ਸੁਖਬੀਰ ਸਿੰਘ ਬਾਦਲ ਦੇ ਮਾਮਲੇ 'ਚ ਅੱਜ ਹੋਵੇਗਾ ਫੈਸਲਾ ? ਸ੍ਰੀ ਅਕਾਲ ਤਖਤ ਸਾਹਿਬ 'ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ਅੱਜ
Sukhbir Singh Badal Update : ਪੰਜਾਬ 'ਚ ਇਸ ਸਮੇਂ ਸਭ ਤੋਂ ਵੱਧ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਭਖਿਆ ਹੋਇਆ ਹੈ। ਸਮੂਹ ਰਾਜਸੀ ਤੇ ਧਾਰਮਿਕ ਆਗੂਆਂ ਤੇ ਧਿਰਾਂ ਸਮੇਤ ਸਭ ਦੀਆਂ ਨਜ਼ਰਾਂ ਇਸ ਮਾਮਲੇ 'ਤੇ ਟਿਕੀਆਂ ਹੋਈਆਂ ਹਨ ਕਿ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਸ੍ਰੀ ਅਕਾਲ ਤਖਤ ਸਾਹਿਬ ਕੀ ਫੈਸਲਾ ਸੁਣਾਉਂਦਾ ਹੈ।
ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 1 ਵਜੇ ਦੇ ਲਗਭਗ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ 2017 ਤੱਕ ਕੈਬਿਨੇਟ ਦਾ ਹਿੱਸਾ ਰਹੇ ਸਿੱਖ ਮੰਤਰੀ ਵੀ ਤਲਬ ਕੀਤੇ ਗਏ ਹਨ। ਇਸਤੋਂ ਇਲਾਵਾ 2015 'ਚ SGPC ਦੀ ਅੰਤਰਿਮ ਕਮੇਟੀ ਅਤੇ ਅਕਾਲੀ ਦਲ ਦੀ ਕੋਰ ਕਮੇਟੀ ਦਾ ਹਿੱਸਾ ਰਹੇ ਸਮੂਹ ਮੈਂਬਰਾਂ ਨੂੰ ਸੱਦਿਆ ਮਾਮਲੇ 'ਚ ਸੱਦਿਆ ਗਿਆ ਹੈ।
ਜਾਣਕਾਰੀ ਅਨੁਸਾਰ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹਿਣਗੇ। ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਲਬ ਕੀਤੇ ਜਾਣ ਪਿੱਛੋਂ ਇਕੱਤਰਤਾ ਤੋਂ ਪਹਿਲਾਂ ਹੀ 3 ਸਾਬਕਾ ਜਥੇਦਾਰ ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ।
ਕਾਬਿਲੇਗੌਰ ਹੈ ਕਿ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਲਗਾਤਾਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਬੀਤੀ 18 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਚਿੱਠੀ ਲਿਖ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦ ਫੈਸਲਾ ਕਰਨ ਦੀ ਅਪੀਲ ਕੀਤੀ ਗਈ ਸੀ।
ਖਬਰ ਅਪਡੇਟ ਜਾਰੀ...
- PTC NEWS