Sukhbir Singh Badal 'ਤੇ ਜਾਨਲੇਵਾ ਹਮਲੇ ਦਾ ਮਾਮਲਾ, ਹਮਲਾਵਰ ਨਰਾਇਣ ਸਿੰਘ ਚੌੜਾ ਦੀਆਂ ਵਧੀਆਂ ਮੁਸ਼ਕਿਲਾਂ
Sukhbir Singh Badal Attack News Update : ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਮਗਰੋਂ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ਨੇ ਹੁਣ ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਦੇ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਨਰਾਇਣ ਸਿੰਘ ਚੌੜਾ ਨੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ’ਚ ਜਾਨਲੇਵਾ ਹਮਲਾ ਕੀਤਾ ਸੀ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸੁਖਬੀਰ ਸਿੰਘ ਬਾਦਲ ਵੀ ਸੁਰੱਖਿਅਤ ਰਹੇ। ਇਸ ਮਗਰੋਂ ਵੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਧਾਰਮਿਕ ਸਜ਼ਾ ਨੂੰ ਨਿਭਾਉਂਦੇ ਰਹੇ।
ਹਾਲਾਂਕਿ ਇਸ ਹਮਲੇ ਮਗਰੋਂ ਉਨ੍ਹਾਂ ਨੇ ਆਪਣੀ ਧਾਰਮਿਕ ਸੇਵਾ ਨੂੰ ਜਾਰੀ ਰੱਖਿਆ। ਇਸ ਤੋਂ ਬਾਅਦ ਭਾਰੀ ਸੁਰੱਖਿਆ ਹੇਠ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 'ਸੇਵਾ' ਕੀਤੀ। ਅਕਾਲੀ ਦਲ ਦੇ ਆਗੂਆਂ ਨੇ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ ਅਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Jagjit Singh Dallewal On MSP : ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੇ ਐਮਐਸਪੀ ’ਤੇ ਕੇਂਦਰ ਨੂੰ ਘੇਰਿਆ, ਦੱਸੇ ਹਰ ਇੱਕ ਅੰਕੜੇ
- PTC NEWS