ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ- ਡੱਲੇਵਾਲ ਦਾ ਟੈਸਟ-ਸੀਟੀ ਸਕੈਨ ਤੁਹਾਡੀ ਜ਼ਿੰਮੇਵਾਰੀ
Kisan Andolan: ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਉਲਟੀ ਵੀ ਆ ਗਈ। 10 ਮਿੰਟ ਬਾਅਦ ਉਨ੍ਹਾਂ ਨੂੰ ਹੋਸ਼ ਆਈ। ਪੁਲਿਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ 'ਤੇ ਪਹੁੰਚ ਗਏ ਹਨ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ ਹੈ।
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਸਾਨਾਂ ਦੇ ਅੰਦੋਲਨ ਦੀ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੱਕ 70 ਸਾਲ ਦਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ 'ਤੇ ਹੈ। ਕੌਣ ਹੈ ਉਹ ਡਾਕਟਰ ਜੋ ਡੱਲੇਵਾਲ ਨੂੰ ਬਿਨਾਂ ਕਿਸੇ ਟੈਸਟ ਦੇ ਸਹੀ ਦੱਸ ਰਿਹਾ ਹੈ?
- PTC NEWS