Superintendent Engineer Arrested : ਠੇਕੇਦਾਰ ਤੋਂ 10 ਫੀਸਦ ਕਮਿਸ਼ਨ ਮੰਗਣ ਦੇ ਇਲਜ਼ਾਮ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ
Superintendent Engineer Arrested : ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਲੁਧਿਆਣਾ ਨਗਰ ਨਿਗਮ ਵਿੱਚ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ।
ਇਸ ਸਬੰਧੀ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਨੇ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਪੁਨਰ ਵਿਕਾਸ ਪ੍ਰੋਜੈਕਟ ਲਈ ਟੈਂਡਰ ਲਈ ਅਰਜ਼ੀ ਦਿੱਤੀ ਸੀ ਅਤੇ ਉਕਤ ਦੋਸ਼ੀ ਐਸਈ ਨੇ ਟੈਂਡਰ ਅਲਾਟ ਕਰਨ ਲਈ ਉਸ ਤੋਂ 10 ਫੀਸਦ ਕਮਿਸ਼ਨ ਦੇ ਰੂਪ ਵਿੱਚ ਰਿਸ਼ਵਤ ਦੀ ਮੰਗ ਕੀਤੀ। ਰਿਸ਼ਵਤ ਮੰਗਣ ਸੰਬੰਧੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕੀਤੀ ਗਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਮੁਲਜ਼ਮ ਐਸਈ ਸੰਜੇ ਕੰਵਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਰੇਂਜ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Partap Bajwa FIR Copy : ਬਾਜਵਾ ਖਿਲਾਫ਼ ਐਫ਼ਆਈਆਰ 'ਚ ਕੀ ? ਵੇਖੋ ਕਿਸ ਦੇ ਬਿਆਨਾਂ 'ਤੇ ਪੁਲਿਸ ਨੇ ਦਰਜ ਕੀਤਾ ਮਾਮਲਾ
- PTC NEWS