'ਗੋਹੇ' ਨੂੰ ਲੈ ਕੇ BiG Fight, ਚੱਲੇ ਡਾਂਗਾਂ-ਪੱਥਰ, ਦੋ ਧਿਰਾਂ ਦੇ 22 ਵਿਅਕਤੀਆਂ 'ਤੇ ਪਰਚਾ ਦਰਜ, ਜਾਣੋ ਪੂਰਾ ਮਾਮਲਾ
Fight in Rupnagar : ਰੋਜ਼ਾਨਾ ਕਿਤੇ ਨਾ ਕਿਤੇ ਪੁਰਾਣੀ ਰੰਜਿਸ਼ ਕਾਰਨ ਲੜਾਈ-ਝਗੜਿਆਂ ਦੀਆਂ ਖ਼ਬਰਾਂ ਆਉਂਦੀਆਂ, ਪਰ ਜ਼ਿਲ੍ਹਾ ਰੂਪਨਗਰ 'ਚ ਗੋਹੇ ਕਾਰਨ ਲੜਾਈ ਹੋਣ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋ ਧਿਰਾਂ 'ਚ ਜੰਮ ਕੇ ਪੱਥਰਬਾਜ਼ੀ ਹੋਈ ਤੇ ਡਾਂਗਾਂ ਚੱਲੀਆਂ। ਪੁਲਿਸ ਨੇ ਮੌਕੇ 'ਤੇ ਪਹੁੰਚ ਫਿਲਹਾਲ ਕਾਰਵਾਈ ਅਰੰਭ ਦਿੱਤੀ ਹੈ।
ਜਾਣਕਾਰੀ ਅਨੁਸਰ ਨੂਰਪੁਰ ਬੇਦੀ ਬਲਾਕ ਦੇ ਪਿੰਡ ਧਮਾਣਾ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਦੇ ਵਿੱਚ ਜੰਮ ਕੇ ਲੜਾਈ ਹੋਈ, ਜਿਸ ਵਿੱਚ ਇੱਕ ਦੂਜੇ ਉੱਪਰ ਜੰਮ ਕੇ ਪੱਥਰਬਾਜੀ ਕੀਤੀ ਗਈ ਅਤੇ ਡਾਂਗਾਂ ਸੋਟੀਆਂ ਦੇ ਨਾਲ ਹਮਲਾ ਕੀਤਾ ਗਿਆ। ਇਸਤੋਂ ਬਾਅਦ ਦੋਵੇਂ ਧਿਰਾਂ ਦੇ ਵਿਅਕਤੀ ਹਸਪਤਾਲ ਵਿੱਚ ਦਾਖਲ ਹੋ ਗਏ ਅਤੇ ਦੋਵਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵੱਲੋਂ ਜਿੱਥੇ ਦੋਵਾਂ ਧਿਰਾਂ ਨਾਲ ਸੰਬੰਧਿਤ ਕੁੱਲ 22 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ, ਉੱਥੇ ਹੀ ਇਸ ਮਾਮਲੇ ਵਿੱਚ 6 ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ।
ਨੂਰਪੁਰ ਬੇਦੀ ਦੇ ਐਸਐਚਓ ਗੁਰਵਿੰਦਰ ਸਿੰਘ ਢਿੱਲੋਂ ਦੇ ਦੱਸਣ ਮੁਤਾਬਕ ਗੋਹੇ ਦੀ ਭਰੀ ਟਰਾਲੀ ਵਿੱਚੋਂ ਕੁਝ ਗੋਹਾ ਇੱਕ ਧਿਰ ਦੇ ਘਰ ਦੇ ਅੱਗੇ ਗਿਰ ਗਿਆ ਜਿਸ ਨੂੰ ਲੈ ਕੇ ਲੜਾਈ ਸ਼ੁਰੂ ਹੋਈ ਤੇ ਲੜਾਈ ਇੰਨੀ ਵੱਧ ਗਈ ਕਿ ਦੋਵੇਂ ਪਰਿਵਾਰਾਂ ਦੇ ਲੋਕ ਵੱਡੀ ਗਿਣਤੀ ਦੇ ਵਿੱਚ ਇਸ ਲੜਾਈ ਦੇ ਵਿੱਚ ਸ਼ਾਮਿਲ ਹੋ ਗਏ, ਬਜਾਏ ਕਿਸੇ ਨੇ ਲੜਾਈ ਨੂੰ ਰੋਕਣ ਦੇ ਜੋ ਹੱਥ ਵਿੱਚ ਆਇਆ ਉਹ ਚੱਕ ਕੇ ਦੂਜੀ ਧਿਰ ਨੂੰ ਨਿਸ਼ਾਨਾ ਬਣਾਇਆ। ਦੇਖਦੇ ਹੀ ਦੇਖਦੇ ਵੱਡੀ ਗਿਣਤੀ ਵਿੱਚ ਦੋਵੇਂ ਪਰਿਵਾਰਾਂ ਨਾਲ ਸੰਬੰਧਿਤ ਲੋਕ ਇਸ ਲੜਾਈ ਵਿੱਚ ਸ਼ਾਮਿਲ ਹੋ ਗਏ। ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
- PTC NEWS