High Power Committee Meeting : ਕੀ ਕਦੇ ਖੁੱਲ੍ਹੇਗਾ ਸ਼ੰਭੂ ਤੇ ਖਨੌਰੀ ਦਾ ਰਸਤਾ ? ਕਿਸਾਨੀ ਮਸਲੇ ’ਤੇ SC ਦੀ ਹਾਈਪਾਵਰ ਕਮੇਟੀ ਦੀ ਮੀਟਿੰਗ ਰੱਦ, ਜਾਣੋ ਕਾਰਨ
High Power Committee Meeting : ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ।
ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਉਗਰਾਹਾਂ ਨੂੰ 4 ਜਨਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਪਰ ਬੀਕੇਯੂ ਵੱਲੋਂ ਵੀ ਮੀਟਿੰਗ ’ਚ ਸ਼ਾਮਲ ਹੋਣ ’ਤੇ ਇਨਕਾਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦੋ ਦਿਨ ਹੋਣ ਵਾਲੀ ਇਸ ਮੀਟਿੰਗ ’ਚ ਪਾਵਰ ਕਮੇਟੀ ’ਚ ਕਈ ਵੱਡੇ ਫੈਸਲੇ ਲਏ ਜਾਣੇ ਸੀ।
ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਨੇ ਅੱਜ ਸਵੇਰੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ ਹੈ। ਜਿਸ ’ਚ ਡੱਲੇਵਾਲ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸਵੇਰੇ 1 ਮਿੰਟ 10 ਸੈਕਿੰਡ ਦੀ ਵੀਡੀਓ ਸਾਂਝੀ ਕਰਦਿਆਂ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਸਰਹੱਦ 'ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਐਮਐਸਪੀ ਦੀ ਲੜਾਈ ਲੜੀ ਜਾ ਰਹੀ ਹੈ। ਹਰ ਦੇਸ਼ ਦੇ ਲੋਕ ਇਸ ਐਮਐਸਪੀ ਲੜਾਈ ਦਾ ਹਿੱਸਾ ਹਨ ਅਤੇ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨਾ ਅਤੇ ਜਿੱਤਣਾ ਚਾਹੁੰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਸਾਰਿਆਂ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ 4 ਜਨਵਰੀ ਨੂੰ ਖਨੌਰੀ ਬਾਰਡਰ 'ਤੇ ਤੁਸੀਂ ਸਾਰੇ ਪਹੁੰਚੋ ਅਤੇ ਮੈ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦਾ ਹਾਂ। ਕਿਰਪਾ ਕਰਕੇ 4 ਨੂੰ ਮਿਲਣ ਦੀ ਕਿਰਪਾਲਤਾ ਕਰੋ। ਮੈਂ ਤੁਹਾਡੇ ਸਾਰਿਆਂ ਦਾ ਧੰਨਵਾਦੀ ਹੋਵਾਂਗਾ।
ਇਹ ਵੀ ਪੜ੍ਹੋ : Bathinda Accident News : ਸੰਘਣੀ ਧੁੰਦ ਦਾ ਕਹਿਰ ; ਬਠਿੰਡਾ ’ਚ ਬੱਸ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ, ਹਾਦਸੇ ’ਚ 15 ਲੋਕ ਜ਼ਖਮੀ
- PTC NEWS