Mon, Nov 25, 2024
Whatsapp

Balwant Singh Rajoana petition : ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਲੈ ਕੇ ਉਮਰਕੈਦ ’ਚ ਬਦਲਣ ਦੇ ਮਾਮਲੇ ’ਤੇ ਟਲੀ ਸੁਣਵਾਈ, ਜਾਣੋ ਹੁਣ ਕਦੋਂ ਹੋਵੇਗੀ ਸੁਣਵਾਈ

ਕੇਂਦਰ ਸਰਕਾਰ ਦੀ ਤਰਫੋਂ ਅਦਾਲਤ ਨੂੰ ਦੱਸਿਆ ਗਿਆ ਕਿ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰ ਰਹੀ ਹੈ, ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ, ਇਸ ਲਈ ਸਰਕਾਰ ਫੈਸਲਾ ਲੈਣ ਲਈ ਸਮਾਂ ਲੈ ਰਹੀ ਹੈ। ਇਸ ਮਾਮਲੇ ਵਿੱਚ ਕੁਝ ਏਜੰਸੀਆਂ ਨਾਲ ਵੀ ਗੱਲਬਾਤ ਹੋਣੀ ਹੈ।

Reported by:  PTC News Desk  Edited by:  Aarti -- November 25th 2024 11:47 AM
Balwant Singh Rajoana petition : ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਲੈ ਕੇ ਉਮਰਕੈਦ ’ਚ ਬਦਲਣ ਦੇ ਮਾਮਲੇ ’ਤੇ ਟਲੀ ਸੁਣਵਾਈ, ਜਾਣੋ ਹੁਣ ਕਦੋਂ ਹੋਵੇਗੀ ਸੁਣਵਾਈ

Balwant Singh Rajoana petition : ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਲੈ ਕੇ ਉਮਰਕੈਦ ’ਚ ਬਦਲਣ ਦੇ ਮਾਮਲੇ ’ਤੇ ਟਲੀ ਸੁਣਵਾਈ, ਜਾਣੋ ਹੁਣ ਕਦੋਂ ਹੋਵੇਗੀ ਸੁਣਵਾਈ

Balwant Singh Rajoana Petition :  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਚਾਰ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ।

ਕੇਂਦਰ ਸਰਕਾਰ ਦੀ ਤਰਫੋਂ ਅਦਾਲਤ ਨੂੰ ਦੱਸਿਆ ਗਿਆ ਕਿ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰ ਰਹੀ ਹੈ, ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ, ਇਸ ਲਈ ਸਰਕਾਰ ਫੈਸਲਾ ਲੈਣ ਲਈ ਸਮਾਂ ਲੈ ਰਹੀ ਹੈ। ਇਸ ਮਾਮਲੇ ਵਿੱਚ ਕੁਝ ਏਜੰਸੀਆਂ ਨਾਲ ਵੀ ਗੱਲਬਾਤ ਹੋਣੀ ਹੈ।

ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਉਸ ਦੀ ਰਹਿਮ ਦੀ ਅਪੀਲ ਵੀ 12 ਸਾਲਾਂ ਤੋਂ ਵੱਧ ਸਮੇਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ।

ਕਾਬਿਲੇਗੌਰ ਹੈ ਕਿ 18 ਨਵੰਬਰ ਨੂੰ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ। ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਸਨ। ਨਾਲ ਹੀ ਪਟੀਸ਼ਨ 'ਤੇ 2 ਹਫਤਿਆਂ 'ਚ ਫੈਸਲਾ ਲੈਣ ਲਈ ਕਿਹਾ ਹੈ।

ਇਹ ਵੀ ਪੜ੍ਹੋ : Kabbadi Player Murder : ਤਰਨਤਾਰਨ ’ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ

- PTC NEWS

Top News view more...

Latest News view more...

PTC NETWORK