Fri, Sep 20, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਪਾਲ ਸਿੰਘ ਵਿਰੁੱਧ NSA ’ਚ ਵਾਧੇ ਦਾ ਵਿਰੋਧ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਲਗਾਏ ਐੱਨਐੱਸਏ ਵਿੱਚ ਵਾਧੇ ਦਾ ਵਿਰੋਧ ਕੀਤਾ ਹੈ।

Reported by:  PTC News Desk  Edited by:  Dhalwinder Sandhu -- June 20th 2024 06:48 PM -- Updated: June 20th 2024 06:57 PM
ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਪਾਲ ਸਿੰਘ ਵਿਰੁੱਧ NSA ’ਚ ਵਾਧੇ ਦਾ ਵਿਰੋਧ

ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਪਾਲ ਸਿੰਘ ਵਿਰੁੱਧ NSA ’ਚ ਵਾਧੇ ਦਾ ਵਿਰੋਧ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਲਗਾਏ ਐੱਨਐੱਸਏ ਵਿੱਚ ਵਾਧੇ ਦਾ ਸਪੱਸ਼ਟ ਤੇ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਇਹ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ ਜਿਸ ਨਾਲ ਉਸਦਾ ਸਿੱਖ ਵਿਰੋਧੀ ਦੋਗਲਾ ਚਿਹਰਾ ਪੂਰੀ ਤਰਾਂ ਨੰਗਾ ਹੋ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ  ਦਲ ਪੰਜਾਬ ਵਿੱਚ ਅਮਨ ਤੇ ਭਾਈਚਾਰਕ ਸਾਂਝ ਦਾ ਮੁਦਈ ਹੈ ਤੇ ਇਸ ਉੱਤੇ ਡੱਟ ਕੇ ਪਹਿਰਾ ਦਿੰਦਾ ਰਹੇਗਾ, ਕਿਉਂਕਿ ਇਸ ਤੋਂ ਬਿਨਾ ਪੰਜਾਬ ਵਿੱਚ ਖੁਸ਼ਹਾਲੀ ਤਰੱਕੀ ਤੇ ਵਿਕਾਸ ਸੰਭਵ ਨਹੀਂ।


ਅੰਮ੍ਰਿਤਪਾਲ ਸਿੰਘ ਨਾਲ ਪਾਰਟੀ ਦੇ ਵਿਚਾਰਧਾਰਕ ਮਤਭੇਦਾਂ ਤੋਂ ਉਪਰ ਉੱਠ ਕੇ ਸਪੱਸ਼ਟ ਸਟੈਂਡ ਲੈਂਦਿਆ ਕਿਹਾ ਕਿ ਐਨ ਐੱਸ ਏ ਵਿੱਚ ਵਾਧੇ ਦਾ ਇਹ ਫ਼ੈਸਲਾ ਦੇਸ਼  ਵਿੱਚ ਸੰਵਿਧਾਨਿਕ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਪਹਿਲਾਂ ਵੀ ਇਹ ਸਪੱਸ਼ਟ ਕਰ ਚੁੱਕਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਗੁਰਬਾਣੀ ਰਾਹੀਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਅਸੂਲਾਂ ਉੱਤੇ ਚੱਲਣ ਵਾਲੀ ਪਾਰਟੀ ਹੈ ਭਾਵੇਂ ਸਾਨੂੰ  ਇਸ ਦੀ ਕੋਈ ਵੀ ਸਿਆਸੀ ਕੀਮਤ ਚੁਕਾਉਣੀ ਪਏ “ਅਸੀਂ ਸਿਆਸੀ ਨਫ਼ੇ ਨੁਕਸਾਨ ਤੋਂ ਉੱਪਰ ਉਠ ਕੇ ਅਸੂਲਾਂ ਦੀ ਸਿਆਸਤ ਲਈ ਵਚਨਬੱਧ ਹਾਂ।

ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਅਮਨ , ਏਕਤਾ ਤੇ ਭਾਈਚਾਰਕ ਸਾਂਝ ਨੂੰ ਪੂਰੀ ਤਰਾਂ ਸਮਰਪਿਤ ਹੈ ਤੇ ਅਸੀਂ ਇਹ ਵੀ ਚਾਹੁੰਦੇ ਹਾਂ ਕਿ ਸਮੂਹ ਪਾਰਟੀਆਂ ਸਿਆਸੀ ਹਿਤਾਂ ਤੋਂ ਉਪਰ ਉੱਠ ਕੇ ਕਾਲੇ ਕਨੂੰਨਾਂ ਦਾ ਵਿਰੋਧ ਕਰਨ। ਅੰਮ੍ਰਿਤਪਾਲ ਸਿੰਘ ਨਾਲ ਸਾਡੇ ਵਿਚਾਰਧਾਰਿਕ ਮੱਤ ਭੇਦ ਆਪਣੀ ਥਾਂ ਹਨ, ਪਰ ਸਾਨੂੰ ਗੁਰੂ ਸਾਹਿਬਾਨ ਨੇ ਇਹ ਮਾਰਗ ਸਿਖਾਇਆ ਹੈ ਕਿ ਜ਼ੁਲਮ ਆਪਣੇ ਵਿਰੋਧੀ ਉੱਤੇ ਵੀ ਹੋਵੇ ਤਾਂ ਉਸ ਵਿਰੁਧ ਆਵਾਜ਼ ਬੁਲੰਦ ਕਰਨਾ ਖਾਲਸੇ ਦਾ ਫਰਜ਼ ਹੈ।

ਇਹ ਵੀ ਪੜ੍ਹੋ: MSP ’ਚ ਨਿਗੂਣਾ ਵਾਧੇ ਤੋਂ ਨਰਾਜ਼ ਕਿਸਾਨ, ਕੀਤੇ ਵੱਡੇ ਐਲਾਨ

- PTC NEWS

Top News view more...

Latest News view more...

PTC NETWORK