋਗੇ ਤਾਂ ਗੁਰਦੁਆਰਾ ਵੋਟਰ ਸੂਚੀ ਫਾਰਮ ਵੀ ਵੈਰੀਫਾਈ ਹੋ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਹਿਰੀ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਪ੍ਰਾਪਤ ਹੋਏ ਫਾਰਮ (ਨਿਯਮ 3(1) ਵੈਰੀਫਿਕੇਸ਼ਨ ਉਪਰੰਤ ਸਬੰਧਤ ਸੈਕਟਰ ਅਫ਼ਸਰ ਰਾਹੀਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸ ਇਕੱਤਰ ਕੀਤੇ ਜਾਣਗੇ, ਜਿੱਥੇ ਕਿ ਚੋਣ ਕਾਨੂੰਗੋ ਅਤੇ ਇਲੈਕਸ਼ਨ ਸੈਲ ਸਟਾਫ ਦੁਆਰਾ ਇੰਨਾਂ ਫਾਰਮਾਂ ਦੀ ਬੋਰਡ ਚੋਣ ਹਲਕੇਵਾਈਜ਼ ਵੰਡ ਕਰਕੇ ਸਬੰਧਤ ਰਿਵਾਈਜਿੰਗ ਅਥਾਰਟੀਜ਼ ਨੂੰ ਇਸ ਦਫ਼ਤਰ ਦੀ ਸੂਚਨਾ ਹੇਠ ਭੇਜੇ ਜਾਣਗੇ।

- PTC NEWS

Top News view more...

Latest News view more...

PTC NETWORK