TarnTaran News : ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਮੌਤ, 5 ਸਾਲਾ ਬੱਚੀ ਦਾ ਪਿਤਾ ਸੀ ਰੁਪਿੰਦਰ ਸਿੰਘ
Tarn Taran Youth dies in Canada : ਕੈਨੇਡਾ ਤੋਂ ਪੰਜਾਬ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਦੇਉ ਦੇ ਕੈਲਗਰੀ 'ਚ ਰਹਿੰਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਰੁਪਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿਸ ਦੀ ਹੁਣ ਮੌਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ।
22 ਲੱਖ ਖਰਚ ਕੇ 7 ਮਹੀਨੇ ਪਹਿਲਾਂ ਗਿਆ ਸੀ ਕੈਨੇਡਾ
ਜਾਣਕਾਰੀ ਅਨੁਸਾਰ ਪਿੰਡ ਦੇਉ ਦੇ ਕੈਨੇਡਾ 'ਚ ਗਏ ਨੌਜਵਾਨ ਰੁਪਿੰਦਰ ਸਿੰਘ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿੱਚ ਹੈ। ਰੁਪਿੰਦਰ ਸਿੰਘ ਵਿਆਹਿਆ ਹੋਇਆ ਸੀ। ਰੁਪਿੰਦਰ ਸਿੰਘ ਦੀ ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਚ ਗਿਆ, ਜਿੱਥੇ ਉਸਨੂੰ ਕੰਮ ਵੀ ਨਹੀਂ ਮਿਲ ਰਿਹਾ ਅਤੇ ਹੁਣ ਕੁਝ ਦਿਨ ਪਹਿਲਾਂ ਹੀ ਉਸਨੂੰ ਕੰਮ ਮਿਲਿਆ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਬੀਤੇ ਦਿਨ ਰੁਪਿੰਦਰ ਦੀ ਦਿਲ ਦਾ ਦੌਰਾ ਪੈਣ ਕਾਰਨ (Heart Attack) ਮੌਤ ਹੋ ਗਈ।
ਪਰਿਵਾਰ ਨੇ ਸਮਾਜ ਸੇਵੀਆਂ ਤੇ ਸਰਕਾਰ ਨੂੰ ਕੀਤੀ ਅਪੀਲ
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਵੇਚ ਕੇ 22 ਲੱਖ ਖਰਚ ਕਰਕੇ ਉਸਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਰੁਪਿੰਦਰ ਸਿੰਘ 5 ਸਾਲ ਦੀ ਲੜਕੀ ਹੈ, ਜਿਸਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ। ਪਰਿਵਾਰ ਨੇ ਸਰਬੱਤ ਦਾ ਭਲਾ ਟਰੱਸਟ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਰੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਨ੍ਹਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕੇ।
ਮ੍ਰਿਤਕ ਦੇ ਪਿਤਾ ਸਰਦੂਲ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣਾ ਸਭ ਕੁਝ ਵੇਚ ਰੁਪਿੰਦਰ ਸਿੰਘ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਕੋਲੋਂ ਮੰਗ ਕੀਤੀ ਸੀ। ਉਨ੍ਹਾਂ ਦੇ ਬੇਟੇ ਦਾ ਮਿਰਤਕ ਸਰੀਰ ਉਨ੍ਹਾਂ ਦੇ ਪਿੰਡ ਭੇਜਿਆ ਜਾਵੇ ਤਾਂ ਜੋ ਪਰਿਵਾਰ ਉਨ੍ਹਾਂ ਦੇ ਆਖ਼ਰੀ ਦਰਸ਼ਨ ਕਰ ਸਕੇ। ਇਸ ਮੌਕੇ ਪਰਿਵਾਰ ਨੇ ਆਪਣੀ ਸਹਾਇਤਾ ਲਈ ਸੰਪਰਕ ਨੰਬਰ 8437102563 ਵੀ ਦਿੱਤਾ ਕਿ ਸਾਡੀ ਸਹਾਇਤਾ ਕੀਤੀ ਜਾਵੇ।
- PTC NEWS