ਪ੍ਰਸ਼ਾਸਨ ਤੇ ਪਰਿਵਾਰ ਵਿਚਾਲੇ ਬਣੀ ਸਹਿਮਤੀ, ਕੱਲ੍ਹ ਹੋਵੇਗਾ ਸੁਧੀਰ ਸੂਰੀ ਦਾ ਅੰਤਿਮ ਸਸਕਾਰ
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੀ ਦੇਹ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਸ਼ਾਮ 5.45 ਵਜੇ ਦੇ ਕਰੀਬ ਡੀਸੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਤੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਪਰਿਵਾਰ ਅਤੇ ਹਿੰਦੂ ਸੰਗਠਨਾਂ ਨਾਲ ਪਹੁੰਚੇ। ਕਰੀਬ ਅੱਧਾ ਘੰਟਾ ਦੋਵਾਂ ਧਿਰਾਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਪਰਿਵਾਰ ਅਤੇ ਹਿੰਦੂ ਸੰਗਠਨਾਂ ਨੇ ਐਤਵਾਰ ਨੂੰ ਦੁਪਹਿਰ 12 ਵਜੇ ਦੁਰਗਿਆਣਾ ਮੰਦਰ 'ਚ ਸੁਧੀਰ ਸੂਰੀ ਦੀ ਦੇਹ ਦਾ ਸੰਸਕਾਰ ਕਰਨ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਡੀਸੀ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਤੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਪਰਿਵਾਰ ਅਤੇ ਹਿੰਦੂ ਸੰਗਠਨਾਂ ਦੇ ਅਧਿਕਾਰੀਆਂ ਨਾਲ ਕਰੀਬ ਅੱਧਾ ਘੰਟਾ ਗੱਲਬਾਤ ਕੀਤੀ।
ਇਸ ਤੋਂ ਬਾਅਦ ਡੀਸੀ ਹਰਪ੍ਰੀਤ ਸੂਦਨ ਅਤੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਤਿੰਨੋਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਸੁਧੀਰ ਸੂਰੀ ਦੇ ਭਰਾ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਕਾਰਵਾਈ ਸ਼ੁਰੂ ਕਰੇਗਾ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਹਾਮੀ ਭਰੀ ਹੈ। ਇਸ ਦੇ ਨਾਲ ਹੀ ਪੁਲਿਸ ਜਲਦ ਹੀ ਅੰਮ੍ਰਿਤਪਾਲ ਖਿਲਾਫ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ :ਮੋਗਾ 'ਚ ਅੰਮ੍ਰਿਤਪਾਲ ਸਿੰਘ ਨਜ਼ਰਬੰਦ, ਪੁਲਿਸ ਛਾਉਣੀ 'ਚ ਬਦਲਿਆ ਪਿੰਡ
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਸਮਰਥਕ ਜਿੱਥੇ ਡੂੰਘੇ ਦੁੱਖ 'ਚ ਡੁੱਬੇ ਹੋਏ ਹਨ, ਉੱਥੇ ਹੀ ਸਮਰਥਕਾਂ 'ਚ ਗੁੱਸੇ ਦੀ ਲਹਿਰ ਵੀ ਦੌੜ ਰਹੀ ਹੈ। ਇਸੇ ਤਹਿਤ ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਦੇ ਸਮਰਥਕਾਂ ਵੱਲੋਂ ਅੰਮ੍ਰਿਤਸਰ ਸ਼ਿਵਾਲਾ ਰੇਲ ਟਰੈਕ ਜਾਮ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਪਰਿਵਾਰ ਦੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਕਤਲ ਕੇਸ 'ਚ ਭਾਈ ਅੰਮ੍ਰਿਤਪਾਲ ਦਾ ਨਾਂ ਵੀ ਜਾਂਚ ਵਿੱਚ ਸ਼ਾਮਲ ਹੋਵੇਗਾ। ਇਸੇ ਦੇ ਨਾਲ ਹੀ ਉਨ੍ਹਾਂ ਨੇ ਸੁਧੀਰ ਸੂਰੀ ਦੇ ਘਰ ਦੀਆਂ ਲੜਕੀਆਂ ਨੂੰ ਸਰਕਾਰੀ ਨੌਕਰੀ ਦੇ ਨਾਲ-ਨਾਲ ਸ਼ਿਵ ਸੈਨਾ ਦੇ ਆਗੂਆਂ ਅਤੇ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਪਰਸ਼ਾਨ ਵੱਲੋਂ ਪੱਤਰ ਭੇਜਿਆ ਜਾਵੇਗਾ। ਜਿਸ ਤੋਂ ਬਾਅਦ ਇਹ ਤਹਿ ਹੋ ਸਕਿਆ ਕਿ ਸੁਧੀਰ ਸੂਰੀ ਦਾ ਅੰਤਿਮ ਸਸਕਾਰ ਕੱਲ੍ਹ ਕੀਤਾ ਜਾਵੇਗਾ।
- PTC NEWS