Shiromani Akali Dal Talwandi Sabo Conference : ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਜ ਵਿਸਾਖੀ ਮੌਕੇ ਤਲਵੰਡੀ ਸਾਬੋ 'ਚ ਕਰਨਗੇ ਪਹਿਲੀ ਕਾਨਫਰੰਸ, ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ
Shiromani Akali Dal Talwandi Sabo Conference : ਵਿਸਾਖੀ ਮੌਕੇ ਅੱਜ ਤਲਵੰਡੀ ਸਾਬੋ 'ਚ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਕਾਨਫਰੰਸ ਹੋਵੇਗੀ। ਪ੍ਰਧਾਨ ਬਣਨ ਤੋਂ ਬਾਅਦ ਅਕਾਲੀ ਦਲ ਦੀ ਸਟੇਜ 'ਤੇ ਸੁਖਬੀਰ ਸਿੰਘ ਬਾਦਲ ਪਹਿਲੀ ਕਾਨਫਰੰਸ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੀ ਸਟੇਜ 'ਤੇ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਰਹੇਗੀ। ਵਿਸਾਖੀ ਮੌਕੇ ਤਲਵੰਡੀ ਸਾਬੋ ਵਿੱਚ ਹੋਣ ਵਾਲੀ ਵੱਡੀ ਕਾਨਫਰੰਸ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵੱਡਾ ਇਕੱਠ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਲਈ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਸ਼ਨੀਵਾਰ ਨੂੰ ਸੁਖਬੀਰ ਸਿੰਘ ਬਾਦਲ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ। ਜੈਕਾਰਿਆਂ ਦੀ ਗੂੰਜ ’ਚ ਸਮੂਹ ਡੈਲੀਗੇਟਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਮੁੱਖ ਚੋਣ ਅਧਿਕਾਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਸਮੂਹ ਹਾਊਸ ਦੀ ਰਾਏ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ। ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂਅ ਦਾ ਮਤਾ ਰੱਖਿਆ ਸੀ।
ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ। ਅਕਾਲੀ ਦਲ ਕਰਕੇ ਐਮਰਜੈਂਸੀ ਹਟਾਈ ਗਈ। 'ਪੰਜਾਬ ਦੇ ਸਾਰੇ ਵਿਕਾਸ ਕੰਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦਾ ਮਤਲਬ ਹੀ 'ਸਰਬੱਤ ਦਾ ਭਲਾ' ਹੈ। ਉਨ੍ਹਾਂ ਕਿਹਾ ਕਿ 'ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜਿਸ਼' ਰਚੀ ਗਈ ਸੀ ਅਤੇ NDA ਦਾ ਸਾਥ ਛੱਡਣ ਤੋਂ ਬਾਅਦ ਇਹ ਸਾਜਿਸ਼' ਸ਼ੁਰੂ ਹੋਈ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੁਨੀਆ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਸਿੱਖ ਰਾਜਨੀਤਿਕ ਪਾਰਟੀਆਂ ਵਿੱਚੋਂ ਇੱਕ ਹੈ ਅਤੇ ਦੇਸ਼ ਦੀਆਂ ਸਭ ਤੋਂ ਪੁਰਾਣੀਆਂ ਪਾਰਟੀਆਂ ਵਿੱਚੋਂ ਇੱਕ ਹੈ। ਸ.ਪ੍ਰਕਾਸ਼ ਸਿੰਘ ਬਾਦਲ, ਜੋ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ, ਉਨ੍ਹਾਂ ਨੇ ਲੰਬੇ ਸਮੇਂ ਤੱਕ ਇਸ ਦੀ ਅਗਵਾਈ ਕੀਤੀ। ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ (Shiromani Akali Dal History) ਦੇ ਪ੍ਰਧਾਨ ਬਣ ਗਏ ਹਨ।
- PTC NEWS