China Dor ਨਾਲ ਪਤੰਗ ਉਡਾਉਣ ਵਾਲੇ ਬੱਚਿਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ, ਪਟਿਆਲਾ ਦੇ ਪਿੰਡਾਂ ’ਚ ਪੁਲਿਸ ਨੇ ਦਿੱਤੀ ਚਿਤਾਵਨੀ
Strict Action Against Children : ਪੰਜਾਬ ਭਰ ’ਚ ਚਾਈਨਾ ਡੋਰ ਨੂੰ ਲੈ ਕੇ ਕਈ ਘਟਨਾਵਾਂ ਵਾਪਰ ਰਹੀਆਂ ਹਨ। ਇਸਦੇ ਬਾਵਜੁਦ ਵੀ ਲੋਕ ਚਾਈਨਾ ਡੋਰ ਦਾ ਇਸਤੇਮਾਲ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਚਾਈਨਾ ਡੋਰ ਕਰਕੇ ਕਈ ਲੋਕਾਂ ਨੇ ਆਪਣੇ ਕੀਮਤੀ ਜਾਨਾਂ ਨੂੰ ਗੁਆ ਦਿੱਤਾ ਹੈ ਅਤੇ ਕਈ ਲੋਕ ਜ਼ਖਮੀ ਹਾਲਤ ’ਚ ਹਸਪਤਾਲ ’ਚ ਭਰਤੀ ਹੋਏ ਪਏ ਹਨ। ਉੱਥੇ ਹੀ ਦੂਜੇ ਪਾਸੇ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਨੂੰ ਲੈ ਕੇ ਮੁਸਤੈਦੀ ਵਰਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ’ਚ ਡਾਈਨਾ ਡੋਰ ਨੂੰ ਲੈ ਕੇ ਅਨਾਊਂਸਮੇਂਟ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ। ਹਾਲਾਂਕਿ ਪੁਲਿਸ ਨੇ ਚਿਤਾਵਨੀ ਵੀ ਦਿੱਤੀ ਹੈ ਜੇਕਰ ਕੋਈ ਵੀ ਚਾਈਨਾ ਡੋਰ ਦਾ ਇਸਤੇਮਾਲ ਕਰਦਾ ਜਾਂ ਫਿਰ ਵੇਚਦਾ ਹੋਇਆ ਪਿਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪਿੰਡਾਂ ’ਚ ਕੀਤੀ ਗਈ ਐਨਾਊਂਸਮੈਂਟ ’ਚ ਪੁਲਿਸ ਨੇ ਕਿਹਾ ਕਿ ਸਾਰੇ ਨਗਰ ਵਾਸੀਆਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੇਨਤੀ ਕੀਤੀ ਜਾਂਦੀ ਹੈ ਕਿ ਚਾਈਨਾ ਡੋਰ ਦਾ ਮੁੱਦਾ ਬਹੁਤ ਗਰਮਾਇਆ ਹੋਇਆ ਹੈ। ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲ ਕਾਫੀ ਕੀਮਤੀ ਜਾਨਾਂ ਜਾ ਰਹੀਆਂ ਹਨ। ਜਿਸਦਾ ਖਾਮੀਆਜਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਨਾਲ ਹੀ ਪੁਲਿਸ ਨੇ ਕਿਹਾ ਕਿ ਜੇਕਰ ਕੋਈ ਵੀ ਬੱਚਾ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਹੋਇਆ ਦਿਖਾਈ ਦਿੰਦਾ ਹੈ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸਦੀ ਜ਼ਿੰਮੇਵਾਰੀ ਬੱਚੇ ਦੇ ਮਾਪਿਆਂ ਦੀ ਹੋਵੇਗੀ। ਚਾਈਨਾ ਡੋਰ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ ਜਿਸ ਕਾਰਨ ਇਸਦੀ ਵਰਤੋਂ ਕਰਨ ’ਤੇ ਗੁਰੇਜ ਕੀਤਾ ਜਾਵੇ।
ਇਹ ਵੀ ਪੜ੍ਹੋ : Punjab Weather Update: ਪੰਜਾਬ-ਚੰਡੀਗੜ੍ਹ ਵਿੱਚ 3 ਦਿਨ ਪਵੇਗਾ ਮੀਂਹ, ਅੱਜ ਰਾਤ ਤੋਂ ਬਦਲੇਗਾ ਮੌਸਮ
- PTC NEWS