Punjab Weather Update : ਪੰਜਾਬ ’ਚ ਮੁੜ ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ, ਮੌਸਮ ਵਿਭਾਗ ਨੇ ਕੀਤੀ ਇਹ ਤਾਜ਼ਾਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।
ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.3 ਡਿਗਰੀ ਵੱਧ ਹੈ।
ਮੌਸਮ ਵਿਭਾਗ ਮੁਤਾਬਿਕ ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਸੰਭਾਵਨਾਵਾਂ ਵੀ ਸਿਰਫ 25 ਫੀਸਦੀ ਤੱਕ ਹੀ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ 13 ਸਤੰਬਰ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਧੇਗਾ ਅਤੇ ਵਾਯੂਮੰਡਲ ਵਿਚ ਨਮੀ ਘਟੇਗੀ ਅਤੇ ਚਿਪਚਿਪੀ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 14 ਤਰੀਕ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੱਧ ਰਹੀ ਹੈ।
- PTC NEWS