Viral: BJP ਉਮੀਦਵਾਰ ਸੁਸ਼ੀਲ ਰਿੰਕੂ ਦੀ ਪਤਨੀ ਦੀ ਫਿਸਲੀ ਜ਼ੁਬਾਨ, ਬੀਜੇਪੀ ਛੱਡ ਇਸ ਪਾਰਟੀ ਲਈ ਮੰਗ ਲਏ ਵੋਟ
Sushil Rinku Wife Sunita Rinku Viral Video: ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਸੁਸ਼ੀਲ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਆਮ ਆਦਮੀ ਪਾਰਟੀ ਲਈ ਵੋਟ ਮੰਗਦੀ ਹੋਈ ਦਿਖਾਈ ਦੇ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਦੱਸ ਦਈਏ ਕਿ ਸੁਨੀਤਾ ਰਿੰਕੂ ਬੀਜੇਪੀ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੀ ਸੀ, ਜਿੱਥੇ ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਨੂੰ ਵੋਟ ਪਾਉਣ ਲਈ ਕਿਹਾ। ਉੱਥੇ ਮੌਜੂਦ ਕਿਸੇ ਵਿਅਕਤੀ ਨੇ ਸੁਨੀਤਾ ਰਿੰਕੂ ਨੂੰ ਕਿਹਾ ਕਿ ਇੱਕ ਇੱਕ ਵੋਟ ਬੀਜੇਪੀ ਨੂੰ ਦੇਣ ਜਿਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਭਾਜਪਾ ਨੂੰ ਇੱਕ-ਇੱਕ ਵੋਟ ਦੇਣ ਦੀ ਅਪੀਲ ਕੀਤੀ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਕਾਬਿਲੇਗੌਰ ਹੈ ਕਿ ਸੁਸ਼ੀਲ ਰਿੰਕੂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸਨ, ਹਾਲ ਹੀ ਵਿੱਚ ਬੀਜੇਪੀ ਵਿੱਚ ਸ਼ਾਮਲ ਹੋਏ ਹਨ। ਬੀਜੇਪੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਸੀਟ ਤੋਂ ਲੋਕ ਸਭਾ ਚੋਣਾਂ ਲਈ ਸਿਆਸੀ ਮੈਦਾਨ ਵਿੱਚ ਉਤਾਰੀਆ ਹੈ।
ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਸੀਟਾਂ ‘ਤੇ 7ਵੇਂ ਪੜਾਅ ‘ਚ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ਸਬੰਧੀ ਹਰ ਪਾਰਟੀ ਆਪਣੀ ਪੂਰੀ ਤਾਕਤ ਲਗਾ ਰਹੀ ਹੈ। ਲੋਕਾਂ ਨੂੰ ਉਨ੍ਹਾਂ ਦੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੀ ਹੈ।
- PTC NEWS