Tahawwur Rana Extradition : ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੂੰ ਲਿਆਂਦਾ ਭਾਰਤ ,NIA ਨੇ ਹਵਾਈ ਅੱਡੇ ਤੋਂ ਹੀ ਕੀਤਾ ਗ੍ਰਿਫ਼ਤਾਰ
Tahawwur Rana Extradition : 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹਵੁੱਰ ਹੁਸੈਨ ਰਾਣਾ ਨੂੰ ਭਾਰਤ ਲਿਆਂਦਾ ਗਿਆ ਹੈ। ਉਸਨੂੰ ਲੈ ਕੇ ਆਉਣ ਵਾਲਾ ਵਿਸ਼ੇਸ਼ ਵਿਮਲ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਉਤਰਿਆ। ਇਸ ਤੋਂ ਬਾਅਦ, ਉਸਨੂੰ ਹਵਾਈ ਅੱਡੇ ਤੋਂ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਹੈੱਡਕੁਆਰਟਰ ਲਿਜਾਇਆ ਜਾ ਰਿਹਾ ਹੈ, ਜਿੱਥੇ ਜਾਂਚ ਏਜੰਸੀਆਂ ਦੀ ਇੱਕ ਟੀਮ ਦੁਆਰਾ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਬਾਅਦ ਤਹੱਵੁਰ ਰਾਣਾ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ, ਜਿੱਥੇ ਉਸਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਰਾਣਾ ਨੂੰ 2008 ਦੇ ਮੁੰਬਈ ਹਮਲਿਆਂ ਦੀ ਸਾਜ਼ਿਸ਼ ਰਚਣ ਦਾ ਮੁੱਖ ਦੋਸ਼ੀ ਮੰਨਿਆ ਜਾਂਦਾ ਹੈ। ਅਮਰੀਕਾ ਤੋਂ ਹਵਾਲਗੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਸਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਜੇਲ੍ਹ ਸੂਤਰਾਂ ਅਨੁਸਾਰ ਤਹੱਵੁਰ ਰਾਣਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਦੇ ਉੱਚ-ਸੁਰੱਖਿਆ ਵਾਰਡ ਵਿੱਚ ਰੱਖਿਆ ਜਾਵੇਗਾ। ਇਸ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਹਾਲਾਂਕਿ ਅੰਤਿਮ ਫੈਸਲਾ ਅਦਾਲਤ ਦੇ ਹੁਕਮ 'ਤੇ ਨਿਰਭਰ ਕਰੇਗਾ।
ਜ਼ਿਕਰਯੋਗ ਹੈ ਕਿ 26 ਨਵੰਬਰ 2008 ਨੂੰ ਮੁੰਬਈ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 166 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਸੈਂਕੜੇ ਜ਼ਖਮੀ ਹੋਏ ਸਨ। ਇਸ ਹਮਲੇ ਪਿੱਛੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਹੱਥ ਦੱਸਿਆ ਗਿਆ ਸੀ ਅਤੇ ਰਾਣਾ 'ਤੇ ਹਮਲੇ ਦੀ ਯੋਜਨਾ ਬਣਾਉਣ ਵਿੱਚ ਮਦਦ ਕਰਨ ਦਾ ਦੋਸ਼ ਹੈ।
ਰਾਣਾ ਤੋਂ ਪੁੱਛਗਿੱਛ ਰਾਹੀਂ ਭਾਰਤ ਹੁਣ ਉਸ ਸਾਜ਼ਿਸ਼ ਦੀਆਂ ਪਰਤਾਂ ਨੂੰ ਖੋਲ੍ਹਣਾ ਚਾਹੁੰਦਾ ਹੈ ਜਿਸ ਵਿੱਚ ਪਾਕਿਸਤਾਨ ਦੀ ਭੂਮਿਕਾ ਲੰਬੇ ਸਮੇਂ ਤੋਂ ਸ਼ੱਕ ਦੇ ਘੇਰੇ ਵਿੱਚ ਹੈ। ਰਾਣਾ ਦੀ ਭਾਰਤ ਵਿੱਚ ਮੌਜੂਦਗੀ ਨਾਲ, ਜਾਂਚ ਏਜੰਸੀਆਂ ਨੂੰ ਇਸ ਮਾਮਲੇ ਵਿੱਚ ਨਵੀਂ ਜਾਣਕਾਰੀ ਮਿਲਣ ਦੀ ਉਮੀਦ ਹੈ
- PTC NEWS