Patiala Road Accident : ਪਟਿਆਲਾ - ਭਾਦਸੋਂ ਰੋਡ ’ਤੇ ਸੰਘਣੀ ਧੁੰਦ ਦੇ ਚੱਲਦੇ ਵਾਪਰਿਆ ਭਿਆਨਕ ਹਾਦਸਾ, ਛੁੱਟੀਆਂ ’ਤੇ ਘਰ ਆਏ ਫੌਜੀ ਦੀ ਹੋਈ ਮੌਤ
Patiala Road Accident : ਪੰਜਾਬ 'ਚ ਸੰਘਣੀ ਧੁੰਦ ਦਾ ਅਸਰ ਦੇਖਣ ਨੂੰ ਮਿਲਣ ਲੱਗਿਆ ਹੈ। ਦਰਅਸਲ ਸੂਬੇ ’ਚ ਸੰਘਣੀ ਧੁੰਦ ਦੇ ਚੱਲਦੇ ਸੜਕੀ ਆਵਾਜਾਈ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੇਕਰ ਪਟਿਆਲਾ ਦੀ ਗੱਲ ਕਰੀਏ ਤਾਂ ਪਟਿਆਲਾ ਦੇ ਭਾਦਸੋਂ ਰੋਡ 'ਤੇ ਲਾਅ ਕਾਲਜ ਨੇੜੇ ਇਕ ਸਵਿਫਟ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ 'ਚ ਚਾਰ ਲੋਕ ਜ਼ਖਮੀ ਹੋ ਗਏ ਜਿਨ੍ਹਾਂ ’ਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਜਸਨਦੀਪ ਵੱਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਜਸਨਦੀਪ ਫੌਜ ਵਿੱਚ ਤਾਇਨਾਤ ਸੀ ਅਤੇ ਉਹ ਛੁੱਟੀਆਂ ਮਨਾਉਣ ਲਈ ਆਏ ਹੋਏ ਸੀ। ਬਾਕੀ ਤਿੰਨਾਂ ਲੋਕਾਂ ਨੂੰ ਜ਼ਖਮੀ ਹੋਣ ਦੇ ਕਾਰਨ ਪਟਿਆਲਾ ਦੇ ਰਾਜਿੰਦਰ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਜਿੱਥੇ ਜਸਨਦੀਪ ਨੂੰ ਡਾਕਟਰਾਂ ਦੇ ਵੱਲੋਂ ਮ੍ਰਿਤ ਐਲਾਨ ਦਿੱਤਾ। ਮੌਕੇ ’ਤੇ ਸੂਚਨਾ ਮਿਲਦੇ ਹੀ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਤਿੰਨਾਂ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਬੱਖਸ਼ੀਬਾਲ ਥਾਣਾ ਦੇ ਇੰਚਾਰਜ ਸੁਖਦੇਵ ਸਿੰਘ ਨੇ ਕਿਹਾ ਕਿ ਅਸੀਂ ਦੇਰ ਰਾਤ ਸੂਚਨਾ ਮਿਲੀ ਸੀ ਕਿ ਲਾਅ ਕਾਲਜ ਦੇ ਨੇੜੇ ਇੱਕ ਕਾਰ ਬੇਕਾਬੂ ਹੋ ਕੇ ਦਰਖੱਤ ਨਾਲ ਜਾ ਟਕਰਾਈ। ਮੌਕੇ ’ਤੇ ਪਹੁੰਚੀ ਸਾਡੀ ਟੀਮ ਨੇ ਪੁਲਿਸ ਦੀ ਗੱਡੀ ’ਚ ਹੀ ਤਿੰਨਾਂ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਲੈ ਗਏ। ਜਸ਼ਨਦੀਪ ਨੂੰ ਡਾਕਟਰਾਂ ਨੇ ਮ੍ਰਿਤ ਐਲਾਨ ਦਿੱਤਾ। ਸੰਦੀਪ ਦੇ ਦੋ ਸਾਥੀ ਪਟਿਆਲਾ ਦੇ ਰਾਜਿੰਦਰ ਹਸਪਤਾਲ ’ਚ ਭਰਤੀ ਹੈ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਫਿਲਹਾਲ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦਾ ਪੋਸਟਮਾਰਟਮ ਕਰਨ ਮਗਰੋਂ ਦੇਹ ਨੂੰ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਹਾਦਸੇ ਦੇ ਮਗਰੋਂ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਇਹ ਵੀ ਪੜ੍ਹੋ : Bathinda News : ਬਠਿੰਡਾ-ਤਲਵੰਡੀ ਸਾਬੋ ਰੋਡ 'ਤੇ ਗੰਦੇ ਨਾਲੇ 'ਚ ਡਿੱਗੀ ਬੱਸ, 2 ਲੋਕਾਂ ਦੀ ਮੌਤ, 15 ਜ਼ਖ਼ਮੀ
- PTC NEWS