Tue, Nov 5, 2024
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿ. ਰਘਬੀਰ ਸਿੰਘ ਨੇ ਸੱਦੀ ਅਹਿਮ ਇਕੱਤਰਤਾ, ਜਾਣੋ ਕਿਉਂ

ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵੀ ਹੋਵੇਗੀ। ਦੱਸਿਆ ਗਿਆ ਹੈ ਕਿ ਇਸ ਮੀਟਿੰਗ ਵਿੱਚ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਸਮੇਤ ਕੁੱਝ ਚੋਣਵੇਂ ਪੱਤਰਕਾਰਾਂ ਨੂੰ ਵੀ ਬੁਲਾਵਾ ਭੇਜਿਆ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- November 04th 2024 01:32 PM -- Updated: November 04th 2024 01:34 PM
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿ. ਰਘਬੀਰ ਸਿੰਘ ਨੇ ਸੱਦੀ ਅਹਿਮ ਇਕੱਤਰਤਾ, ਜਾਣੋ ਕਿਉਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿ. ਰਘਬੀਰ ਸਿੰਘ ਨੇ ਸੱਦੀ ਅਹਿਮ ਇਕੱਤਰਤਾ, ਜਾਣੋ ਕਿਉਂ

Sri Akal Takht Sahib Meeting : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ 'ਚ ਇੱਕ ਬਹੁਤ ਹੀ ਅਹਿਮ ਇਕੱਤਰਤਾ ਸੱਦੀ ਗਈ ਹੈ। ਜਥੇਦਾਰ ਰਘਬੀਰ ਸਿੰਘ ਵੱਲੋਂ ਇਕੱਤਰਤਾ ਲਹੀ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਸਮੇਤ ਪੱਤਰਕਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਜਥੇਦਾਰ ਸਾਹਿਬ ਵੱਲੋਂ ਇਹ ਮੀਟਿੰਗ 6 ਨਵੰਬਰ ਨੂੰ ਸੱਦੀ ਗਈ ਹੈ। ਉਪਰੰਤ ਇਸ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵੀ ਹੋਵੇਗੀ। ਦੱਸਿਆ ਗਿਆ ਹੈ ਕਿ ਇਸ ਮੀਟਿੰਗ ਵਿੱਚ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਸਮੇਤ ਕੁੱਝ ਚੋਣਵੇਂ ਪੱਤਰਕਾਰਾਂ ਨੂੰ ਵੀ ਬੁਲਾਵਾ ਭੇਜਿਆ ਗਿਆ ਹੈ।


ਮੀਟਿੰਗ ਦਾ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅਤੇ ਹੋਰ ਸਾਬਕਾ ਕੈਬਨਿਟ ਮੰਤਰੀਆਂ ਸਬੰਧੀ ਫੈਸਲਾ ਲਏ ਜਾਣ ਸਬੰਧੀ ਦੱਸਿਆ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਇਹ ਮੀਟਿੰਗ ਸੱਦੀ ਗਈ। ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਉਕਤ ਮਾਮਲੇ ਨੂੰ ਲੈ ਕੇ ਸਿੱਖ ਬੁੱਧੀਜੀਵੀਆਂ ਅਤੇ ਸਿੱਖ ਵਿਦਵਾਨਾਂ ਤੇ ਪੱਤਰਕਾਰਾਂ ਤੋਂ ਰਾਏ ਲਈ ਜਾਵੇਗੀ।

ਦੱਸ ਦਈਏ ਕਿ ਸਿੰਘ ਸਾਹਿਬ ਵੱਲੋਂ ਬੰਦੀ ਛੋੜ ਦਿਵਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਤੇ ਹੋਰ ਸਾਬਕਾ ਕੈਬਨਿਟ ਮੰਤਰੀਆਂ ਸਬੰਧੀ ਫੈਸਲਾ ਲਏ ਜਾਣ ਦੀ ਗੱਲ ਆਖੀ ਗਈ ਸੀ।

- PTC NEWS

Top News view more...

Latest News view more...

PTC NETWORK