Patiala Accident News : ਪਟਿਆਲਾ ਦੇ ਨਾਭਾ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਨੌਜਵਾਨ ਦੀ ਹੋਈ ਮੌਤ
Patiala Accident News : ਪਟਿਆਲਾ ਦੇ ਨਾਭਾ ਰੋਡ 'ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਦੋਂ ਪਟਿਆਲਾ ਤੋਂ ਨਾਭਾ ਜਾ ਰਹੇ ਤਿੰਨ ਨੌਜਵਾਨਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਮੌਕੇ ’ਤੇ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਹਾਦਸਾ 11.30 ਵਜੇ ਦੇ ਕਰੀਬ ਵਾਪਰਿਆ ਸੀ। ਮ੍ਰਿਤਕ ਦੀ ਪਛਾਣ ਨਵਪ੍ਰੀਤ ਸਿੰਘ ਉਮਰ 28 ਸਾਲ ਵਜੋਂ ਹੋਈ ਹੈ। ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਰਾਤ ਕਰੀਬ 11.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਦੋਂ ਪੁਲਿਸ ਪਾਰਟੀ ਉੱਥੇ ਪਹੁੰਚੀ ਤਾਂ ਇੱਕ ਕਾਰ ਹਾਦਸਾਗ੍ਰਸਤ ਹੋ ਗਈ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਕਾਰ ਦਰੱਖਤ ਨਾਲ ਟਕਰਾਈ ਸੀ।
ਉਨ੍ਹਾਂ ਦੱਸਿਆ ਕਿ ਰਾਤ ਕਰੀਬ 11.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਦੋਂ ਪੁਲਿਸ ਪਾਰਟੀ ਉੱਥੇ ਪਹੁੰਚੀ ਤਾਂ ਇੱਕ ਕਾਰ ਹਾਦਸਾਗ੍ਰਸਤ ਹੋ ਗਈ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਕਾਰ ਦਰੱਖਤ ਨਾਲ ਟਕਰਾਈ ਹੋਈ ਸੀ ਜਿਸ 'ਚ 3 ਨੌਜਵਾਨ ਸਵਾਰ ਸਨ, ਜਿਸ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦਾ ਨਾਂ ਨਵਪ੍ਰੀਤ ਉਮਰ 28 ਸਾਲ, ਵਾਸੀ ਨਾਭਾ ਹੈ ਅਤੇ ਬਾਕੀ 2 ਨੌਜਵਾਨਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਸ ਦੀ ਹਾਲਤ ਫਿਲਹਾਲ ਗੰਭੀਰ ਬਣੀ ਹੋਈ ਹੈ।
- PTC NEWS