Blast at firecracker factory in Tamil Nadu : ਤਾਮਿਲਨਾਡੂ ਦੀ ਪਟਾਕਾ ਫੈਕਟਰੀ 'ਚ ਧਮਾਕੇ ਨਾਲ ਤਿੰਨ ਔਰਤਾਂ ਦੀ ਮੌਤ
Blast at firecracker factory in Tamil Nadu : ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਇੱਕ ਵੱਡੇ ਧਮਾਕੇ ਵਿੱਚ ਘੱਟੋ-ਘੱਟ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਹਾਦਸਾ ਸ਼ਿਵਕਾਸੀ ਨੇੜੇ ਐਮ ਪੁਡੂਪੱਟੀ ਵਿਖੇ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਤਿੰਨ ਔਰਤਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਕਈ ਜ਼ਖਮੀ ਔਰਤਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
- PTC NEWS