T20 World Cup: ਭਾਰਤ ਸੈਮੀਫਾਈਨਲ 'ਚ 10 ਵਿਕਟਾਂ ਨਾਲ ਹਾਰ ਕੇ ਟੂਰਨਾਮੈਂਟ ਤੋਂ ਬਾਹਰ
T-20 World Cup 2022: ਟੀ-20 ਵਿਸ਼ਵ ਕੱਪ 2022 ਦੇ ਦੂਜੇ ਸੈਮੀਫਾਈਨਲ 'ਚ ਇੰਗਲੈਂਡ ਨੇ ਭਾਰਤ ਨੂੰ ਇਕਤਰਫਾ ਮੈਚ 'ਚ 10 ਵਿਕਟਾਂ ਨਾਲ ਹਰਾ ਕੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ, ਜਿੱਥੇ ਉਸ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ, ਜਿਸ ਨੇ ਪਹਿਲੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਹਰਾਇਆ ਸੀ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਹਾਰਦਿਕ ਪੰਡਯਾ ਅਤੇ ਵਿਰਾਟ ਕੋਹਲੀ ਦੇ ਅਰਧ ਸੈਂਕੜਿਆਂ ਦੀ ਬਦੌਲਤ 168 ਦੌੜਾਂ ਬਣਾਈਆਂ। ਜਵਾਬ 'ਚ ਇੰਗਲੈਂਡ ਨੇ ਬਿਨਾਂ ਕੋਈ ਵਿਕਟ ਗੁਆਏ 24 ਗੇਂਦਾਂ ਬਾਕੀ ਰਹਿੰਦਿਆਂ ਮੈਚ ਜਿੱਤ ਲਿਆ।
ਟਾਸ ਹਾਰ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਟੀਮ ਇੰਡੀਆ ਨੇ ਇੰਗਲੈਂਡ ਨੂੰ ਜਿੱਤ ਲਈ 169 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤ ਲਈ ਵਿਰਾਟ ਕੋਹਲੀ ਤੋਂ ਇਲਾਵਾ ਹਾਰਦਿਕ ਪੰਡਯਾ ਨੇ ਅਰਧ ਸੈਂਕੜੇ ਲਗਾਏ।
ਭਾਰਤੀ ਟੀਮ ਨੂੰ ਪਹਿਲਾ ਝਟਕਾ ਕੇਐੱਲ ਰਾਹੁਲ ਦੇ ਰੂਪ 'ਚ ਲੱਗਾ, ਜੋ 5 ਦੌੜਾਂ ਹੀ ਬਣਾ ਸਕੇ। ਇਸ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵਿਚਾਲੇ ਦੂਜੀ ਵਿਕਟ ਲਈ 47 ਦੌੜਾਂ ਦੀ ਸਾਂਝੇਦਾਰੀ ਹੋਈ।
ਰੋਹਿਤ ਸ਼ਰਮਾ 56 ਦੌੜਾਂ ਬਣਾ ਕੇ ਆਊਟ ਹੋਏ, ਕ੍ਰਿਸ ਜੌਰਡਨ ਨੇ ਉਨ੍ਹਾਂ ਨੂੰ 27 ਦੇ ਨਿੱਜੀ ਸਕੋਰ 'ਤੇ ਪੈਵੇਲੀਅਨ ਦਾ ਰਸਤਾ ਦਿਖਾਇਆ। ਆਦਿਲ ਰਾਸ਼ਿਦ ਨੇ ਸੂਰਿਆਕੁਮਾਰ ਯਾਦਵ ਨੂੰ 14 ਦੇ ਨਿੱਜੀ ਸਕੋਰ 'ਤੇ ਆਊਟ ਕਰਕੇ ਟੀਮ ਇੰਡੀਆ ਨੂੰ ਤੀਜਾ ਝਟਕਾ ਦਿੱਤਾ।
ਭਾਰਤ ਨੇ ਆਪਣਾ ਤੀਜਾ ਵਿਕਟ 75 ਦੌੜਾਂ 'ਤੇ ਗੁਆ ਦਿੱਤਾ। ਹਾਰਦਿਕ ਪੰਡਯਾ ਅਤੇ ਵਿਰਾਟ ਕੋਹਲੀ ਨੇ ਚੌਥੀ ਵਿਕਟ ਲਈ ਅਰਧ ਸੈਂਕੜੇ ਦੀ ਸਾਂਝੇਦਾਰੀ ਕੀਤੀ।
ਕੋਹਲੀ 50 ਦੌੜਾਂ ਬਣਾ ਕੇ ਜਾਰਡਨ ਦਾ ਸ਼ਿਕਾਰ ਬਣੇ। ਭਾਰਤ ਨੇ ਆਪਣਾ ਚੌਥਾ ਵਿਕਟ 136 ਦੌੜਾਂ 'ਤੇ ਗੁਆ ਦਿੱਤਾ। ਹਾਰਦਿਕ ਪੰਡਯਾ ਆਖਰੀ ਗੇਂਦ 'ਤੇ ਵਿਕਟ ਦੇ ਸ਼ਿਕਾਰ ਹੋਏ, ਉਨ੍ਹਾਂ ਨੇ 33 ਗੇਂਦਾਂ 'ਚ 4 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 63 ਦੌੜਾਂ ਬਣਾਈਆਂ।
- PTC NEWS