ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ 'ਤੇ ਬੈਠ ਕੇ ਨਿਭਾਅ ਰਹੇ ਸੇਵਾ
Shriomani Akali Dal : ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਰਕਾਰ ਦੌਰਾਨ ਹੋਈਆਂ ਗਲਤੀਆਂ ਲਈ ਮਿਲੀ ਸਜ਼ਾ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ। ਉਨ੍ਹਾਂ ਨੇ ਵੀਲ੍ਹ ਚੇਅਰ 'ਤੇ ਬੈਠ ਕੇ ਸੇਵਾ ਨਿਭਾਉਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਹ ਆਗੂ ਜਿਨ੍ਹਾਂ ਨੂੰ ਸਿੰਘ ਸਾਹਿਬਾਨ ਵੱਲੋਂ ਸਜ਼ਾ ਸੁਣਾਈ ਗਈ ਹੈ, ਨੇ ਸੇਵਾ ਨਿਭਾਉਣੀ ਸ਼ੁਰੂ ਕਰ ਦਿੱਤੀ ਹੈ।
ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਸੇਵਾਦਾਰਾਂ ਦੀ ਵਰਦੀ ਪਾ ਕੇ ਗਲ 'ਚ ਤਖਤੀ ਪਾ ਕੇ ਅਤੇ ਹੱਥ 'ਚ ਬਰਛਾ ਫੜ ਕੇ ਸੇਵਾ ਕਰ ਰਹੇ ਹਨ। ਇਹ ਸੇਵਾ 2 ਦਿਨ ਕਰਨੀ ਹੈ, ਜੋ ਕਿ 2-2 ਦਿਨ 2 ਘੰਟੇ ਲਈ ਦਮਦਮਾ ਸਾਹਿਬ, ਕੇਸਗੜ੍ਹ ਸਾਹਿਬ ਵਿਖੇ ਵੀ ਨਿਭਾਉਣੀ ਹੈ।
ਉਪਰੰਤ, ਸੁਖਬੀਰ ਸਿੰਘ ਬਾਦਲ ਵੱਲੋਂ ਲੰਗਰ ਛੱਕ ਕੇ ਆ ਰਹੇ ਸ਼ਰਧਾਲੂਆਂ ਪਾਸੋਂ ਬਰਤਨ ਲੈ ਕੇ ਮਾਂਜਣ ਦੀ ਸੇਵਾ ਕੀਤੀ ਗਈ। ਉਨ੍ਹਾਂ ਨਾਲ ਬਿਕਰਮ ਮਜੀਠੀਆ, ਦਲਜੀਤ ਚੀਮਾ, ਗੁਲਜ਼ਾਰ ਸਿੰਘ ਰਾਣੀਕੇ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ ਸਮੇਤ ਬਾਕੀ ਲੀਡਰਾਂ ਵਲੋਂ ਵੀ ਗੁਰੂ ਰਾਮਦਾਸ ਲੰਗਰ ਘਰ 'ਚ ਜੂਠੇ ਬਰਤਨ ਮਾਂਜਣ ਦੀ ਸੇਵਾ ਕੀਤੀ ਗਈ।
ਸੁਖਬੀਰ ਸਿੰਘ ਬਾਦਲ ਨੂੰ ਲਾਈ ਇਹ ਧਾਰਮਿਕ ਸਜ਼ਾ
ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ। ਪੰਜ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਹੁਕਮ ਦਿੱਤਾ ਕਿ ਸੁਖਬੀਰ ਬਾਦਲ ਝੂਠੇ ਭਾਂਡਿਆਂ ਦੀ ਸਫਾਈ ਕਰਨਗੇ। ਉਹ ਘੰਟਾ ਘਰ ਨੇੜੇ ਵ੍ਹੀਲਚੇਅਰ 'ਤੇ ਬਰਛੇ ਨਾਲ ਡਿਊਟੀ ਕਰੇਗਾ ਅਤੇ ਕੀਰਤਨ ਆਦਿ ਸੁਣਨ ਦੀ ਧਾਰਮਿਕ ਸਜ਼ਾ ਦਿੱਤੀ ਗਈ ਹੈ।
ਇਸਤੋਂ ਇਲਾਵਾ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਮੁਆਫ਼ੀ ਸਮੇਂ ਰਾਮ ਰਹੀਮ ਨੂੰ ਅਖ਼ਬਾਰਾਂ ਵਿੱਚ ਦਿੱਤੇ ਇਸ਼ਤਿਹਾਰਾਂ ਦੀ ਰਕਮ ਵਿਆਜ ਸਮੇਤ ਸ਼੍ਰੋਮਣੀ ਕਮੇਟੀ ਦੇ ਖਾਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਖਬਰ ਅਪਡੇਟ ਜਾਰੀ..
- PTC NEWS