Beant Singh Assassination Case : ਮੌਤ ਦੀ ਸਜ਼ਾ ਜਾਂ ਫਿਰ ਉਮਰਕੈਦ ! ਹੁਣ ਸੁਪਰੀਮ ਕੋਰਟ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਇਸ ਦਿਨ ਕਰੇਗੀ ਫੈਸਲਾ
Beant Singh Assassination Case : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ 2 ਹਫਤਿਆਂ ਲਈ ਟਾਲ ਦਿੱਤੀ ਗਈ ਹੈ। ਰਾਜੋਆਣਾ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਪਟੀਸ਼ਨ 'ਤੇ ਜਵਾਬ ਦਾਇਰ ਕਰੇਗੀ। ਸੁਪਰੀਮ ਕੋਰਟ ਵੱਲੋਂ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਨੂੰ ਕੀਤੀ ਜਾਵੇਗੀ।
ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ 2007 ਵਿੱਚ ਹੇਠਲੀ ਅਦਾਲਤ ਤੋਂ ਫਾਂਸੀ ਦੀ ਸਜ਼ਾ ਹੋਈ ਸੀ। ਜਿਸ ’ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਦੀ ਰਹਿਮ ਦੀ ਅਪੀਲ ਵੀ 12 ਸਾਲਾਂ ਤੋਂ ਪੈਂਡਿੰਗ ਹੈ। ਅਜੇ ਤੱਕ ਕੇਂਦਰ ਸਰਕਾਰ ਨੇ ਇਸ 'ਤੇ ਕੋਈ ਫੈਸਲਾ ਨਹੀਂ ਲਿਆ ਹੈ। ਕੇਂਦਰ ਵੱਲੋਂ ਸਾਲਿਸਟਰ ਜਨਰਲ ਨੇ ਕਿਹਾ ਕਿ ਇਹ ਮਾਮਲਾ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ। ਉਹ ਅਦਾਲਤ ਨੂੰ ਇਸ ਦੀ ਸਥਿਤੀ ਬਾਰੇ ਸੂਚਿਤ ਕਰੇਗਾ।
ਕਾਬਿਲੇਗੌਰ ਹੈ ਕਿ ਪਿਛਲੇ ਸਾਲ ਮਈ ਵਿੱਚ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਛੇਤੀ ਫੈਸਲਾ ਲੈਣ ਲਈ ਕਿਹਾ ਸੀ। ਹੁਣ ਇਕ ਵਾਰ ਫਿਰ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਰਹਿਮ ਦੀ ਅਪੀਲ ਦੇ ਨਿਪਟਾਰੇ ਵਿਚ ਦੇਰੀ ਦੇ ਆਧਾਰ 'ਤੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Stubble Burning Case In Punjab : ਪੰਜਾਬ ’ਚ ਦਿਨੋਂ ਦਿਨ ਵਧ ਰਹੇ ਪਰਾਲੀ ਸਾੜਨ ਦੇ ਮਾਮਲੇ, ਤਾਜ਼ਾ ਅੰਕੜਿਆਂ ਨਾਲ ਉੱਡ ਜਾਣਗੇ ਹੋਸ਼ !
- PTC NEWS