Tarn Taran News : ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਗ੍ਰਿਫਤਾਰ, ਖੁਦ ਦੇ ਘਰ ’ਤੇ ਚਲਾਈਆਂ ਸੀ ਗੋਲੀਆਂ
Tarntaran News : ਤਰਨਤਾਰਨ ਪੁਲਿਸ ਨੇ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ਿਵ ਸੈਨਾ ਆਗੂ ਅਸ਼ਵਨੀ ਕੁਮਾਰ ਕੁੱਕੂ ਵੱਲੋਂ ਬੀਤੇ ਦਿਨੀਂ ਆਪਣੇ ਘਰ ’ਤੇ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਸ਼ਿਕਾਇਤ ਕੀਤੀ ਸੀ।
ਹਾਲਾਂਕਿ ਪੁਲਿਸ ਜਾਂਚ ’ਚ ਪਾਇਆ ਗਿਆ ਕਿ ਅਸ਼ਵਨੀ ਅਸ਼ਵਨੀ ਕੁਮਾਰ ਕੁੱਕੂ ਨੇ ਆਪਣੇ ਹੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਵਨਜੀਤ ਸਿੰਘ ਬੇਦੀ ਦੀ ਲਾਇਸੈਸੀ ਪਿਸਤੌਲ ਨਾਲ ਖੁਦ ਹੀ ਘਟਨਾ ਨੂੰ ਅੰਜਾਮ ਦਿੱਤਾ ਸੀ। ਸੂਤਰਾਂ ਅਨੁਸਾਰ ਅਸ਼ਵਨੀ ਕੁਮਾਰ ਕੁੱਕੂ ਨੇ ਆਪਣੀ ਸੁਰੱਖਿਆ ਨੂੰ ਵਧਾਉਣ ਦੇ ਲਈ ਇਹ ਸਾਰਾ ਡਰਾਮਾ ਰਚਿਆ ਸੀ।
ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ 9 ਜਨਵਰੀ ਦੀ ਸਵੇਰ ਅਸ਼ਵਨੀ ਕੁਮਾਰ ਕੁੱਕੂ ਨੇ ਸਾਢੇ 4 ਵਜੇ ਆਪਣੇ ਘਰ ’ਤੇ ਅਣਪਛਾਤਿਆਂ ਵੱਲੋਂ ਗੋਲੀ ਚਲਾਉਣ ਦੀ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਦੀ ਟੀਮ ਨੇ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਸਾਹਮਣੇ ਆਇਆ ਕਿ ਕੁੱਕੂ ਨੇ ਆਪਣੇ ਹੀ ਸ਼ਹਿਰੀ ਪ੍ਰਧਾਨ ਅਵਨਜੀਤ ਸਿੰਘ ਦੇ ਰਿਵਾਲਵਰ ਨਾਲ ਖੁਦ ਦੇ ਘਰ ਗੋਲੀਆਂ ਚਲਾਈਆਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਸ਼ਵਨੀ ਕੁਮਾਰ ਕੁੱਕੂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : MLA Gurpreet Gogi Death Live Updates : ਸਪੀਕਰ ਕੁਲਤਾਰ ਸਿੰਘ ਸੰਧਵਾ ਨੇਗੋਗੀ ਦੀ ਮੌਤ ’ਤੇ ਜਤਾਇਆ ਅਫਸੋਸ, ਸਾਂਝੀ ਕੀਤੀ ਗੋਗੀ ਦੀ ਆਖਰੀ ਤਸਵੀਰ
- PTC NEWS