Thu, Oct 24, 2024
Whatsapp

Terrorist Attack : Jammu-Kashmir ਦੇ ਗੁਲਮਰਗ 'ਚ ਫੌਜੀਆਂ ਦੀ ਗੱਡੀ 'ਤੇ ਅੱਤਵਾਦੀ ਹਮਲਾ, 5 ਜਵਾਨ ਜ਼ਖ਼ਮੀ

Terrorist Attack : Terrorist Attack : ਜੰਮੂ-ਕਸ਼ਮੀਰ ਦੇ ਗੁਲਮਰਗ 'ਚ ਵੀਰਵਾਰ ਸ਼ਾਮ ਨੂੰ ਭਾਰਤੀ ਫੌਜ ਦੇ ਵਾਹਨ 'ਤੇ ਹਮਲਾ ਕੀਤਾ ਗਿਆ। ਇਹ ਘਟਨਾ ਪੁਲਵਾਮਾ ਜ਼ਿਲੇ ਦੇ ਬਟਗੁੰਡ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਇਕ ਮਜ਼ਦੂਰ 'ਤੇ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਕੁਝ ਘੰਟੇ ਬਾਅਦ ਕੀਤੀ ਹੈ।

Reported by:  PTC News Desk  Edited by:  KRISHAN KUMAR SHARMA -- October 24th 2024 08:05 PM -- Updated: October 24th 2024 08:22 PM
Terrorist Attack : Jammu-Kashmir ਦੇ ਗੁਲਮਰਗ 'ਚ ਫੌਜੀਆਂ ਦੀ ਗੱਡੀ 'ਤੇ ਅੱਤਵਾਦੀ ਹਮਲਾ, 5 ਜਵਾਨ ਜ਼ਖ਼ਮੀ

Terrorist Attack : Jammu-Kashmir ਦੇ ਗੁਲਮਰਗ 'ਚ ਫੌਜੀਆਂ ਦੀ ਗੱਡੀ 'ਤੇ ਅੱਤਵਾਦੀ ਹਮਲਾ, 5 ਜਵਾਨ ਜ਼ਖ਼ਮੀ

Terrorist Attack : ਜੰਮੂ-ਕਸ਼ਮੀਰ ਦੇ ਗੁਲਮਰਗ 'ਚ ਵੀਰਵਾਰ ਸ਼ਾਮ ਨੂੰ ਭਾਰਤੀ ਫੌਜ ਦੇ ਵਾਹਨ 'ਤੇ ਹਮਲਾ ਕੀਤਾ ਗਿਆ। ਹਮਲੇ 'ਚ 5 ਜਵਾਨਾਂ ਦੀ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਹ ਘਟਨਾ ਪੁਲਵਾਮਾ ਜ਼ਿਲੇ ਦੇ ਬਟਗੁੰਡ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਇਕ ਮਜ਼ਦੂਰ 'ਤੇ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਕੁਝ ਘੰਟੇ ਬਾਅਦ ਕੀਤੀ ਹੈ।

ਫੌਜ ਦਾ ਇਹ ਵਾਹਨ ਐਲਓਸੀ ਵੱਲ ਜਾ ਰਿਹਾ ਸੀ, ਜਦੋਂ ਇਸ 'ਤੇ ਗੋਲੀਆਂ ਚਲਾਈਆਂ ਗਈਆਂ। ਇਹ ਗੱਡੀ ਰਾਸ਼ਟਰੀ ਰਾਈਫਲਜ਼ ਦੀ ਸੀ, ਜੋ ਐਲਓਸੀ ਦੇ ਨਾਲ ਲੱਗਦੇ ਨਾਗਿਨ ਇਲਾਕੇ 'ਚ ਜਾ ਰਹੀ ਸੀ। ਇਸ ਗੋਲੀਬਾਰੀ 'ਚ ਇਕ ਪੋਰਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ।


ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਹਨ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਫੌਜ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਿਛਲੇ ਚਾਰ ਦਿਨਾਂ 'ਚ ਜੰਮੂ-ਕਸ਼ਮੀਰ 'ਚ ਇਹ ਤੀਜਾ ਵੱਡਾ ਹਮਲਾ ਹੈ। ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਗੰਦਰਬਲ 'ਚ ਹੋਏ ਅੱਤਵਾਦੀ ਹਮਲੇ 'ਚ ਡਾਕਟਰ ਸਮੇਤ 7 ਲੋਕ ਮਾਰੇ ਗਏ ਸਨ। ਵੀਰਵਾਰ ਸਵੇਰੇ ਵੀ ਇਕ ਗੈਰ-ਪ੍ਰਵਾਸੀ ਮਜ਼ਦੂਰ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ।

ਦੱਸ ਦਈਏ ਕਿ ਜ਼ਖ਼ਮੀ ਮਜ਼ਦੂਰ ਦੀ ਪਛਾਣ ਪ੍ਰੀਤਮ ਸਿੰਘ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਕਸ਼ਮੀਰ ਵਿੱਚ ਪਿਛਲੇ ਹਫ਼ਤੇ ਵਿੱਚ ਗ਼ੈਰ-ਸਥਾਨਕ ਮਜ਼ਦੂਰਾਂ ਉੱਤੇ ਇਹ ਤੀਜਾ ਹਮਲਾ ਸੀ।

ਇਸ ਤੋਂ ਪਹਿਲਾਂ ਦਿਨ ਵਿੱਚ, ਕਈ ਰਾਜਨੀਤਿਕ ਨੇਤਾਵਾਂ ਨੇ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਕਸ਼ਮੀਰ ਘਾਟੀ ਵਿੱਚ ਹੋਏ ਅੱਤਵਾਦੀ ਹਮਲਿਆਂ ਦੀ ਨਿੰਦਾ ਕੀਤੀ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰਣਾਇਕ ਕਦਮ ਚੁੱਕਣ ਦੀ ਅਪੀਲ ਕੀਤੀ।

- PTC NEWS

Top News view more...

Latest News view more...

PTC NETWORK